ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 473 · Raag Aasaa

1ਪਉੜੀ ॥

2ਸਤਿਗੁਰੁ ਵਡਾ ਕਰਿ ਸਾਲਾਹੀਐ ਜਿਸੁ ਵਿਚਿ ਵਡੀਆ ਵਡਿਆਈਆ ॥

3ਸਹਿ ਮੇਲੇ ਤਾ ਨਦਰੀ ਆਈਆ ॥

4ਜਾ ਤਿਸੁ ਭਾਣਾ ਤਾ ਮਨਿ ਵਸਾਈਆ ॥

5ਕਰਿ ਹੁਕਮੁ ਮਸਤਕਿ ਹਥੁ ਧਰਿ ਵਿਚਹੁ ਮਾਰਿ ਕਢੀਆ ਬੁਰਿਆਈਆ ॥

6ਸਹਿ ਤੁਠੈ ਨਉ ਨਿਧਿ ਪਾਈਆ ॥੧੮॥

7ਸਲੋਕੁ ਮਃ ੧ ॥

8ਪਹਿਲਾ ਸੁਚਾ ਆਪਿ ਹੋਇ ਸੁਚੈ ਬੈਠਾ ਆਇ ॥

9ਸੁਚੇ ਅਗੈ ਰਖਿਓਨੁ ਕੋਇ ਨ ਭਿਟਿਓ ਜਾਇ ॥

10ਸੁਚਾ ਹੋਇ ਕੈ ਜੇਵਿਆ ਲਗਾ ਪੜਣਿ ਸਲੋਕੁ ॥

11ਕੁਹਥੀ ਜਾਈ ਸਟਿਆ ਕਿਸੁ ਏਹੁ ਲਗਾ ਦੋਖੁ ॥

12ਅੰਨੁ ਦੇਵਤਾ ਪਾਣੀ ਦੇਵਤਾ ਬੈਸੰਤਰੁ ਦੇਵਤਾ ਲੂਣੁ ਪੰਜਵਾ ਪਾਇਆ ਘਿਰਤੁ ॥

13ਤਾ ਹੋਆ ਪਾਕੁ ਪਵਿਤੁ ॥

14ਪਾਪੀ ਸਿਉ ਤਨੁ ਗਡਿਆ ਥੁਕਾ ਪਈਆ ਤਿਤੁ ॥

15ਜਿਤੁ ਮੁਖਿ ਨਾਮੁ ਨ ਊਚਰਹਿ ਬਿਨੁ ਨਾਵੈ ਰਸ ਖਾਹਿ ॥

16ਨਾਨਕ ਏਵੈ ਜਾਣੀਐ ਤਿਤੁ ਮੁਖਿ ਥੁਕਾ ਪਾਹਿ ॥੧॥

17ਮਃ ੧ ॥

18ਭੰਡਿ ਜੰਮੀਐ ਭੰਡਿ ਨਿੰਮੀਐ ਭੰਡਿ ਮੰਗਣੁ ਵੀਆਹੁ ॥

19ਭੰਡਹੁ ਹੋਵੈ ਦੋਸਤੀ ਭੰਡਹੁ ਚਲੈ ਰਾਹੁ ॥

20ਭੰਡੁ ਮੁਆ ਭੰਡੁ ਭਾਲੀਐ ਭੰਡਿ ਹੋਵੈ ਬੰਧਾਨੁ ॥

21ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ ॥

22ਭੰਡਹੁ ਹੀ ਭੰਡੁ ਊਪਜੈ ਭੰਡੈ ਬਾਝੁ ਨ ਕੋਇ ॥

23ਨਾਨਕ ਭੰਡੈ ਬਾਹਰਾ ਏਕੋ ਸਚਾ ਸੋਇ ॥

24ਜਿਤੁ ਮੁਖਿ ਸਦਾ ਸਾਲਾਹੀਐ ਭਾਗਾ ਰਤੀ ਚਾਰਿ ॥

25ਨਾਨਕ ਤੇ ਮੁਖ ਊਜਲੇ ਤਿਤੁ ਸਚੈ ਦਰਬਾਰਿ ॥੨॥

26ਪਉੜੀ ॥

27ਸਭੁ ਕੋ ਆਖੈ ਆਪਣਾ ਜਿਸੁ ਨਾਹੀ ਸੋ ਚੁਣਿ ਕਢੀਐ ॥

28ਕੀਤਾ ਆਪੋ ਆਪਣਾ ਆਪੇ ਹੀ ਲੇਖਾ ਸੰਢੀਐ ॥

29ਜਾ ਰਹਣਾ ਨਾਹੀ ਐਤੁ ਜਗਿ ਤਾ ਕਾਇਤੁ ਗਾਰਬਿ ਹੰਢੀਐ ॥

30ਮੰਦਾ ਕਿਸੈ ਨ ਆਖੀਐ ਪੜਿ ਅਖਰੁ ਏਹੋ ਬੁਝੀਐ ॥

31ਮੂਰਖੈ ਨਾਲਿ ਨ ਲੁਝੀਐ ॥੧੯॥

32ਸਲੋਕੁ ਮਃ ੧ ॥

33ਨਾਨਕ ਫਿਕੈ ਬੋਲਿਐ ਤਨੁ ਮਨੁ ਫਿਕਾ ਹੋਇ ॥

34ਫਿਕੋ ਫਿਕਾ ਸਦੀਐ ਫਿਕੇ ਫਿਕੀ ਸੋਇ ॥

35ਫਿਕਾ ਦਰਗਹ ਸਟੀਐ ਮੁਹਿ ਥੁਕਾ ਫਿਕੇ ਪਾਇ ॥

36ਫਿਕਾ ਮੂਰਖੁ ਆਖੀਐ ਪਾਣਾ ਲਹੈ ਸਜਾਇ ॥੧॥

37ਮਃ ੧ ॥

38ਅੰਦਰਹੁ ਝੂਠੇ ਪੈਜ ਬਾਹਰਿ ਦੁਨੀਆ ਅੰਦਰਿ ਫੈਲੁ ॥

39ਅਠਸਠਿ ਤੀਰਥ ਜੇ ਨਾਵਹਿ ਉਤਰੈ ਨਾਹੀ ਮੈਲੁ ॥

40ਜਿਨੑ ਪਟੁ ਅੰਦਰਿ ਬਾਹਰਿ ਗੁਦੜੁ ਤੇ ਭਲੇ ਸੰਸਾਰਿ ॥

41ਤਿਨੑ ਨੇਹੁ ਲਗਾ ਰਬ ਸੇਤੀ ਦੇਖਨੑੇ ਵੀਚਾਰਿ ॥

42ਰੰਗਿ ਹਸਹਿ ਰੰਗਿ ਰੋਵਹਿ ਚੁਪ ਭੀ ਕਰਿ ਜਾਹਿ ॥

43ਪਰਵਾਹ ਨਾਹੀ ਕਿਸੈ ਕੇਰੀ ਬਾਝੁ ਸਚੇ ਨਾਹ ॥

44ਦਰਿ ਵਾਟ ਉਪਰਿ ਖਰਚੁ ਮੰਗਾ ਜਬੈ ਦੇਇ ਤ ਖਾਹਿ ॥

45ਦੀਬਾਨੁ ਏਕੋ ਕਲਮ ਏਕਾ ਹਮਾ ਤੁਮੑਾ ਮੇਲੁ ॥

46ਦਰਿ ਲਏ ਲੇਖਾ ਪੀੜਿ ਛੁਟੈ ਨਾਨਕਾ ਜਿਉ ਤੇਲੁ ॥੨॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath