ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 470 · Raag Aasaa

1ਸਲੋਕੁ ਮਃ ੧ ॥

2ਨਾਨਕ ਮੇਰੁ ਸਰੀਰ ਕਾ ਇਕੁ ਰਥੁ ਇਕੁ ਰਥਵਾਹੁ ॥

3ਜੁਗੁ ਜੁਗੁ ਫੇਰਿ ਵਟਾਈਅਹਿ ਗਿਆਨੀ ਬੁਝਹਿ ਤਾਹਿ ॥

4ਸਤਜੁਗਿ ਰਥੁ ਸੰਤੋਖ ਕਾ ਧਰਮੁ ਅਗੈ ਰਥਵਾਹੁ ॥

5ਤ੍ਰੇਤੈ ਰਥੁ ਜਤੈ ਕਾ ਜੋਰੁ ਅਗੈ ਰਥਵਾਹੁ ॥

6ਦੁਆਪੁਰਿ ਰਥੁ ਤਪੈ ਕਾ ਸਤੁ ਅਗੈ ਰਥਵਾਹੁ ॥

7ਕਲਜੁਗਿ ਰਥੁ ਅਗਨਿ ਕਾ ਕੂੜੁ ਅਗੈ ਰਥਵਾਹੁ ॥੧॥

8ਮਃ ੧ ॥

9ਸਾਮ ਕਹੈ ਸੇਤੰਬਰੁ ਸੁਆਮੀ ਸਚ ਮਹਿ ਆਛੈ ਸਾਚਿ ਰਹੇ ॥ ਸਭੁ ਕੋ ਸਚਿ ਸਮਾਵੈ ॥

10ਰਿਗੁ ਕਹੈ ਰਹਿਆ ਭਰਪੂਰਿ ॥

11ਰਾਮ ਨਾਮੁ ਦੇਵਾ ਮਹਿ ਸੂਰੁ ॥

12ਨਾਇ ਲਇਐ ਪਰਾਛਤ ਜਾਹਿ ॥

13ਨਾਨਕ ਤਉ ਮੋਖੰਤਰੁ ਪਾਹਿ ॥

14ਜੁਜ ਮਹਿ ਜੋਰਿ ਛਲੀ ਚੰਦ੍ਰਾਵਲਿ ਕਾਨੑ ਕ੍ਰਿਸਨੁ ਜਾਦਮੁ ਭਇਆ ॥

15ਪਾਰਜਾਤੁ ਗੋਪੀ ਲੈ ਆਇਆ ਬਿੰਦ੍ਰਾਬਨ ਮਹਿ ਰੰਗੁ ਕੀਆ ॥

16ਕਲਿ ਮਹਿ ਬੇਦੁ ਅਥਰਬਣੁ ਹੂਆ ਨਾਉ ਖੁਦਾਈ ਅਲਹੁ ਭਇਆ ॥

17ਨੀਲ ਬਸਤ੍ਰ ਲੇ ਕਪੜੇ ਪਹਿਰੇ ਤੁਰਕ ਪਠਾਣੀ ਅਮਲੁ ਕੀਆ ॥

18ਚਾਰੇ ਵੇਦ ਹੋਏ ਸਚਿਆਰ ॥

19ਪੜਹਿ ਗੁਣਹਿ ਤਿਨੑ ਚਾਰ ਵੀਚਾਰ ॥

20ਭਾਉ ਭਗਤਿ ਕਰਿ ਨੀਚੁ ਸਦਾਏ ॥ ਤਉ ਨਾਨਕ ਮੋਖੰਤਰੁ ਪਾਏ ॥੨॥

21ਪਉੜੀ ॥

22ਸਤਿਗੁਰ ਵਿਟਹੁ ਵਾਰਿਆ ਜਿਤੁ ਮਿਲਿਐ ਖਸਮੁ ਸਮਾਲਿਆ ॥

23ਜਿਨਿ ਕਰਿ ਉਪਦੇਸੁ ਗਿਆਨ ਅੰਜਨੁ ਦੀਆ ਇਨੑੀ ਨੇਤ੍ਰੀ ਜਗਤੁ ਨਿਹਾਲਿਆ ॥

24ਖਸਮੁ ਛੋਡਿ ਦੂਜੈ ਲਗੇ ਡੁਬੇ ਸੇ ਵਣਜਾਰਿਆ ॥

25ਸਤਿਗੁਰੂ ਹੈ ਬੋਹਿਥਾ ਵਿਰਲੈ ਕਿਨੈ ਵੀਚਾਰਿਆ ॥

26ਕਰਿ ਕਿਰਪਾ ਪਾਰਿ ਉਤਾਰਿਆ ॥੧੩॥

27ਸਲੋਕੁ ਮਃ ੧ ॥

28ਸਿੰਮਲ ਰੁਖੁ ਸਰਾਇਰਾ ਅਤਿ ਦੀਰਘ ਅਤਿ ਮੁਚੁ ॥

29ਓਇ ਜਿ ਆਵਹਿ ਆਸ ਕਰਿ ਜਾਹਿ ਨਿਰਾਸੇ ਕਿਤੁ ॥

30ਫਲ ਫਿਕੇ ਫੁਲ ਬਕਬਕੇ ਕੰਮਿ ਨ ਆਵਹਿ ਪਤ ॥

31ਮਿਠਤੁ ਨੀਵੀ ਨਾਨਕਾ ਗੁਣ ਚੰਗਿਆਈਆ ਤਤੁ ॥

32ਸਭੁ ਕੋ ਨਿਵੈ ਆਪ ਕਉ ਪਰ ਕਉ ਨਿਵੈ ਨ ਕੋਇ ॥

33ਧਰਿ ਤਾਰਾਜੂ ਤੋਲੀਐ ਨਿਵੈ ਸੁ ਗਉਰਾ ਹੋਇ ॥

34ਅਪਰਾਧੀ ਦੂਣਾ ਨਿਵੈ ਜੋ ਹੰਤਾ ਮਿਰਗਾਹਿ ॥

35ਸੀਸਿ ਨਿਵਾਇਐ ਕਿਆ ਥੀਐ ਜਾ ਰਿਦੈ ਕੁਸੁਧੇ ਜਾਹਿ ॥੧॥

36ਮਃ ੧ ॥

37ਪੜਿ ਪੁਸਤਕ ਸੰਧਿਆ ਬਾਦੰ ॥

38ਸਿਲ ਪੂਜਸਿ ਬਗੁਲ ਸਮਾਧੰ ॥

39ਮੁਖਿ ਝੂਠ ਬਿਭੂਖਣ ਸਾਰੰ ॥

40ਤ੍ਰੈਪਾਲ ਤਿਹਾਲ ਬਿਚਾਰੰ ॥

41ਗਲਿ ਮਾਲਾ ਤਿਲਕੁ ਲਿਲਾਟੰ ॥

42ਦੁਇ ਧੋਤੀ ਬਸਤ੍ਰ ਕਪਾਟੰ ॥

43ਜੇ ਜਾਣਸਿ ਬ੍ਰਹਮੰ ਕਰਮੰ ॥

44ਸਭਿ ਫੋਕਟ ਨਿਸਚਉ ਕਰਮੰ ॥

45ਕਹੁ ਨਾਨਕ ਨਿਹਚਉ ਧਿਆਵੈ ॥

46ਵਿਣੁ ਸਤਿਗੁਰ ਵਾਟ ਨ ਪਾਵੈ ॥੨॥

47ਪਉੜੀ ॥

48ਕਪੜੁ ਰੂਪੁ ਸੁਹਾਵਣਾ ਛਡਿ ਦੁਨੀਆ ਅੰਦਰਿ ਜਾਵਣਾ ॥

49ਮੰਦਾ ਚੰਗਾ ਆਪਣਾ ਆਪੇ ਹੀ ਕੀਤਾ ਪਾਵਣਾ ॥

50ਹੁਕਮ ਕੀਏ ਮਨਿ ਭਾਵਦੇ ਰਾਹਿ ਭੀੜੈ ਅਗੈ ਜਾਵਣਾ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath