ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 464 · Raag Aasaa · Guru Nanak Dev Ji

1ਵਿਸਮਾਦੁ ਪਉਣੁ ਵਿਸਮਾਦੁ ਪਾਣੀ ॥

2ਵਿਸਮਾਦੁ ਅਗਨੀ ਖੇਡਹਿ ਵਿਡਾਣੀ ॥

3ਵਿਸਮਾਦੁ ਧਰਤੀ ਵਿਸਮਾਦੁ ਖਾਣੀ ॥

4ਵਿਸਮਾਦੁ ਸਾਦਿ ਲਗਹਿ ਪਰਾਣੀ ॥

5ਵਿਸਮਾਦੁ ਸੰਜੋਗੁ ਵਿਸਮਾਦੁ ਵਿਜੋਗੁ ॥

6ਵਿਸਮਾਦੁ ਭੁਖ ਵਿਸਮਾਦੁ ਭੋਗੁ ॥

7ਵਿਸਮਾਦੁ ਸਿਫਤਿ ਵਿਸਮਾਦੁ ਸਾਲਾਹ ॥

8ਵਿਸਮਾਦੁ ਉਝੜ ਵਿਸਮਾਦੁ ਰਾਹ ॥

9ਵਿਸਮਾਦੁ ਨੇੜੈ ਵਿਸਮਾਦੁ ਦੂਰਿ ॥

10ਵਿਸਮਾਦੁ ਦੇਖੈ ਹਾਜਰਾ ਹਜੂਰਿ ॥

11ਵੇਖਿ ਵਿਡਾਣੁ ਰਹਿਆ ਵਿਸਮਾਦੁ ॥

12ਨਾਨਕ ਬੁਝਣੁ ਪੂਰੈ ਭਾਗਿ ॥੧॥

13ਮਃ ੧ ॥

14ਕੁਦਰਤਿ ਦਿਸੈ ਕੁਦਰਤਿ ਸੁਣੀਐ ਕੁਦਰਤਿ ਭਉ ਸੁਖ ਸਾਰੁ ॥

15ਕੁਦਰਤਿ ਪਾਤਾਲੀ ਆਕਾਸੀ ਕੁਦਰਤਿ ਸਰਬ ਆਕਾਰੁ ॥

16ਕੁਦਰਤਿ ਵੇਦ ਪੁਰਾਣ ਕਤੇਬਾ ਕੁਦਰਤਿ ਸਰਬ ਵੀਚਾਰੁ ॥

17ਕੁਦਰਤਿ ਖਾਣਾ ਪੀਣਾ ਪੈਨੑਣੁ ਕੁਦਰਤਿ ਸਰਬ ਪਿਆਰੁ ॥

18ਕੁਦਰਤਿ ਜਾਤੀ ਜਿਨਸੀ ਰੰਗੀ ਕੁਦਰਤਿ ਜੀਅ ਜਹਾਨ ॥

19ਕੁਦਰਤਿ ਨੇਕੀਆ ਕੁਦਰਤਿ ਬਦੀਆ ਕੁਦਰਤਿ ਮਾਨੁ ਅਭਿਮਾਨੁ ॥

20ਕੁਦਰਤਿ ਪਉਣੁ ਪਾਣੀ ਬੈਸੰਤਰੁ ਕੁਦਰਤਿ ਧਰਤੀ ਖਾਕੁ ॥

21ਸਭ ਤੇਰੀ ਕੁਦਰਤਿ ਤੂੰ ਕਾਦਿਰੁ ਕਰਤਾ ਪਾਕੀ ਨਾਈ ਪਾਕੁ ॥

22ਨਾਨਕ ਹੁਕਮੈ ਅੰਦਰਿ ਵੇਖੈ ਵਰਤੈ ਤਾਕੋ ਤਾਕੁ ॥੨॥

23ਪਉੜੀ ॥

24ਆਪੀਨੑੈ ਭੋਗ ਭੋਗਿ ਕੈ ਹੋਇ ਭਸਮੜਿ ਭਉਰੁ ਸਿਧਾਇਆ ॥

25ਵਡਾ ਹੋਆ ਦੁਨੀਦਾਰੁ ਗਲਿ ਸੰਗਲੁ ਘਤਿ ਚਲਾਇਆ ॥

26ਅਗੈ ਕਰਣੀ ਕੀਰਤਿ ਵਾਚੀਐ ਬਹਿ ਲੇਖਾ ਕਰਿ ਸਮਝਾਇਆ ॥

27ਥਾਉ ਨ ਹੋਵੀ ਪਉਦੀਈ ਹੁਣਿ ਸੁਣੀਐ ਕਿਆ ਰੂਆਇਆ ॥

28ਮਨਿ ਅੰਧੈ ਜਨਮੁ ਗਵਾਇਆ ॥੩॥

29ਸਲੋਕ ਮਃ ੧ ॥

30ਭੈ ਵਿਚਿ ਪਵਣੁ ਵਹੈ ਸਦਵਾਉ ॥

31ਭੈ ਵਿਚਿ ਚਲਹਿ ਲਖ ਦਰੀਆਉ ॥

32ਭੈ ਵਿਚਿ ਅਗਨਿ ਕਢੈ ਵੇਗਾਰਿ ॥

33ਭੈ ਵਿਚਿ ਧਰਤੀ ਦਬੀ ਭਾਰਿ ॥

34ਭੈ ਵਿਚਿ ਇੰਦੁ ਫਿਰੈ ਸਿਰ ਭਾਰਿ ॥

35ਭੈ ਵਿਚਿ ਰਾਜਾ ਧਰਮ ਦੁਆਰੁ ॥

36ਭੈ ਵਿਚਿ ਸੂਰਜੁ ਭੈ ਵਿਚਿ ਚੰਦੁ ॥

37ਕੋਹ ਕਰੋੜੀ ਚਲਤ ਨ ਅੰਤੁ ॥

38ਭੈ ਵਿਚਿ ਸਿਧ ਬੁਧ ਸੁਰ ਨਾਥ ॥

39ਭੈ ਵਿਚਿ ਆਡਾਣੇ ਆਕਾਸ ॥

40ਭੈ ਵਿਚਿ ਜੋਧ ਮਹਾਬਲ ਸੂਰ ॥

41ਭੈ ਵਿਚਿ ਆਵਹਿ ਜਾਵਹਿ ਪੂਰ ॥

42ਸਗਲਿਆ ਭਉ ਲਿਖਿਆ ਸਿਰਿ ਲੇਖੁ ॥

43ਨਾਨਕ ਨਿਰਭਉ ਨਿਰੰਕਾਰੁ ਸਚੁ ਏਕੁ ॥੧॥

44ਮਃ ੧ ॥

45ਨਾਨਕ ਨਿਰਭਉ ਨਿਰੰਕਾਰੁ ਹੋਰਿ ਕੇਤੇ ਰਾਮ ਰਵਾਲ ॥

46ਕੇਤੀਆ ਕੰਨੑ ਕਹਾਣੀਆ ਕੇਤੇ ਬੇਦ ਬੀਚਾਰ ॥

47ਕੇਤੇ ਨਚਹਿ ਮੰਗਤੇ ਗਿੜਿ ਮੁੜਿ ਪੂਰਹਿ ਤਾਲ ॥

48ਬਾਜਾਰੀ ਬਾਜਾਰ ਮਹਿ ਆਇ ਕਢਹਿ ਬਾਜਾਰ ॥

49ਗਾਵਹਿ ਰਾਜੇ ਰਾਣੀਆ ਬੋਲਹਿ ਆਲ ਪਤਾਲ ॥

50ਲਖ ਟਕਿਆ ਕੇ ਮੁੰਦੜੇ ਲਖ ਟਕਿਆ ਕੇ ਹਾਰ ॥

51ਜਿਤੁ ਤਨਿ ਪਾਈਅਹਿ ਨਾਨਕਾ ਸੇ ਤਨ ਹੋਵਹਿ ਛਾਰ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath