ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 472 · Raag Aasaa · Guru Nanak Dev Ji

1ਨੀਲ ਵਸਤ੍ਰ ਪਹਿਰਿ ਹੋਵਹਿ ਪਰਵਾਣੁ ॥

2ਮਲੇਛ ਧਾਨੁ ਲੇ ਪੂਜਹਿ ਪੁਰਾਣੁ ॥

3ਅਭਾਖਿਆ ਕਾ ਕੁਠਾ ਬਕਰਾ ਖਾਣਾ ॥

4ਚਉਕੇ ਉਪਰਿ ਕਿਸੈ ਨ ਜਾਣਾ ॥

5ਦੇ ਕੈ ਚਉਕਾ ਕਢੀ ਕਾਰ ॥

6ਉਪਰਿ ਆਇ ਬੈਠੇ ਕੂੜਿਆਰ ॥

7ਮਤੁ ਭਿਟੈ ਵੇ ਮਤੁ ਭਿਟੈ ॥ ਇਹੁ ਅੰਨੁ ਅਸਾਡਾ ਫਿਟੈ ॥

8ਤਨਿ ਫਿਟੈ ਫੇੜ ਕਰੇਨਿ ॥

9ਮਨਿ ਜੂਠੈ ਚੁਲੀ ਭਰੇਨਿ ॥

10ਕਹੁ ਨਾਨਕ ਸਚੁ ਧਿਆਈਐ ॥

11ਸੁਚਿ ਹੋਵੈ ਤਾ ਸਚੁ ਪਾਈਐ ॥੨॥

12ਪਉੜੀ ॥

13ਚਿਤੈ ਅੰਦਰਿ ਸਭੁ ਕੋ ਵੇਖਿ ਨਦਰੀ ਹੇਠਿ ਚਲਾਇਦਾ ॥

14ਆਪੇ ਦੇ ਵਡਿਆਈਆ ਆਪੇ ਹੀ ਕਰਮ ਕਰਾਇਦਾ ॥

15ਵਡਹੁ ਵਡਾ ਵਡ ਮੇਦਨੀ ਸਿਰੇ ਸਿਰਿ ਧੰਧੈ ਲਾਇਦਾ ॥

16ਨਦਰਿ ਉਪਠੀ ਜੇ ਕਰੇ ਸੁਲਤਾਨਾ ਘਾਹੁ ਕਰਾਇਦਾ ॥

17ਦਰਿ ਮੰਗਨਿ ਭਿਖ ਨ ਪਾਇਦਾ ॥੧੬॥

18ਸਲੋਕੁ ਮਃ ੧ ॥

19ਜੇ ਮੋਹਾਕਾ ਘਰੁ ਮੁਹੈ ਘਰੁ ਮੁਹਿ ਪਿਤਰੀ ਦੇਇ ॥

20ਅਗੈ ਵਸਤੁ ਸਿਞਾਣੀਐ ਪਿਤਰੀ ਚੋਰ ਕਰੇਇ ॥

21ਵਢੀਅਹਿ ਹਥ ਦਲਾਲ ਕੇ ਮੁਸਫੀ ਏਹ ਕਰੇਇ ॥

22ਨਾਨਕ ਅਗੈ ਸੋ ਮਿਲੈ ਜਿ ਖਟੇ ਘਾਲੇ ਦੇਇ ॥੧॥

23ਮਃ ੧ ॥

24ਜਿਉ ਜੋਰੂ ਸਿਰਨਾਵਣੀ ਆਵੈ ਵਾਰੋ ਵਾਰ ॥

25ਜੂਠੇ ਜੂਠਾ ਮੁਖਿ ਵਸੈ ਨਿਤ ਨਿਤ ਹੋਇ ਖੁਆਰੁ ॥

26ਸੂਚੇ ਏਹਿ ਨ ਆਖੀਅਹਿ ਬਹਨਿ ਜਿ ਪਿੰਡਾ ਧੋਇ ॥

27ਸੂਚੇ ਸੇਈ ਨਾਨਕਾ ਜਿਨ ਮਨਿ ਵਸਿਆ ਸੋਇ ॥੨॥

28ਪਉੜੀ ॥

29ਤੁਰੇ ਪਲਾਣੇ ਪਉਣ ਵੇਗ ਹਰ ਰੰਗੀ ਹਰਮ ਸਵਾਰਿਆ ॥

30ਕੋਠੇ ਮੰਡਪ ਮਾੜੀਆ ਲਾਇ ਬੈਠੇ ਕਰਿ ਪਾਸਾਰਿਆ ॥

31ਚੀਜ ਕਰਨਿ ਮਨਿ ਭਾਵਦੇ ਹਰਿ ਬੁਝਨਿ ਨਾਹੀ ਹਾਰਿਆ ॥

32ਕਰਿ ਫੁਰਮਾਇਸਿ ਖਾਇਆ ਵੇਖਿ ਮਹਲਤਿ ਮਰਣੁ ਵਿਸਾਰਿਆ ॥

33ਜਰੁ ਆਈ ਜੋਬਨਿ ਹਾਰਿਆ ॥੧੭॥

34ਸਲੋਕੁ ਮਃ ੧ ॥

35ਜੇ ਕਰਿ ਸੂਤਕੁ ਮੰਨੀਐ ਸਭ ਤੈ ਸੂਤਕੁ ਹੋਇ ॥

36ਗੋਹੇ ਅਤੈ ਲਕੜੀ ਅੰਦਰਿ ਕੀੜਾ ਹੋਇ ॥

37ਜੇਤੇ ਦਾਣੇ ਅੰਨ ਕੇ ਜੀਆ ਬਾਝੁ ਨ ਕੋਇ ॥

38ਪਹਿਲਾ ਪਾਣੀ ਜੀਉ ਹੈ ਜਿਤੁ ਹਰਿਆ ਸਭੁ ਕੋਇ ॥

39ਸੂਤਕੁ ਕਿਉ ਕਰਿ ਰਖੀਐ ਸੂਤਕੁ ਪਵੈ ਰਸੋਇ ॥

40ਨਾਨਕ ਸੂਤਕੁ ਏਵ ਨ ਉਤਰੈ ਗਿਆਨੁ ਉਤਾਰੇ ਧੋਇ ॥੧॥

41ਮਃ ੧ ॥

42ਮਨ ਕਾ ਸੂਤਕੁ ਲੋਭੁ ਹੈ ਜਿਹਵਾ ਸੂਤਕੁ ਕੂੜੁ ॥

43ਅਖੀ ਸੂਤਕੁ ਵੇਖਣਾ ਪਰ ਤ੍ਰਿਅ ਪਰ ਧਨ ਰੂਪੁ ॥

44ਕੰਨੀ ਸੂਤਕੁ ਕੰਨਿ ਪੈ ਲਾਇਤਬਾਰੀ ਖਾਹਿ ॥

45ਨਾਨਕ ਹੰਸਾ ਆਦਮੀ ਬਧੇ ਜਮ ਪੁਰਿ ਜਾਹਿ ॥੨॥

46ਮਃ ੧ ॥

47ਸਭੋ ਸੂਤਕੁ ਭਰਮੁ ਹੈ ਦੂਜੈ ਲਗੈ ਜਾਇ ॥

48ਜੰਮਣੁ ਮਰਣਾ ਹੁਕਮੁ ਹੈ ਭਾਣੈ ਆਵੈ ਜਾਇ ॥

49ਖਾਣਾ ਪੀਣਾ ਪਵਿਤ੍ਰੁ ਹੈ ਦਿਤੋਨੁ ਰਿਜਕੁ ਸੰਬਾਹਿ ॥

50ਨਾਨਕ ਜਿਨੑੀ ਗੁਰਮੁਖਿ ਬੁਝਿਆ ਤਿਨੑਾ ਸੂਤਕੁ ਨਾਹਿ ॥੩॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath