ਗੁਰੂ ਗ੍ਰੰਥ ਸਾਹਿਬ 467 · Raag Aasaa · Guru Angad Dev Ji
1ਓਨੑੀ ਮੰਦੈ ਪੈਰੁ ਨ ਰਖਿਓ ਕਰਿ ਸੁਕ੍ਰਿਤੁ ਧਰਮੁ ਕਮਾਇਆ ॥
2ਓਨੑੀ ਦੁਨੀਆ ਤੋੜੇ ਬੰਧਨਾ ਅੰਨੁ ਪਾਣੀ ਥੋੜਾ ਖਾਇਆ ॥
3ਤੂੰ ਬਖਸੀਸੀ ਅਗਲਾ ਨਿਤ ਦੇਵਹਿ ਚੜਹਿ ਸਵਾਇਆ ॥
4ਵਡਿਆਈ ਵਡਾ ਪਾਇਆ ॥੭॥
5ਸਲੋਕ ਮਃ ੧ ॥
6ਪੁਰਖਾਂ ਬਿਰਖਾਂ ਤੀਰਥਾਂ ਤਟਾਂ ਮੇਘਾਂ ਖੇਤਾਂਹ ॥
7ਦੀਪਾਂ ਲੋਆਂ ਮੰਡਲਾਂ ਖੰਡਾਂ ਵਰਭੰਡਾਂਹ ॥
8ਅੰਡਜ ਜੇਰਜ ਉਤਭੁਜਾਂ ਖਾਣੀ ਸੇਤਜਾਂਹ ॥
9ਸੋ ਮਿਤਿ ਜਾਣੈ ਨਾਨਕਾ ਸਰਾਂ ਮੇਰਾਂ ਜੰਤਾਹ ॥
10ਨਾਨਕ ਜੰਤ ਉਪਾਇ ਕੈ ਸੰਮਾਲੇ ਸਭਨਾਹ ॥
11ਜਿਨਿ ਕਰਤੈ ਕਰਣਾ ਕੀਆ ਚਿੰਤਾ ਭਿ ਕਰਣੀ ਤਾਹ ॥
12ਸੋ ਕਰਤਾ ਚਿੰਤਾ ਕਰੇ ਜਿਨਿ ਉਪਾਇਆ ਜਗੁ ॥
13ਤਿਸੁ ਜੋਹਾਰੀ ਸੁਅਸਤਿ ਤਿਸੁ ਤਿਸੁ ਦੀਬਾਣੁ ਅਭਗੁ ॥
14ਨਾਨਕ ਸਚੇ ਨਾਮ ਬਿਨੁ ਕਿਆ ਟਿਕਾ ਕਿਆ ਤਗੁ ॥੧॥
15ਮਃ ੧ ॥
16ਲਖ ਨੇਕੀਆ ਚੰਗਿਆਈਆ ਲਖ ਪੁੰਨਾ ਪਰਵਾਣੁ ॥
17ਲਖ ਤਪ ਉਪਰਿ ਤੀਰਥਾਂ ਸਹਜ ਜੋਗ ਬੇਬਾਣ ॥
18ਲਖ ਸੂਰਤਣ ਸੰਗਰਾਮ ਰਣ ਮਹਿ ਛੁਟਹਿ ਪਰਾਣ ॥
19ਲਖ ਸੁਰਤੀ ਲਖ ਗਿਆਨ ਧਿਆਨ ਪੜੀਅਹਿ ਪਾਠ ਪੁਰਾਣ ॥
20ਜਿਨਿ ਕਰਤੈ ਕਰਣਾ ਕੀਆ ਲਿਖਿਆ ਆਵਣ ਜਾਣੁ ॥
21ਨਾਨਕ ਮਤੀ ਮਿਥਿਆ ਕਰਮੁ ਸਚਾ ਨੀਸਾਣੁ ॥੨॥
22ਪਉੜੀ ॥
23ਸਚਾ ਸਾਹਿਬੁ ਏਕੁ ਤੂੰ ਜਿਨਿ ਸਚੋ ਸਚੁ ਵਰਤਾਇਆ ॥
24ਜਿਸੁ ਤੂੰ ਦੇਹਿ ਤਿਸੁ ਮਿਲੈ ਸਚੁ ਤਾ ਤਿਨੑੀ ਸਚੁ ਕਮਾਇਆ ॥
25ਸਤਿਗੁਰਿ ਮਿਲਿਐ ਸਚੁ ਪਾਇਆ ਜਿਨੑ ਕੈ ਹਿਰਦੈ ਸਚੁ ਵਸਾਇਆ ॥
26ਮੂਰਖ ਸਚੁ ਨ ਜਾਣਨੑੀ ਮਨਮੁਖੀ ਜਨਮੁ ਗਵਾਇਆ ॥
27ਵਿਚਿ ਦੁਨੀਆ ਕਾਹੇ ਆਇਆ ॥੮॥
28ਸਲੋਕੁ ਮਃ ੧ ॥
29ਪੜਿ ਪੜਿ ਗਡੀ ਲਦੀਅਹਿ ਪੜਿ ਪੜਿ ਭਰੀਅਹਿ ਸਾਥ ॥
30ਪੜਿ ਪੜਿ ਬੇੜੀ ਪਾਈਐ ਪੜਿ ਪੜਿ ਗਡੀਅਹਿ ਖਾਤ ॥
31ਪੜੀਅਹਿ ਜੇਤੇ ਬਰਸ ਬਰਸ ਪੜੀਅਹਿ ਜੇਤੇ ਮਾਸ ॥
32ਪੜੀਐ ਜੇਤੀ ਆਰਜਾ ਪੜੀਅਹਿ ਜੇਤੇ ਸਾਸ ॥
33ਨਾਨਕ ਲੇਖੈ ਇਕ ਗਲ ਹੋਰੁ ਹਉਮੈ ਝਖਣਾ ਝਾਖ ॥੧॥
34ਮਃ ੧ ॥
35ਲਿਖਿ ਲਿਖਿ ਪੜਿਆ ॥
36ਤੇਤਾ ਕੜਿਆ ॥
37ਬਹੁ ਤੀਰਥ ਭਵਿਆ ॥
38ਤੇਤੋ ਲਵਿਆ ॥
39ਬਹੁ ਭੇਖ ਕੀਆ ਦੇਹੀ ਦੁਖੁ ਦੀਆ ॥
40ਸਹੁ ਵੇ ਜੀਆ ਅਪਣਾ ਕੀਆ ॥
41ਅੰਨੁ ਨ ਖਾਇਆ ਸਾਦੁ ਗਵਾਇਆ ॥
42ਬਹੁ ਦੁਖੁ ਪਾਇਆ ਦੂਜਾ ਭਾਇਆ ॥
43ਬਸਤ੍ਰ ਨ ਪਹਿਰੈ ॥
44ਅਹਿਨਿਸਿ ਕਹਰੈ ॥
45ਮੋਨਿ ਵਿਗੂਤਾ ॥
46ਕਿਉ ਜਾਗੈ ਗੁਰ ਬਿਨੁ ਸੂਤਾ ॥
47ਪਗ ਉਪੇਤਾਣਾ ॥
48ਅਪਣਾ ਕੀਆ ਕਮਾਣਾ ॥
49ਅਲੁ ਮਲੁ ਖਾਈ ਸਿਰਿ ਛਾਈ ਪਾਈ ॥
50ਮੂਰਖਿ ਅੰਧੈ ਪਤਿ ਗਵਾਈ ॥
51ਵਿਣੁ ਨਾਵੈ ਕਿਛੁ ਥਾਇ ਨ ਪਾਈ ॥
52ਰਹੈ ਬੇਬਾਣੀ ਮੜੀ ਮਸਾਣੀ ॥
53ਅੰਧੁ ਨ ਜਾਣੈ ਫਿਰਿ ਪਛੁਤਾਣੀ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath