ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 463 · Raag Aasaa

1ਮਹਲਾ ੨ ॥

2ਜੇ ਸਉ ਚੰਦਾ ਉਗਵਹਿ ਸੂਰਜ ਚੜਹਿ ਹਜਾਰ ॥

3ਏਤੇ ਚਾਨਣ ਹੋਦਿਆਂ ਗੁਰ ਬਿਨੁ ਘੋਰ ਅੰਧਾਰ ॥੨॥

4ਮਃ ੧ ॥

5ਨਾਨਕ ਗੁਰੂ ਨ ਚੇਤਨੀ ਮਨਿ ਆਪਣੈ ਸੁਚੇਤ ॥

6ਛੁਟੇ ਤਿਲ ਬੂਆੜ ਜਿਉ ਸੁੰਞੇ ਅੰਦਰਿ ਖੇਤ ॥

7ਖੇਤੈ ਅੰਦਰਿ ਛੁਟਿਆ ਕਹੁ ਨਾਨਕ ਸਉ ਨਾਹ ॥

8ਫਲੀਅਹਿ ਫੁਲੀਅਹਿ ਬਪੁੜੇ ਭੀ ਤਨ ਵਿਚਿ ਸੁਆਹ ॥੩॥

9ਪਉੜੀ ॥

10ਆਪੀਨੑੈ ਆਪੁ ਸਾਜਿਓ ਆਪੀਨੑੈ ਰਚਿਓ ਨਾਉ ॥

11ਦੁਯੀ ਕੁਦਰਤਿ ਸਾਜੀਐ ਕਰਿ ਆਸਣੁ ਡਿਠੋ ਚਾਉ ॥

12ਦਾਤਾ ਕਰਤਾ ਆਪਿ ਤੂੰ ਤੁਸਿ ਦੇਵਹਿ ਕਰਹਿ ਪਸਾਉ ॥

13ਤੂੰ ਜਾਣੋਈ ਸਭਸੈ ਦੇ ਲੈਸਹਿ ਜਿੰਦੁ ਕਵਾਉ ॥

14ਕਰਿ ਆਸਣੁ ਡਿਠੋ ਚਾਉ ॥੧॥

15ਸਲੋਕੁ ਮਃ ੧ ॥

16ਸਚੇ ਤੇਰੇ ਖੰਡ ਸਚੇ ਬ੍ਰਹਮੰਡ ॥

17ਸਚੇ ਤੇਰੇ ਲੋਅ ਸਚੇ ਆਕਾਰ ॥

18ਸਚੇ ਤੇਰੇ ਕਰਣੇ ਸਰਬ ਬੀਚਾਰ ॥

19ਸਚਾ ਤੇਰਾ ਅਮਰੁ ਸਚਾ ਦੀਬਾਣੁ ॥

20ਸਚਾ ਤੇਰਾ ਹੁਕਮੁ ਸਚਾ ਫੁਰਮਾਣੁ ॥

21ਸਚਾ ਤੇਰਾ ਕਰਮੁ ਸਚਾ ਨੀਸਾਣੁ ॥

22ਸਚੇ ਤੁਧੁ ਆਖਹਿ ਲਖ ਕਰੋੜਿ ॥

23ਸਚੈ ਸਭਿ ਤਾਣਿ ਸਚੈ ਸਭਿ ਜੋਰਿ ॥

24ਸਚੀ ਤੇਰੀ ਸਿਫਤਿ ਸਚੀ ਸਾਲਾਹ ॥

25ਸਚੀ ਤੇਰੀ ਕੁਦਰਤਿ ਸਚੇ ਪਾਤਿਸਾਹ ॥

26ਨਾਨਕ ਸਚੁ ਧਿਆਇਨਿ ਸਚੁ ॥

27ਜੋ ਮਰਿ ਜੰਮੇ ਸੁ ਕਚੁ ਨਿਕਚੁ ॥੧॥

28ਮਃ ੧ ॥

29ਵਡੀ ਵਡਿਆਈ ਜਾ ਵਡਾ ਨਾਉ ॥

30ਵਡੀ ਵਡਿਆਈ ਜਾ ਸਚੁ ਨਿਆਉ ॥

31ਵਡੀ ਵਡਿਆਈ ਜਾ ਨਿਹਚਲ ਥਾਉ ॥

32ਵਡੀ ਵਡਿਆਈ ਜਾਣੈ ਆਲਾਉ ॥

33ਵਡੀ ਵਡਿਆਈ ਬੁਝੈ ਸਭਿ ਭਾਉ ॥

34ਵਡੀ ਵਡਿਆਈ ਜਾ ਪੁਛਿ ਨ ਦਾਤਿ ॥

35ਵਡੀ ਵਡਿਆਈ ਜਾ ਆਪੇ ਆਪਿ ॥

36ਨਾਨਕ ਕਾਰ ਨ ਕਥਨੀ ਜਾਇ ॥

37ਕੀਤਾ ਕਰਣਾ ਸਰਬ ਰਜਾਇ ॥੨॥

38ਮਹਲਾ ੨ ॥

39ਇਹੁ ਜਗੁ ਸਚੈ ਕੀ ਹੈ ਕੋਠੜੀ ਸਚੇ ਕਾ ਵਿਚਿ ਵਾਸੁ ॥

40ਇਕਨੑਾ ਹੁਕਮਿ ਸਮਾਇ ਲਏ ਇਕਨੑਾ ਹੁਕਮੇ ਕਰੇ ਵਿਣਾਸੁ ॥

41ਇਕਨੑਾ ਭਾਣੈ ਕਢਿ ਲਏ ਇਕਨੑਾ ਮਾਇਆ ਵਿਚਿ ਨਿਵਾਸੁ ॥

42ਏਵ ਭਿ ਆਖਿ ਨ ਜਾਪਈ ਜਿ ਕਿਸੈ ਆਣੇ ਰਾਸਿ ॥

43ਨਾਨਕ ਗੁਰਮੁਖਿ ਜਾਣੀਐ ਜਾ ਕਉ ਆਪਿ ਕਰੇ ਪਰਗਾਸੁ ॥੩॥

44ਪਉੜੀ ॥

45ਨਾਨਕ ਜੀਅ ਉਪਾਇ ਕੈ ਲਿਖਿ ਨਾਵੈ ਧਰਮੁ ਬਹਾਲਿਆ ॥

46ਓਥੈ ਸਚੇ ਹੀ ਸਚਿ ਨਿਬੜੈ ਚੁਣਿ ਵਖਿ ਕਢੇ ਜਜਮਾਲਿਆ ॥

47ਥਾਉ ਨ ਪਾਇਨਿ ਕੂੜਿਆਰ ਮੁਹ ਕਾਲੑੈ ਦੋਜਕਿ ਚਾਲਿਆ ॥

48ਤੇਰੈ ਨਾਇ ਰਤੇ ਸੇ ਜਿਣਿ ਗਏ ਹਾਰਿ ਗਏ ਸਿ ਠਗਣ ਵਾਲਿਆ ॥

49ਲਿਖਿ ਨਾਵੈ ਧਰਮੁ ਬਹਾਲਿਆ ॥੨॥

50ਸਲੋਕ ਮਃ ੧ ॥

51ਵਿਸਮਾਦੁ ਨਾਦ ਵਿਸਮਾਦੁ ਵੇਦ ॥

52ਵਿਸਮਾਦੁ ਜੀਅ ਵਿਸਮਾਦੁ ਭੇਦ ॥

53ਵਿਸਮਾਦੁ ਰੂਪ ਵਿਸਮਾਦੁ ਰੰਗ ॥

54ਵਿਸਮਾਦੁ ਨਾਗੇ ਫਿਰਹਿ ਜੰਤ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath