ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 468 · Raag Aasaa · Guru Nanak Dev Ji

1ਸਤਿਗੁਰੁ ਭੇਟੇ ਸੋ ਸੁਖੁ ਪਾਏ ॥

2ਹਰਿ ਕਾ ਨਾਮੁ ਮੰਨਿ ਵਸਾਏ ॥

3ਨਾਨਕ ਨਦਰਿ ਕਰੇ ਸੋ ਪਾਏ ॥

4ਆਸ ਅੰਦੇਸੇ ਤੇ ਨਿਹਕੇਵਲੁ ਹਉਮੈ ਸਬਦਿ ਜਲਾਏ ॥੨॥

5ਪਉੜੀ ॥

6ਭਗਤ ਤੇਰੈ ਮਨਿ ਭਾਵਦੇ ਦਰਿ ਸੋਹਨਿ ਕੀਰਤਿ ਗਾਵਦੇ ॥

7ਨਾਨਕ ਕਰਮਾ ਬਾਹਰੇ ਦਰਿ ਢੋਅ ਨ ਲਹਨੑੀ ਧਾਵਦੇ ॥

8ਇਕਿ ਮੂਲੁ ਨ ਬੁਝਨਿੑ ਆਪਣਾ ਅਣਹੋਦਾ ਆਪੁ ਗਣਾਇਦੇ ॥

9ਹਉ ਢਾਢੀ ਕਾ ਨੀਚ ਜਾਤਿ ਹੋਰਿ ਉਤਮ ਜਾਤਿ ਸਦਾਇਦੇ ॥

10ਤਿਨੑ ਮੰਗਾ ਜਿ ਤੁਝੈ ਧਿਆਇਦੇ ॥੯॥

11ਸਲੋਕੁ ਮਃ ੧ ॥

12ਕੂੜੁ ਰਾਜਾ ਕੂੜੁ ਪਰਜਾ ਕੂੜੁ ਸਭੁ ਸੰਸਾਰੁ ॥

13ਕੂੜੁ ਮੰਡਪ ਕੂੜੁ ਮਾੜੀ ਕੂੜੁ ਬੈਸਣਹਾਰੁ ॥

14ਕੂੜੁ ਸੁਇਨਾ ਕੂੜੁ ਰੁਪਾ ਕੂੜੁ ਪੈਨੑਣਹਾਰੁ ॥

15ਕੂੜੁ ਕਾਇਆ ਕੂੜੁ ਕਪੜੁ ਕੂੜੁ ਰੂਪੁ ਅਪਾਰੁ ॥

16ਕੂੜੁ ਮੀਆ ਕੂੜੁ ਬੀਬੀ ਖਪਿ ਹੋਏ ਖਾਰੁ ॥

17ਕੂੜਿ ਕੂੜੈ ਨੇਹੁ ਲਗਾ ਵਿਸਰਿਆ ਕਰਤਾਰੁ ॥

18ਕਿਸੁ ਨਾਲਿ ਕੀਚੈ ਦੋਸਤੀ ਸਭੁ ਜਗੁ ਚਲਣਹਾਰੁ ॥

19ਕੂੜੁ ਮਿਠਾ ਕੂੜੁ ਮਾਖਿਉ ਕੂੜੁ ਡੋਬੇ ਪੂਰੁ ॥

20ਨਾਨਕੁ ਵਖਾਣੈ ਬੇਨਤੀ ਤੁਧੁ ਬਾਝੁ ਕੂੜੋ ਕੂੜੁ ॥੧॥

21ਮਃ ੧ ॥

22ਸਚੁ ਤਾ ਪਰੁ ਜਾਣੀਐ ਜਾ ਰਿਦੈ ਸਚਾ ਹੋਇ ॥

23ਕੂੜ ਕੀ ਮਲੁ ਉਤਰੈ ਤਨੁ ਕਰੇ ਹਛਾ ਧੋਇ ॥

24ਸਚੁ ਤਾ ਪਰੁ ਜਾਣੀਐ ਜਾ ਸਚਿ ਧਰੇ ਪਿਆਰੁ ॥

25ਨਾਉ ਸੁਣਿ ਮਨੁ ਰਹਸੀਐ ਤਾ ਪਾਏ ਮੋਖ ਦੁਆਰੁ ॥

26ਸਚੁ ਤਾ ਪਰੁ ਜਾਣੀਐ ਜਾ ਜੁਗਤਿ ਜਾਣੈ ਜੀਉ ॥

27ਧਰਤਿ ਕਾਇਆ ਸਾਧਿ ਕੈ ਵਿਚਿ ਦੇਇ ਕਰਤਾ ਬੀਉ ॥

28ਸਚੁ ਤਾ ਪਰੁ ਜਾਣੀਐ ਜਾ ਸਿਖ ਸਚੀ ਲੇਇ ॥

29ਦਇਆ ਜਾਣੈ ਜੀਅ ਕੀ ਕਿਛੁ ਪੁੰਨੁ ਦਾਨੁ ਕਰੇਇ ॥

30ਸਚੁ ਤਾਂ ਪਰੁ ਜਾਣੀਐ ਜਾ ਆਤਮ ਤੀਰਥਿ ਕਰੇ ਨਿਵਾਸੁ ॥

31ਸਤਿਗੁਰੂ ਨੋ ਪੁਛਿ ਕੈ ਬਹਿ ਰਹੈ ਕਰੇ ਨਿਵਾਸੁ ॥

32ਸਚੁ ਸਭਨਾ ਹੋਇ ਦਾਰੂ ਪਾਪ ਕਢੈ ਧੋਇ ॥

33ਨਾਨਕੁ ਵਖਾਣੈ ਬੇਨਤੀ ਜਿਨ ਸਚੁ ਪਲੈ ਹੋਇ ॥੨॥

34ਪਉੜੀ ॥

35ਦਾਨੁ ਮਹਿੰਡਾ ਤਲੀ ਖਾਕੁ ਜੇ ਮਿਲੈ ਤ ਮਸਤਕਿ ਲਾਈਐ ॥

36ਕੂੜਾ ਲਾਲਚੁ ਛਡੀਐ ਹੋਇ ਇਕ ਮਨਿ ਅਲਖੁ ਧਿਆਈਐ ॥

37ਫਲੁ ਤੇਵੇਹੋ ਪਾਈਐ ਜੇਵੇਹੀ ਕਾਰ ਕਮਾਈਐ ॥

38ਜੇ ਹੋਵੈ ਪੂਰਬਿ ਲਿਖਿਆ ਤਾ ਧੂੜਿ ਤਿਨੑਾ ਦੀ ਪਾਈਐ ॥

39ਮਤਿ ਥੋੜੀ ਸੇਵ ਗਵਾਈਐ ॥੧੦॥

40ਸਲੋਕੁ ਮਃ ੧ ॥

41ਸਚਿ ਕਾਲੁ ਕੂੜੁ ਵਰਤਿਆ ਕਲਿ ਕਾਲਖ ਬੇਤਾਲ ॥

42ਬੀਉ ਬੀਜਿ ਪਤਿ ਲੈ ਗਏ ਅਬ ਕਿਉ ਉਗਵੈ ਦਾਲਿ ॥

43ਜੇ ਇਕੁ ਹੋਇ ਤ ਉਗਵੈ ਰੁਤੀ ਹੂ ਰੁਤਿ ਹੋਇ ॥

44ਨਾਨਕ ਪਾਹੈ ਬਾਹਰਾ ਕੋਰੈ ਰੰਗੁ ਨ ਸੋਇ ॥

45ਭੈ ਵਿਚਿ ਖੁੰਬਿ ਚੜਾਈਐ ਸਰਮੁ ਪਾਹੁ ਤਨਿ ਹੋਇ ॥

46ਨਾਨਕ ਭਗਤੀ ਜੇ ਰਪੈ ਕੂੜੈ ਸੋਇ ਨ ਕੋਇ ॥੧॥

47ਮਃ ੧ ॥

48ਲਬੁ ਪਾਪੁ ਦੁਇ ਰਾਜਾ ਮਹਤਾ ਕੂੜੁ ਹੋਆ ਸਿਕਦਾਰੁ ॥

49ਕਾਮੁ ਨੇਬੁ ਸਦਿ ਪੁਛੀਐ ਬਹਿ ਬਹਿ ਕਰੇ ਬੀਚਾਰੁ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath