ਗੁਰੂ ਗ੍ਰੰਥ ਸਾਹਿਬ 462 · Raag Aasaa · Guru Arjan Dev Ji
1ਜਨਮ ਮਰਣ ਅਨੇਕ ਬੀਤੇ ਪ੍ਰਿਅ ਸੰਗ ਬਿਨੁ ਕਛੁ ਨਹ ਗਤੇ ॥
2ਕੁਲ ਰੂਪ ਧੂਪ ਗਿਆਨਹੀਨੀ ਤੁਝ ਬਿਨਾ ਮੋਹਿ ਕਵਨ ਮਾਤ ॥
3ਕਰ ਜੋੜਿ ਨਾਨਕੁ ਸਰਣਿ ਆਇਓ ਪ੍ਰਿਅ ਨਾਥ ਨਰਹਰ ਕਰਹੁ ਗਾਤ ॥੧॥
4ਮੀਨਾ ਜਲਹੀਨ ਮੀਨਾ ਜਲਹੀਨ ਹੇ ਓਹੁ ਬਿਛੁਰਤ ਮਨ ਤਨ ਖੀਨ ਹੇ ਕਤ ਜੀਵਨੁ ਪ੍ਰਿਅ ਬਿਨੁ ਹੋਤ ॥
5ਸਨਮੁਖ ਸਹਿ ਬਾਨ ਸਨਮੁਖ ਸਹਿ ਬਾਨ ਹੇ ਮ੍ਰਿਗ ਅਰਪੇ ਮਨ ਤਨ ਪ੍ਰਾਨ ਹੇ ਓਹੁ ਬੇਧਿਓ ਸਹਜ ਸਰੋਤ ॥
6ਪ੍ਰਿਅ ਪ੍ਰੀਤਿ ਲਾਗੀ ਮਿਲੁ ਬੈਰਾਗੀ ਖਿਨੁ ਰਹਨੁ ਧ੍ਰਿਗੁ ਤਨੁ ਤਿਸੁ ਬਿਨਾ ॥
7ਪਲਕਾ ਨ ਲਾਗੈ ਪ੍ਰਿਅ ਪ੍ਰੇਮ ਪਾਗੈ ਚਿਤਵੰਤਿ ਅਨਦਿਨੁ ਪ੍ਰਭ ਮਨਾ ॥
8ਸ੍ਰੀਰੰਗ ਰਾਤੇ ਨਾਮ ਮਾਤੇ ਭੈ ਭਰਮ ਦੁਤੀਆ ਸਗਲ ਖੋਤ ॥
9ਕਰਿ ਮਇਆ ਦਇਆ ਦਇਆਲ ਪੂਰਨ ਹਰਿ ਪ੍ਰੇਮ ਨਾਨਕ ਮਗਨ ਹੋਤ ॥੨॥
10ਅਲੀਅਲ ਗੁੰਜਾਤ ਅਲੀਅਲ ਗੁੰਜਾਤ ਹੇ ਮਕਰੰਦ ਰਸ ਬਾਸਨ ਮਾਤ ਹੇ ਪ੍ਰੀਤਿ ਕਮਲ ਬੰਧਾਵਤ ਆਪ ॥
11ਚਾਤ੍ਰਿਕ ਚਿਤ ਪਿਆਸ ਚਾਤ੍ਰਿਕ ਚਿਤ ਪਿਆਸ ਹੇ ਘਨ ਬੂੰਦ ਬਚਿਤ੍ਰਿ ਮਨਿ ਆਸ ਹੇ ਅਲ ਪੀਵਤ ਬਿਨਸਤ ਤਾਪ ॥
12ਤਾਪਾ ਬਿਨਾਸਨ ਦੂਖ ਨਾਸਨ ਮਿਲੁ ਪ੍ਰੇਮੁ ਮਨਿ ਤਨਿ ਅਤਿ ਘਨਾ ॥
13ਸੁੰਦਰੁ ਚਤੁਰੁ ਸੁਜਾਨ ਸੁਆਮੀ ਕਵਨ ਰਸਨਾ ਗੁਣ ਭਨਾ ॥
14ਗਹਿ ਭੁਜਾ ਲੇਵਹੁ ਨਾਮੁ ਦੇਵਹੁ ਦ੍ਰਿਸਟਿ ਧਾਰਤ ਮਿਟਤ ਪਾਪ ॥
15ਨਾਨਕੁ ਜੰਪੈ ਪਤਿਤ ਪਾਵਨ ਹਰਿ ਦਰਸੁ ਪੇਖਤ ਨਹ ਸੰਤਾਪ ॥੩॥
16ਚਿਤਵਉ ਚਿਤ ਨਾਥ ਚਿਤਵਉ ਚਿਤ ਨਾਥ ਹੇ ਰਖਿ ਲੇਵਹੁ ਸਰਣਿ ਅਨਾਥ ਹੇ ਮਿਲੁ ਚਾਉ ਚਾਈਲੇ ਪ੍ਰਾਨ ॥
17ਸੁੰਦਰ ਤਨ ਧਿਆਨ ਸੁੰਦਰ ਤਨ ਧਿਆਨ ਹੇ ਮਨੁ ਲੁਬਧ ਗੋਪਾਲ ਗਿਆਨ ਹੇ ਜਾਚਿਕ ਜਨ ਰਾਖਤ ਮਾਨ ॥
18ਪ੍ਰਭ ਮਾਨ ਪੂਰਨ ਦੁਖ ਬਿਦੀਰਨ ਸਗਲ ਇਛ ਪੁਜੰਤੀਆ ॥
19ਹਰਿ ਕੰਠਿ ਲਾਗੇ ਦਿਨ ਸਭਾਗੇ ਮਿਲਿ ਨਾਹ ਸੇਜ ਸੋਹੰਤੀਆ ॥
20ਪ੍ਰਭ ਦ੍ਰਿਸਟਿ ਧਾਰੀ ਮਿਲੇ ਮੁਰਾਰੀ ਸਗਲ ਕਲਮਲ ਭਏ ਹਾਨ ॥
21ਬਿਨਵੰਤਿ ਨਾਨਕ ਮੇਰੀ ਆਸ ਪੂਰਨ ਮਿਲੇ ਸ੍ਰੀਧਰ ਗੁਣ ਨਿਧਾਨ ॥੪॥੧॥੧੪॥
22ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
23ਆਸਾ ਮਹਲਾ ੧ ॥
24ਵਾਰ ਸਲੋਕਾ ਨਾਲਿ ਸਲੋਕ ਭੀ ਮਹਲੇ ਪਹਿਲੇ ਕੇ ਲਿਖੇ ਟੁੰਡੇ ਅਸ ਰਾਜੈ ਕੀ ਧੁਨੀ ॥
25ਸਲੋਕੁ ਮਃ ੧ ॥
26ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ ॥
27ਜਿਨਿ ਮਾਣਸ ਤੇ ਦੇਵਤੇ ਕੀਏ ਕਰਤ ਨ ਲਾਗੀ ਵਾਰ ॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath