ਗੁਰੂ ਗ੍ਰੰਥ ਸਾਹਿਬ 471 · Raag Aasaa · Guru Nanak Dev Ji
1ਨੰਗਾ ਦੋਜਕਿ ਚਾਲਿਆ ਤਾ ਦਿਸੈ ਖਰਾ ਡਰਾਵਣਾ ॥
2ਕਰਿ ਅਉਗਣ ਪਛੋਤਾਵਣਾ ॥੧੪॥
3ਸਲੋਕੁ ਮਃ ੧ ॥
4ਦਇਆ ਕਪਾਹ ਸੰਤੋਖੁ ਸੂਤੁ ਜਤੁ ਗੰਢੀ ਸਤੁ ਵਟੁ ॥
5ਏਹੁ ਜਨੇਊ ਜੀਅ ਕਾ ਹਈ ਤ ਪਾਡੇ ਘਤੁ ॥
6ਨਾ ਏਹੁ ਤੁਟੈ ਨਾ ਮਲੁ ਲਗੈ ਨਾ ਏਹੁ ਜਲੈ ਨ ਜਾਇ ॥
7ਧੰਨੁ ਸੁ ਮਾਣਸ ਨਾਨਕਾ ਜੋ ਗਲਿ ਚਲੇ ਪਾਇ ॥
8ਚਉਕੜਿ ਮੁਲਿ ਅਣਾਇਆ ਬਹਿ ਚਉਕੈ ਪਾਇਆ ॥
9ਸਿਖਾ ਕੰਨਿ ਚੜਾਈਆ ਗੁਰੁ ਬ੍ਰਾਹਮਣੁ ਥਿਆ ॥
10ਓਹੁ ਮੁਆ ਓਹੁ ਝੜਿ ਪਇਆ ਵੇਤਗਾ ਗਇਆ ॥੧॥
11ਮਃ ੧ ॥
12ਲਖ ਚੋਰੀਆ ਲਖ ਜਾਰੀਆ ਲਖ ਕੂੜੀਆ ਲਖ ਗਾਲਿ ॥
13ਲਖ ਠਗੀਆ ਪਹਿਨਾਮੀਆ ਰਾਤਿ ਦਿਨਸੁ ਜੀਅ ਨਾਲਿ ॥
14ਤਗੁ ਕਪਾਹਹੁ ਕਤੀਐ ਬਾਮੑਣੁ ਵਟੇ ਆਇ ॥
15ਕੁਹਿ ਬਕਰਾ ਰਿੰਨਿੑ ਖਾਇਆ ਸਭੁ ਕੋ ਆਖੈ ਪਾਇ ॥
16ਹੋਇ ਪੁਰਾਣਾ ਸੁਟੀਐ ਭੀ ਫਿਰਿ ਪਾਈਐ ਹੋਰੁ ॥
17ਨਾਨਕ ਤਗੁ ਨ ਤੁਟਈ ਜੇ ਤਗਿ ਹੋਵੈ ਜੋਰੁ ॥੨॥
18ਮਃ ੧ ॥
19ਨਾਇ ਮੰਨਿਐ ਪਤਿ ਊਪਜੈ ਸਾਲਾਹੀ ਸਚੁ ਸੂਤੁ ॥
20ਦਰਗਹ ਅੰਦਰਿ ਪਾਈਐ ਤਗੁ ਨ ਤੂਟਸਿ ਪੂਤ ॥੩॥
21ਮਃ ੧ ॥
22ਤਗੁ ਨ ਇੰਦ੍ਰੀ ਤਗੁ ਨ ਨਾਰੀ ॥
23ਭਲਕੇ ਥੁਕ ਪਵੈ ਨਿਤ ਦਾੜੀ ॥
24ਤਗੁ ਨ ਪੈਰੀ ਤਗੁ ਨ ਹਥੀ ॥
25ਤਗੁ ਨ ਜਿਹਵਾ ਤਗੁ ਨ ਅਖੀ ॥
26ਵੇਤਗਾ ਆਪੇ ਵਤੈ ॥
27ਵਟਿ ਧਾਗੇ ਅਵਰਾ ਘਤੈ ॥
28ਲੈ ਭਾੜਿ ਕਰੇ ਵੀਆਹੁ ॥
29ਕਢਿ ਕਾਗਲੁ ਦਸੇ ਰਾਹੁ ॥
30ਸੁਣਿ ਵੇਖਹੁ ਲੋਕਾ ਏਹੁ ਵਿਡਾਣੁ ॥
31ਮਨਿ ਅੰਧਾ ਨਾਉ ਸੁਜਾਣੁ ॥੪॥
32ਪਉੜੀ ॥
33ਸਾਹਿਬੁ ਹੋਇ ਦਇਆਲੁ ਕਿਰਪਾ ਕਰੇ ਤਾ ਸਾਈ ਕਾਰ ਕਰਾਇਸੀ ॥
34ਸੋ ਸੇਵਕੁ ਸੇਵਾ ਕਰੇ ਜਿਸ ਨੋ ਹੁਕਮੁ ਮਨਾਇਸੀ ॥
35ਹੁਕਮਿ ਮੰਨਿਐ ਹੋਵੈ ਪਰਵਾਣੁ ਤਾ ਖਸਮੈ ਕਾ ਮਹਲੁ ਪਾਇਸੀ ॥
36ਖਸਮੈ ਭਾਵੈ ਸੋ ਕਰੇ ਮਨਹੁ ਚਿੰਦਿਆ ਸੋ ਫਲੁ ਪਾਇਸੀ ॥
37ਤਾ ਦਰਗਹ ਪੈਧਾ ਜਾਇਸੀ ॥੧੫॥
38ਸਲੋਕ ਮਃ ੧ ॥
39ਗਊ ਬਿਰਾਹਮਣ ਕਉ ਕਰੁ ਲਾਵਹੁ ਗੋਬਰਿ ਤਰਣੁ ਨ ਜਾਈ ॥
40ਧੋਤੀ ਟਿਕਾ ਤੈ ਜਪਮਾਲੀ ਧਾਨੁ ਮਲੇਛਾਂ ਖਾਈ ॥
41ਅੰਤਰਿ ਪੂਜਾ ਪੜਹਿ ਕਤੇਬਾ ਸੰਜਮੁ ਤੁਰਕਾ ਭਾਈ ॥
42ਛੋਡੀਲੇ ਪਾਖੰਡਾ ॥
43ਨਾਮਿ ਲਇਐ ਜਾਹਿ ਤਰੰਦਾ ॥੧॥
44ਮਃ ੧ ॥
45ਮਾਣਸ ਖਾਣੇ ਕਰਹਿ ਨਿਵਾਜ ॥
46ਛੁਰੀ ਵਗਾਇਨਿ ਤਿਨ ਗਲਿ ਤਾਗ ॥
47ਤਿਨ ਘਰਿ ਬ੍ਰਹਮਣ ਪੂਰਹਿ ਨਾਦ ॥
48ਉਨੑਾ ਭਿ ਆਵਹਿ ਓਈ ਸਾਦ ॥
49ਕੂੜੀ ਰਾਸਿ ਕੂੜਾ ਵਾਪਾਰੁ ॥
50ਕੂੜੁ ਬੋਲਿ ਕਰਹਿ ਆਹਾਰੁ ॥
51ਸਰਮ ਧਰਮ ਕਾ ਡੇਰਾ ਦੂਰਿ ॥
52ਨਾਨਕ ਕੂੜੁ ਰਹਿਆ ਭਰਪੂਰਿ ॥
53ਮਥੈ ਟਿਕਾ ਤੇੜਿ ਧੋਤੀ ਕਖਾਈ ॥
54ਹਥਿ ਛੁਰੀ ਜਗਤ ਕਾਸਾਈ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath