ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 461 · Raag Aasaa · Guru Arjan Dev Ji

1ਨਿਧਿ ਸਿਧਿ ਚਰਣ ਗਹੇ ਤਾ ਕੇਹਾ ਕਾੜਾ ॥

2ਸਭੁ ਕਿਛੁ ਵਸਿ ਜਿਸੈ ਸੋ ਪ੍ਰਭੂ ਅਸਾੜਾ ॥

3ਗਹਿ ਭੁਜਾ ਲੀਨੇ ਨਾਮ ਦੀਨੇ ਕਰੁ ਧਾਰਿ ਮਸਤਕਿ ਰਾਖਿਆ ॥

4ਸੰਸਾਰ ਸਾਗਰੁ ਨਹ ਵਿਆਪੈ ਅਮਿਉ ਹਰਿ ਰਸੁ ਚਾਖਿਆ ॥

5ਸਾਧਸੰਗੇ ਨਾਮ ਰੰਗੇ ਰਣੁ ਜੀਤਿ ਵਡਾ ਅਖਾੜਾ ॥

6ਬਿਨਵੰਤਿ ਨਾਨਕ ਸਰਣਿ ਸੁਆਮੀ ਬਹੁੜਿ ਜਮਿ ਨ ਉਪਾੜਾ ॥੪॥੩॥੧੨॥

7ਆਸਾ ਮਹਲਾ ੫ ॥

8ਦਿਨੁ ਰਾਤਿ ਕਮਾਇਅੜੋ ਸੋ ਆਇਓ ਮਾਥੈ ॥

9ਜਿਸੁ ਪਾਸਿ ਲੁਕਾਇਦੜੋ ਸੋ ਵੇਖੀ ਸਾਥੈ ॥

10ਸੰਗਿ ਦੇਖੈ ਕਰਣਹਾਰਾ ਕਾਇ ਪਾਪੁ ਕਮਾਈਐ ॥

11ਸੁਕ੍ਰਿਤੁ ਕੀਜੈ ਨਾਮੁ ਲੀਜੈ ਨਰਕਿ ਮੂਲਿ ਨ ਜਾਈਐ ॥

12ਆਠ ਪਹਰ ਹਰਿ ਨਾਮੁ ਸਿਮਰਹੁ ਚਲੈ ਤੇਰੈ ਸਾਥੇ ॥

13ਭਜੁ ਸਾਧਸੰਗਤਿ ਸਦਾ ਨਾਨਕ ਮਿਟਹਿ ਦੋਖ ਕਮਾਤੇ ॥੧॥

14ਵਲਵੰਚ ਕਰਿ ਉਦਰੁ ਭਰਹਿ ਮੂਰਖ ਗਾਵਾਰਾ ॥

15ਸਭੁ ਕਿਛੁ ਦੇ ਰਹਿਆ ਹਰਿ ਦੇਵਣਹਾਰਾ ॥

16ਦਾਤਾਰੁ ਸਦਾ ਦਇਆਲੁ ਸੁਆਮੀ ਕਾਇ ਮਨਹੁ ਵਿਸਾਰੀਐ ॥

17ਮਿਲੁ ਸਾਧਸੰਗੇ ਭਜੁ ਨਿਸੰਗੇ ਕੁਲ ਸਮੂਹਾ ਤਾਰੀਐ ॥

18ਸਿਧ ਸਾਧਿਕ ਦੇਵ ਮੁਨਿ ਜਨ ਭਗਤ ਨਾਮੁ ਅਧਾਰਾ ॥

19ਬਿਨਵੰਤਿ ਨਾਨਕ ਸਦਾ ਭਜੀਐ ਪ੍ਰਭੁ ਏਕੁ ਕਰਣੈਹਾਰਾ ॥੨॥

20ਖੋਟੁ ਨ ਕੀਚਈ ਪ੍ਰਭੁ ਪਰਖਣਹਾਰਾ ॥

21ਕੂੜੁ ਕਪਟੁ ਕਮਾਵਦੜੇ ਜਨਮਹਿ ਸੰਸਾਰਾ ॥

22ਸੰਸਾਰੁ ਸਾਗਰੁ ਤਿਨੑੀ ਤਰਿਆ ਜਿਨੑੀ ਏਕੁ ਧਿਆਇਆ ॥

23ਤਜਿ ਕਾਮੁ ਕ੍ਰੋਧੁ ਅਨਿੰਦ ਨਿੰਦਾ ਪ੍ਰਭ ਸਰਣਾਈ ਆਇਆ ॥

24ਜਲਿ ਥਲਿ ਮਹੀਅਲਿ ਰਵਿਆ ਸੁਆਮੀ ਊਚ ਅਗਮ ਅਪਾਰਾ ॥

25ਬਿਨਵੰਤਿ ਨਾਨਕ ਟੇਕ ਜਨ ਕੀ ਚਰਣ ਕਮਲ ਅਧਾਰਾ ॥੩॥

26ਪੇਖੁ ਹਰਿਚੰਦਉਰੜੀ ਅਸਥਿਰੁ ਕਿਛੁ ਨਾਹੀ ॥

27ਮਾਇਆ ਰੰਗ ਜੇਤੇ ਸੇ ਸੰਗਿ ਨ ਜਾਹੀ ॥

28ਹਰਿ ਸੰਗਿ ਸਾਥੀ ਸਦਾ ਤੇਰੈ ਦਿਨਸੁ ਰੈਣਿ ਸਮਾਲੀਐ ॥

29ਹਰਿ ਏਕ ਬਿਨੁ ਕਛੁ ਅਵਰੁ ਨਾਹੀ ਭਾਉ ਦੁਤੀਆ ਜਾਲੀਐ ॥

30ਮੀਤੁ ਜੋਬਨੁ ਮਾਲੁ ਸਰਬਸੁ ਪ੍ਰਭੁ ਏਕੁ ਕਰਿ ਮਨ ਮਾਹੀ ॥

31ਬਿਨਵੰਤਿ ਨਾਨਕੁ ਵਡਭਾਗਿ ਪਾਈਐ ਸੂਖਿ ਸਹਜਿ ਸਮਾਹੀ ॥੪॥੪॥੧੩॥

32ਆਸਾ ਮਹਲਾ ੫ ਛੰਤ ਘਰੁ ੮

33ੴ ਸਤਿਗੁਰ ਪ੍ਰਸਾਦਿ ॥

34ਕਮਲਾ ਭ੍ਰਮ ਭੀਤਿ ਕਮਲਾ ਭ੍ਰਮ ਭੀਤਿ ਹੇ ਤੀਖਣ ਮਦ ਬਿਪਰੀਤਿ ਹੇ ਅਵਧ ਅਕਾਰਥ ਜਾਤ ॥

35ਗਹਬਰ ਬਨ ਘੋਰ ਗਹਬਰ ਬਨ ਘੋਰ ਹੇ ਗ੍ਰਿਹ ਮੂਸਤ ਮਨ ਚੋਰ ਹੇ ਦਿਨਕਰੋ ਅਨਦਿਨੁ ਖਾਤ ॥

36ਦਿਨ ਖਾਤ ਜਾਤ ਬਿਹਾਤ ਪ੍ਰਭ ਬਿਨੁ ਮਿਲਹੁ ਪ੍ਰਭ ਕਰੁਣਾ ਪਤੇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath