ਗੁਰੂ ਗ੍ਰੰਥ ਸਾਹਿਬ 46 · Siree Raag
1ਸਿਰੀਰਾਗੁ ਮਹਲਾ ੫ ॥
2ਮਿਲਿ ਸਤਿਗੁਰ ਸਭੁ ਦੁਖੁ ਗਇਆ ਹਰਿ ਸੁਖੁ ਵਸਿਆ ਮਨਿ ਆਇ ॥
3ਅੰਤਰਿ ਜੋਤਿ ਪ੍ਰਗਾਸੀਆ ਏਕਸੁ ਸਿਉ ਲਿਵ ਲਾਇ ॥
4ਮਿਲਿ ਸਾਧੂ ਮੁਖੁ ਊਜਲਾ ਪੂਰਬਿ ਲਿਖਿਆ ਪਾਇ ॥
5ਗੁਣ ਗੋਵਿੰਦ ਨਿਤ ਗਾਵਣੇ ਨਿਰਮਲ ਸਾਚੈ ਨਾਇ ॥੧॥
6ਮੇਰੇ ਮਨ ਗੁਰ ਸਬਦੀ ਸੁਖੁ ਹੋਇ ॥
7ਗੁਰ ਪੂਰੇ ਕੀ ਚਾਕਰੀ ਬਿਰਥਾ ਜਾਇ ਨ ਕੋਇ ॥੧॥ ਰਹਾਉ ॥
8ਮਨ ਕੀਆ ਇਛਾਂ ਪੂਰੀਆ ਪਾਇਆ ਨਾਮੁ ਨਿਧਾਨੁ ॥
9ਅੰਤਰਜਾਮੀ ਸਦਾ ਸੰਗਿ ਕਰਣੈਹਾਰੁ ਪਛਾਨੁ ॥
10ਗੁਰ ਪਰਸਾਦੀ ਮੁਖੁ ਊਜਲਾ ਜਪਿ ਨਾਮੁ ਦਾਨੁ ਇਸਨਾਨੁ ॥
11ਕਾਮੁ ਕ੍ਰੋਧੁ ਲੋਭੁ ਬਿਨਸਿਆ ਤਜਿਆ ਸਭੁ ਅਭਿਮਾਨੁ ॥੨॥
12ਪਾਇਆ ਲਾਹਾ ਲਾਭੁ ਨਾਮੁ ਪੂਰਨ ਹੋਏ ਕਾਮ ॥
13ਕਰਿ ਕਿਰਪਾ ਪ੍ਰਭਿ ਮੇਲਿਆ ਦੀਆ ਅਪਣਾ ਨਾਮੁ ॥
14ਆਵਣ ਜਾਣਾ ਰਹਿ ਗਇਆ ਆਪਿ ਹੋਆ ਮਿਹਰਵਾਨੁ ॥
15ਸਚੁ ਮਹਲੁ ਘਰੁ ਪਾਇਆ ਗੁਰ ਕਾ ਸਬਦੁ ਪਛਾਨੁ ॥੩॥
16ਭਗਤ ਜਨਾ ਕਉ ਰਾਖਦਾ ਆਪਣੀ ਕਿਰਪਾ ਧਾਰਿ ॥
17ਹਲਤਿ ਪਲਤਿ ਮੁਖ ਊਜਲੇ ਸਾਚੇ ਕੇ ਗੁਣ ਸਾਰਿ ॥
18ਆਠ ਪਹਰ ਗੁਣ ਸਾਰਦੇ ਰਤੇ ਰੰਗਿ ਅਪਾਰ ॥
19ਪਾਰਬ੍ਰਹਮੁ ਸੁਖ ਸਾਗਰੋ ਨਾਨਕ ਸਦ ਬਲਿਹਾਰ ॥੪॥੧੧॥੮੧॥
20ਸਿਰੀਰਾਗੁ ਮਹਲਾ ੫ ॥
21ਪੂਰਾ ਸਤਿਗੁਰੁ ਜੇ ਮਿਲੈ ਪਾਈਐ ਸਬਦੁ ਨਿਧਾਨੁ ॥
22ਕਰਿ ਕਿਰਪਾ ਪ੍ਰਭ ਆਪਣੀ ਜਪੀਐ ਅੰਮ੍ਰਿਤ ਨਾਮੁ ॥
23ਜਨਮ ਮਰਣ ਦੁਖੁ ਕਾਟੀਐ ਲਾਗੈ ਸਹਜਿ ਧਿਆਨੁ ॥੧॥
24ਮੇਰੇ ਮਨ ਪ੍ਰਭ ਸਰਣਾਈ ਪਾਇ ॥
25ਹਰਿ ਬਿਨੁ ਦੂਜਾ ਕੋ ਨਹੀ ਏਕੋ ਨਾਮੁ ਧਿਆਇ ॥੧॥ ਰਹਾਉ ॥
26ਕੀਮਤਿ ਕਹਣੁ ਨ ਜਾਈਐ ਸਾਗਰੁ ਗੁਣੀ ਅਥਾਹੁ ॥
27ਵਡਭਾਗੀ ਮਿਲੁ ਸੰਗਤੀ ਸਚਾ ਸਬਦੁ ਵਿਸਾਹੁ ॥
28ਕਰਿ ਸੇਵਾ ਸੁਖ ਸਾਗਰੈ ਸਿਰਿ ਸਾਹਾ ਪਾਤਿਸਾਹੁ ॥੨॥
29ਚਰਣ ਕਮਲ ਕਾ ਆਸਰਾ ਦੂਜਾ ਨਾਹੀ ਠਾਉ ॥
30ਮੈ ਧਰ ਤੇਰੀ ਪਾਰਬ੍ਰਹਮ ਤੇਰੈ ਤਾਣਿ ਰਹਾਉ ॥
31ਨਿਮਾਣਿਆ ਪ੍ਰਭੁ ਮਾਣੁ ਤੂੰ ਤੇਰੈ ਸੰਗਿ ਸਮਾਉ ॥੩॥
32ਹਰਿ ਜਪੀਐ ਆਰਾਧੀਐ ਆਠ ਪਹਰ ਗੋਵਿੰਦੁ ॥
33ਜੀਅ ਪ੍ਰਾਣ ਤਨੁ ਧਨੁ ਰਖੇ ਕਰਿ ਕਿਰਪਾ ਰਾਖੀ ਜਿੰਦੁ ॥
34ਨਾਨਕ ਸਗਲੇ ਦੋਖ ਉਤਾਰਿਅਨੁ ਪ੍ਰਭੁ ਪਾਰਬ੍ਰਹਮ ਬਖਸਿੰਦੁ ॥੪॥੧੨॥੮੨॥
35ਸਿਰੀਰਾਗੁ ਮਹਲਾ ੫ ॥
36ਪ੍ਰੀਤਿ ਲਗੀ ਤਿਸੁ ਸਚ ਸਿਉ ਮਰੈ ਨ ਆਵੈ ਜਾਇ ॥
37ਨਾ ਵੇਛੋੜਿਆ ਵਿਛੁੜੈ ਸਭ ਮਹਿ ਰਹਿਆ ਸਮਾਇ ॥
38ਦੀਨ ਦਰਦ ਦੁਖ ਭੰਜਨਾ ਸੇਵਕ ਕੈ ਸਤ ਭਾਇ ॥
39ਅਚਰਜ ਰੂਪੁ ਨਿਰੰਜਨੋ ਗੁਰਿ ਮੇਲਾਇਆ ਮਾਇ ॥੧॥
40ਭਾਈ ਰੇ ਮੀਤੁ ਕਰਹੁ ਪ੍ਰਭੁ ਸੋਇ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath