ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 466 · Raag Aasaa · Guru Nanak Dev Ji

1ਸੂਖਮ ਮੂਰਤਿ ਨਾਮੁ ਨਿਰੰਜਨ ਕਾਇਆ ਕਾ ਆਕਾਰੁ ॥

2ਸਤੀਆ ਮਨਿ ਸੰਤੋਖੁ ਉਪਜੈ ਦੇਣੈ ਕੈ ਵੀਚਾਰਿ ॥

3ਦੇ ਦੇ ਮੰਗਹਿ ਸਹਸਾ ਗੂਣਾ ਸੋਭ ਕਰੇ ਸੰਸਾਰੁ ॥

4ਚੋਰਾ ਜਾਰਾ ਤੈ ਕੂੜਿਆਰਾ ਖਾਰਾਬਾ ਵੇਕਾਰ ॥

5ਇਕਿ ਹੋਦਾ ਖਾਇ ਚਲਹਿ ਐਥਾਊ ਤਿਨਾ ਭਿ ਕਾਈ ਕਾਰ ॥

6ਜਲਿ ਥਲਿ ਜੀਆ ਪੁਰੀਆ ਲੋਆ ਆਕਾਰਾ ਆਕਾਰ ॥

7ਓਇ ਜਿ ਆਖਹਿ ਸੁ ਤੂੰਹੈ ਜਾਣਹਿ ਤਿਨਾ ਭਿ ਤੇਰੀ ਸਾਰ ॥

8ਨਾਨਕ ਭਗਤਾ ਭੁਖ ਸਾਲਾਹਣੁ ਸਚੁ ਨਾਮੁ ਆਧਾਰੁ ॥

9ਸਦਾ ਅਨੰਦਿ ਰਹਹਿ ਦਿਨੁ ਰਾਤੀ ਗੁਣਵੰਤਿਆ ਪਾ ਛਾਰੁ ॥੧॥

10ਮਃ ੧ ॥

11ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮਿੑਆਰ ॥

12ਘੜਿ ਭਾਂਡੇ ਇਟਾ ਕੀਆ ਜਲਦੀ ਕਰੇ ਪੁਕਾਰ ॥

13ਜਲਿ ਜਲਿ ਰੋਵੈ ਬਪੁੜੀ ਝੜਿ ਝੜਿ ਪਵਹਿ ਅੰਗਿਆਰ ॥

14ਨਾਨਕ ਜਿਨਿ ਕਰਤੈ ਕਾਰਣੁ ਕੀਆ ਸੋ ਜਾਣੈ ਕਰਤਾਰੁ ॥੨॥

15ਪਉੜੀ ॥

16ਬਿਨੁ ਸਤਿਗੁਰ ਕਿਨੈ ਨ ਪਾਇਓ ਬਿਨੁ ਸਤਿਗੁਰ ਕਿਨੈ ਨ ਪਾਇਆ ॥

17ਸਤਿਗੁਰ ਵਿਚਿ ਆਪੁ ਰਖਿਓਨੁ ਕਰਿ ਪਰਗਟੁ ਆਖਿ ਸੁਣਾਇਆ ॥

18ਸਤਿਗੁਰ ਮਿਲਿਐ ਸਦਾ ਮੁਕਤੁ ਹੈ ਜਿਨਿ ਵਿਚਹੁ ਮੋਹੁ ਚੁਕਾਇਆ ॥

19ਉਤਮੁ ਏਹੁ ਬੀਚਾਰੁ ਹੈ ਜਿਨਿ ਸਚੇ ਸਿਉ ਚਿਤੁ ਲਾਇਆ ॥

20ਜਗਜੀਵਨੁ ਦਾਤਾ ਪਾਇਆ ॥੬॥

21ਸਲੋਕ ਮਃ ੧ ॥

22ਹਉ ਵਿਚਿ ਆਇਆ ਹਉ ਵਿਚਿ ਗਇਆ ॥

23ਹਉ ਵਿਚਿ ਜੰਮਿਆ ਹਉ ਵਿਚਿ ਮੁਆ ॥

24ਹਉ ਵਿਚਿ ਦਿਤਾ ਹਉ ਵਿਚਿ ਲਇਆ ॥

25ਹਉ ਵਿਚਿ ਖਟਿਆ ਹਉ ਵਿਚਿ ਗਇਆ ॥

26ਹਉ ਵਿਚਿ ਸਚਿਆਰੁ ਕੂੜਿਆਰੁ ॥

27ਹਉ ਵਿਚਿ ਪਾਪ ਪੁੰਨ ਵੀਚਾਰੁ ॥

28ਹਉ ਵਿਚਿ ਨਰਕਿ ਸੁਰਗਿ ਅਵਤਾਰੁ ॥

29ਹਉ ਵਿਚਿ ਹਸੈ ਹਉ ਵਿਚਿ ਰੋਵੈ ॥

30ਹਉ ਵਿਚਿ ਭਰੀਐ ਹਉ ਵਿਚਿ ਧੋਵੈ ॥

31ਹਉ ਵਿਚਿ ਜਾਤੀ ਜਿਨਸੀ ਖੋਵੈ ॥

32ਹਉ ਵਿਚਿ ਮੂਰਖੁ ਹਉ ਵਿਚਿ ਸਿਆਣਾ ॥

33ਮੋਖ ਮੁਕਤਿ ਕੀ ਸਾਰ ਨ ਜਾਣਾ ॥

34ਹਉ ਵਿਚਿ ਮਾਇਆ ਹਉ ਵਿਚਿ ਛਾਇਆ ॥

35ਹਉਮੈ ਕਰਿ ਕਰਿ ਜੰਤ ਉਪਾਇਆ ॥

36ਹਉਮੈ ਬੂਝੈ ਤਾ ਦਰੁ ਸੂਝੈ ॥

37ਗਿਆਨ ਵਿਹੂਣਾ ਕਥਿ ਕਥਿ ਲੂਝੈ ॥

38ਨਾਨਕ ਹੁਕਮੀ ਲਿਖੀਐ ਲੇਖੁ ॥

39ਜੇਹਾ ਵੇਖਹਿ ਤੇਹਾ ਵੇਖੁ ॥੧॥

40ਮਹਲਾ ੨ ॥

41ਹਉਮੈ ਏਹਾ ਜਾਤਿ ਹੈ ਹਉਮੈ ਕਰਮ ਕਮਾਹਿ ॥

42ਹਉਮੈ ਏਈ ਬੰਧਨਾ ਫਿਰਿ ਫਿਰਿ ਜੋਨੀ ਪਾਹਿ ॥

43ਹਉਮੈ ਕਿਥਹੁ ਊਪਜੈ ਕਿਤੁ ਸੰਜਮਿ ਇਹ ਜਾਇ ॥

44ਹਉਮੈ ਏਹੋ ਹੁਕਮੁ ਹੈ ਪਇਐ ਕਿਰਤਿ ਫਿਰਾਹਿ ॥

45ਹਉਮੈ ਦੀਰਘ ਰੋਗੁ ਹੈ ਦਾਰੂ ਭੀ ਇਸੁ ਮਾਹਿ ॥

46ਕਿਰਪਾ ਕਰੇ ਜੇ ਆਪਣੀ ਤਾ ਗੁਰ ਕਾ ਸਬਦੁ ਕਮਾਹਿ ॥

47ਨਾਨਕੁ ਕਹੈ ਸੁਣਹੁ ਜਨਹੁ ਇਤੁ ਸੰਜਮਿ ਦੁਖ ਜਾਹਿ ॥੨॥

48ਪਉੜੀ ॥

49ਸੇਵ ਕੀਤੀ ਸੰਤੋਖੀੲਂੀ ਜਿਨੑੀ ਸਚੋ ਸਚੁ ਧਿਆਇਆ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath