ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 465 · Raag Aasaa · Guru Nanak Dev Ji

1ਗਿਆਨੁ ਨ ਗਲੀਈ ਢੂਢੀਐ ਕਥਨਾ ਕਰੜਾ ਸਾਰੁ ॥

2ਕਰਮਿ ਮਿਲੈ ਤਾ ਪਾਈਐ ਹੋਰ ਹਿਕਮਤਿ ਹੁਕਮੁ ਖੁਆਰੁ ॥੨॥

3ਪਉੜੀ ॥

4ਨਦਰਿ ਕਰਹਿ ਜੇ ਆਪਣੀ ਤਾ ਨਦਰੀ ਸਤਿਗੁਰੁ ਪਾਇਆ ॥

5ਏਹੁ ਜੀਉ ਬਹੁਤੇ ਜਨਮ ਭਰੰਮਿਆ ਤਾ ਸਤਿਗੁਰਿ ਸਬਦੁ ਸੁਣਾਇਆ ॥

6ਸਤਿਗੁਰ ਜੇਵਡੁ ਦਾਤਾ ਕੋ ਨਹੀ ਸਭਿ ਸੁਣਿਅਹੁ ਲੋਕ ਸਬਾਇਆ ॥

7ਸਤਿਗੁਰਿ ਮਿਲਿਐ ਸਚੁ ਪਾਇਆ ਜਿਨੑੀ ਵਿਚਹੁ ਆਪੁ ਗਵਾਇਆ ॥

8ਜਿਨਿ ਸਚੋ ਸਚੁ ਬੁਝਾਇਆ ॥੪॥

9ਸਲੋਕ ਮਃ ੧ ॥

10ਘੜੀਆ ਸਭੇ ਗੋਪੀਆ ਪਹਰ ਕੰਨੑ ਗੋਪਾਲ ॥

11ਗਹਣੇ ਪਉਣੁ ਪਾਣੀ ਬੈਸੰਤਰੁ ਚੰਦੁ ਸੂਰਜੁ ਅਵਤਾਰ ॥

12ਸਗਲੀ ਧਰਤੀ ਮਾਲੁ ਧਨੁ ਵਰਤਣਿ ਸਰਬ ਜੰਜਾਲ ॥

13ਨਾਨਕ ਮੁਸੈ ਗਿਆਨ ਵਿਹੂਣੀ ਖਾਇ ਗਇਆ ਜਮਕਾਲੁ ॥੧॥

14ਮਃ ੧ ॥

15ਵਾਇਨਿ ਚੇਲੇ ਨਚਨਿ ਗੁਰ ॥

16ਪੈਰ ਹਲਾਇਨਿ ਫੇਰਨਿੑ ਸਿਰ ॥

17ਉਡਿ ਉਡਿ ਰਾਵਾ ਝਾਟੈ ਪਾਇ ॥

18ਵੇਖੈ ਲੋਕੁ ਹਸੈ ਘਰਿ ਜਾਇ ॥

19ਰੋਟੀਆ ਕਾਰਣਿ ਪੂਰਹਿ ਤਾਲ ॥

20ਆਪੁ ਪਛਾੜਹਿ ਧਰਤੀ ਨਾਲਿ ॥

21ਗਾਵਨਿ ਗੋਪੀਆ ਗਾਵਨਿ ਕਾਨੑ ॥

22ਗਾਵਨਿ ਸੀਤਾ ਰਾਜੇ ਰਾਮ ॥

23ਨਿਰਭਉ ਨਿਰੰਕਾਰੁ ਸਚੁ ਨਾਮੁ ॥

24ਜਾ ਕਾ ਕੀਆ ਸਗਲ ਜਹਾਨੁ ॥

25ਸੇਵਕ ਸੇਵਹਿ ਕਰਮਿ ਚੜਾਉ ॥

26ਭਿੰਨੀ ਰੈਣਿ ਜਿਨੑਾ ਮਨਿ ਚਾਉ ॥

27ਸਿਖੀ ਸਿਖਿਆ ਗੁਰ ਵੀਚਾਰਿ ॥

28ਨਦਰੀ ਕਰਮਿ ਲਘਾਏ ਪਾਰਿ ॥

29ਕੋਲੂ ਚਰਖਾ ਚਕੀ ਚਕੁ ॥

30ਥਲ ਵਾਰੋਲੇ ਬਹੁਤੁ ਅਨੰਤੁ ॥

31ਲਾਟੂ ਮਾਧਾਣੀਆ ਅਨਗਾਹ ॥

32ਪੰਖੀ ਭਉਦੀਆ ਲੈਨਿ ਨ ਸਾਹ ॥

33ਸੂਐ ਚਾੜਿ ਭਵਾਈਅਹਿ ਜੰਤ ॥

34ਨਾਨਕ ਭਉਦਿਆ ਗਣਤ ਨ ਅੰਤ ॥

35ਬੰਧਨ ਬੰਧਿ ਭਵਾਏ ਸੋਇ ॥

36ਪਇਐ ਕਿਰਤਿ ਨਚੈ ਸਭੁ ਕੋਇ ॥

37ਨਚਿ ਨਚਿ ਹਸਹਿ ਚਲਹਿ ਸੇ ਰੋਇ ॥

38ਉਡਿ ਨ ਜਾਹੀ ਸਿਧ ਨ ਹੋਹਿ ॥

39ਨਚਣੁ ਕੁਦਣੁ ਮਨ ਕਾ ਚਾਉ ॥

40ਨਾਨਕ ਜਿਨੑ ਮਨਿ ਭਉ ਤਿਨੑਾ ਮਨਿ ਭਾਉ ॥੨॥

41ਪਉੜੀ ॥

42ਨਾਉ ਤੇਰਾ ਨਿਰੰਕਾਰੁ ਹੈ ਨਾਇ ਲਇਐ ਨਰਕਿ ਨ ਜਾਈਐ ॥

43ਜੀਉ ਪਿੰਡੁ ਸਭੁ ਤਿਸ ਦਾ ਦੇ ਖਾਜੈ ਆਖਿ ਗਵਾਈਐ ॥

44ਜੇ ਲੋੜਹਿ ਚੰਗਾ ਆਪਣਾ ਕਰਿ ਪੁੰਨਹੁ ਨੀਚੁ ਸਦਾਈਐ ॥

45ਜੇ ਜਰਵਾਣਾ ਪਰਹਰੈ ਜਰੁ ਵੇਸ ਕਰੇਦੀ ਆਈਐ ॥

46ਕੋ ਰਹੈ ਨ ਭਰੀਐ ਪਾਈਐ ॥੫॥

47ਸਲੋਕ ਮਃ ੧ ॥

48ਮੁਸਲਮਾਨਾ ਸਿਫਤਿ ਸਰੀਅਤਿ ਪੜਿ ਪੜਿ ਕਰਹਿ ਬੀਚਾਰੁ ॥

49ਬੰਦੇ ਸੇ ਜਿ ਪਵਹਿ ਵਿਚਿ ਬੰਦੀ ਵੇਖਣ ਕਉ ਦੀਦਾਰੁ ॥

50ਹਿੰਦੂ ਸਾਲਾਹੀ ਸਾਲਾਹਨਿ ਦਰਸਨਿ ਰੂਪਿ ਅਪਾਰੁ ॥

51ਤੀਰਥਿ ਨਾਵਹਿ ਅਰਚਾ ਪੂਜਾ ਅਗਰ ਵਾਸੁ ਬਹਕਾਰੁ ॥

52ਜੋਗੀ ਸੁੰਨਿ ਧਿਆਵਨਿੑ ਜੇਤੇ ਅਲਖ ਨਾਮੁ ਕਰਤਾਰੁ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath