ਗੁਰੂ ਗ੍ਰੰਥ ਸਾਹਿਬ 469 · Raag Aasaa · Guru Nanak Dev Ji
1ਅੰਧੀ ਰਯਤਿ ਗਿਆਨ ਵਿਹੂਣੀ ਭਾਹਿ ਭਰੇ ਮੁਰਦਾਰੁ ॥
2ਗਿਆਨੀ ਨਚਹਿ ਵਾਜੇ ਵਾਵਹਿ ਰੂਪ ਕਰਹਿ ਸੀਗਾਰੁ ॥
3ਊਚੇ ਕੂਕਹਿ ਵਾਦਾ ਗਾਵਹਿ ਜੋਧਾ ਕਾ ਵੀਚਾਰੁ ॥
4ਮੂਰਖ ਪੰਡਿਤ ਹਿਕਮਤਿ ਹੁਜਤਿ ਸੰਜੈ ਕਰਹਿ ਪਿਆਰੁ ॥
5ਧਰਮੀ ਧਰਮੁ ਕਰਹਿ ਗਾਵਾਵਹਿ ਮੰਗਹਿ ਮੋਖ ਦੁਆਰੁ ॥
6ਜਤੀ ਸਦਾਵਹਿ ਜੁਗਤਿ ਨ ਜਾਣਹਿ ਛਡਿ ਬਹਹਿ ਘਰ ਬਾਰੁ ॥
7ਸਭੁ ਕੋ ਪੂਰਾ ਆਪੇ ਹੋਵੈ ਘਟਿ ਨ ਕੋਈ ਆਖੈ ॥
8ਪਤਿ ਪਰਵਾਣਾ ਪਿਛੈ ਪਾਈਐ ਤਾ ਨਾਨਕ ਤੋਲਿਆ ਜਾਪੈ ॥੨॥
9ਮਃ ੧ ॥
10ਵਦੀ ਸੁ ਵਜਗਿ ਨਾਨਕਾ ਸਚਾ ਵੇਖੈ ਸੋਇ ॥
11ਸਭਨੀ ਛਾਲਾ ਮਾਰੀਆ ਕਰਤਾ ਕਰੇ ਸੁ ਹੋਇ ॥
12ਅਗੈ ਜਾਤਿ ਨ ਜੋਰੁ ਹੈ ਅਗੈ ਜੀਉ ਨਵੇ ॥
13ਜਿਨ ਕੀ ਲੇਖੈ ਪਤਿ ਪਵੈ ਚੰਗੇ ਸੇਈ ਕੇਇ ॥੩॥
14ਪਉੜੀ ॥
15ਧੁਰਿ ਕਰਮੁ ਜਿਨਾ ਕਉ ਤੁਧੁ ਪਾਇਆ ਤਾ ਤਿਨੀ ਖਸਮੁ ਧਿਆਇਆ ॥
16ਏਨਾ ਜੰਤਾ ਕੈ ਵਸਿ ਕਿਛੁ ਨਾਹੀ ਤੁਧੁ ਵੇਕੀ ਜਗਤੁ ਉਪਾਇਆ ॥
17ਇਕਨਾ ਨੋ ਤੂੰ ਮੇਲਿ ਲੈਹਿ ਇਕਿ ਆਪਹੁ ਤੁਧੁ ਖੁਆਇਆ ॥
18ਗੁਰ ਕਿਰਪਾ ਤੇ ਜਾਣਿਆ ਜਿਥੈ ਤੁਧੁ ਆਪੁ ਬੁਝਾਇਆ ॥
19ਸਹਜੇ ਹੀ ਸਚਿ ਸਮਾਇਆ ॥੧੧॥
20ਸਲੋਕੁ ਮਃ ੧ ॥
21ਦੁਖੁ ਦਾਰੂ ਸੁਖੁ ਰੋਗੁ ਭਇਆ ਜਾ ਸੁਖੁ ਤਾਮਿ ਨ ਹੋਈ ॥
22ਤੂੰ ਕਰਤਾ ਕਰਣਾ ਮੈ ਨਾਹੀ ਜਾ ਹਉ ਕਰੀ ਨ ਹੋਈ ॥੧॥
23ਬਲਿਹਾਰੀ ਕੁਦਰਤਿ ਵਸਿਆ ॥
24ਤੇਰਾ ਅੰਤੁ ਨ ਜਾਈ ਲਖਿਆ ॥੧॥ ਰਹਾਉ ॥
25ਜਾਤਿ ਮਹਿ ਜੋਤਿ ਜੋਤਿ ਮਹਿ ਜਾਤਾ ਅਕਲ ਕਲਾ ਭਰਪੂਰਿ ਰਹਿਆ ॥
26ਤੂੰ ਸਚਾ ਸਾਹਿਬੁ ਸਿਫਤਿ ਸੁਆਲਿੑਉ ਜਿਨਿ ਕੀਤੀ ਸੋ ਪਾਰਿ ਪਇਆ ॥
27ਕਹੁ ਨਾਨਕ ਕਰਤੇ ਕੀਆ ਬਾਤਾ ਜੋ ਕਿਛੁ ਕਰਣਾ ਸੁ ਕਰਿ ਰਹਿਆ ॥੨॥
28ਮਃ ੨ ॥
29ਜੋਗ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ ॥
30ਖਤ੍ਰੀ ਸਬਦੰ ਸੂਰ ਸਬਦੰ ਸੂਦ੍ਰ ਸਬਦੰ ਪਰਾ ਕ੍ਰਿਤਹ ॥
31ਸਰਬ ਸਬਦੰ ਏਕ ਸਬਦੰ ਜੇ ਕੋ ਜਾਣੈ ਭੇਉ ॥ ਨਾਨਕੁ ਤਾ ਕਾ ਦਾਸੁ ਹੈ ਸੋਈ ਨਿਰੰਜਨ ਦੇਉ ॥੩॥
32ਮਃ ੨ ॥
33ਏਕ ਕ੍ਰਿਸਨੰ ਸਰਬ ਦੇਵਾ ਦੇਵ ਦੇਵਾ ਤ ਆਤਮਾ ॥
34ਆਤਮਾ ਬਾਸੁਦੇਵਸੵਿ ਜੇ ਕੋ ਜਾਣੈ ਭੇਉ ॥ ਨਾਨਕੁ ਤਾ ਕਾ ਦਾਸੁ ਹੈ ਸੋਈ ਨਿਰੰਜਨ ਦੇਉ ॥੪॥
35ਮਃ ੧ ॥
36ਕੁੰਭੇ ਬਧਾ ਜਲੁ ਰਹੈ ਜਲ ਬਿਨੁ ਕੁੰਭੁ ਨ ਹੋਇ ॥
37ਗਿਆਨ ਕਾ ਬਧਾ ਮਨੁ ਰਹੈ ਗੁਰ ਬਿਨੁ ਗਿਆਨੁ ਨ ਹੋਇ ॥੫॥
38ਪਉੜੀ ॥
39ਪੜਿਆ ਹੋਵੈ ਗੁਨਹਗਾਰੁ ਤਾ ਓਮੀ ਸਾਧੁ ਨ ਮਾਰੀਐ ॥
40ਜੇਹਾ ਘਾਲੇ ਘਾਲਣਾ ਤੇਵੇਹੋ ਨਾਉ ਪਚਾਰੀਐ ॥
41ਐਸੀ ਕਲਾ ਨ ਖੇਡੀਐ ਜਿਤੁ ਦਰਗਹ ਗਇਆ ਹਾਰੀਐ ॥
42ਪੜਿਆ ਅਤੈ ਓਮੀਆ ਵੀਚਾਰੁ ਅਗੈ ਵੀਚਾਰੀਐ ॥
43ਮੁਹਿ ਚਲੈ ਸੁ ਅਗੈ ਮਾਰੀਐ ॥੧੨॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath