ਗੁਰੂ ਗ੍ਰੰਥ ਸਾਹਿਬ 474 · Raag Aasaa
1ਪਉੜੀ ॥
2ਆਪੇ ਹੀ ਕਰਣਾ ਕੀਓ ਕਲ ਆਪੇ ਹੀ ਤੈ ਧਾਰੀਐ ॥
3ਦੇਖਹਿ ਕੀਤਾ ਆਪਣਾ ਧਰਿ ਕਚੀ ਪਕੀ ਸਾਰੀਐ ॥
4ਜੋ ਆਇਆ ਸੋ ਚਲਸੀ ਸਭੁ ਕੋਈ ਆਈ ਵਾਰੀਐ ॥
5ਜਿਸ ਕੇ ਜੀਅ ਪਰਾਣ ਹਹਿ ਕਿਉ ਸਾਹਿਬੁ ਮਨਹੁ ਵਿਸਾਰੀਐ ॥
6ਆਪਣ ਹਥੀ ਆਪਣਾ ਆਪੇ ਹੀ ਕਾਜੁ ਸਵਾਰੀਐ ॥੨੦॥
7ਸਲੋਕੁ ਮਹਲਾ ੨ ॥
8ਏਹ ਕਿਨੇਹੀ ਆਸਕੀ ਦੂਜੈ ਲਗੈ ਜਾਇ ॥
9ਨਾਨਕ ਆਸਕੁ ਕਾਂਢੀਐ ਸਦ ਹੀ ਰਹੈ ਸਮਾਇ ॥
10ਚੰਗੈ ਚੰਗਾ ਕਰਿ ਮੰਨੇ ਮੰਦੈ ਮੰਦਾ ਹੋਇ ॥
11ਆਸਕੁ ਏਹੁ ਨ ਆਖੀਐ ਜਿ ਲੇਖੈ ਵਰਤੈ ਸੋਇ ॥੧॥
12ਮਹਲਾ ੨ ॥
13ਸਲਾਮੁ ਜਬਾਬੁ ਦੋਵੈ ਕਰੇ ਮੁੰਢਹੁ ਘੁਥਾ ਜਾਇ ॥
14ਨਾਨਕ ਦੋਵੈ ਕੂੜੀਆ ਥਾਇ ਨ ਕਾਈ ਪਾਇ ॥੨॥
15ਪਉੜੀ ॥
16ਜਿਤੁ ਸੇਵਿਐ ਸੁਖੁ ਪਾਈਐ ਸੋ ਸਾਹਿਬੁ ਸਦਾ ਸਮੑਾਲੀਐ ॥
17ਜਿਤੁ ਕੀਤਾ ਪਾਈਐ ਆਪਣਾ ਸਾ ਘਾਲ ਬੁਰੀ ਕਿਉ ਘਾਲੀਐ ॥
18ਮੰਦਾ ਮੂਲਿ ਨ ਕੀਚਈ ਦੇ ਲੰਮੀ ਨਦਰਿ ਨਿਹਾਲੀਐ ॥
19ਜਿਉ ਸਾਹਿਬ ਨਾਲਿ ਨ ਹਾਰੀਐ ਤੇਵੇਹਾ ਪਾਸਾ ਢਾਲੀਐ ॥
20ਕਿਛੁ ਲਾਹੇ ਉਪਰਿ ਘਾਲੀਐ ॥੨੧॥
21ਸਲੋਕੁ ਮਹਲਾ ੨ ॥
22ਚਾਕਰੁ ਲਗੈ ਚਾਕਰੀ ਨਾਲੇ ਗਾਰਬੁ ਵਾਦੁ ॥
23ਗਲਾ ਕਰੇ ਘਣੇਰੀਆ ਖਸਮ ਨ ਪਾਏ ਸਾਦੁ ॥
24ਆਪੁ ਗਵਾਇ ਸੇਵਾ ਕਰੇ ਤਾ ਕਿਛੁ ਪਾਏ ਮਾਨੁ ॥
25ਨਾਨਕ ਜਿਸ ਨੋ ਲਗਾ ਤਿਸੁ ਮਿਲੈ ਲਗਾ ਸੋ ਪਰਵਾਨੁ ॥੧॥
26ਮਹਲਾ ੨ ॥
27ਜੋ ਜੀਇ ਹੋਇ ਸੁ ਉਗਵੈ ਮੁਹ ਕਾ ਕਹਿਆ ਵਾਉ ॥
28ਬੀਜੇ ਬਿਖੁ ਮੰਗੈ ਅੰਮ੍ਰਿਤੁ ਵੇਖਹੁ ਏਹੁ ਨਿਆਉ ॥੨॥
29ਮਹਲਾ ੨ ॥
30ਨਾਲਿ ਇਆਣੇ ਦੋਸਤੀ ਕਦੇ ਨ ਆਵੈ ਰਾਸਿ ॥
31ਜੇਹਾ ਜਾਣੈ ਤੇਹੋ ਵਰਤੈ ਵੇਖਹੁ ਕੋ ਨਿਰਜਾਸਿ ॥
32ਵਸਤੂ ਅੰਦਰਿ ਵਸਤੁ ਸਮਾਵੈ ਦੂਜੀ ਹੋਵੈ ਪਾਸਿ ॥
33ਸਾਹਿਬ ਸੇਤੀ ਹੁਕਮੁ ਨ ਚਲੈ ਕਹੀ ਬਣੈ ਅਰਦਾਸਿ ॥
34ਕੂੜਿ ਕਮਾਣੈ ਕੂੜੋ ਹੋਵੈ ਨਾਨਕ ਸਿਫਤਿ ਵਿਗਾਸਿ ॥੩॥
35ਮਹਲਾ ੨ ॥
36ਨਾਲਿ ਇਆਣੇ ਦੋਸਤੀ ਵਡਾਰੂ ਸਿਉ ਨੇਹੁ ॥
37ਪਾਣੀ ਅੰਦਰਿ ਲੀਕ ਜਿਉ ਤਿਸ ਦਾ ਥਾਉ ਨ ਥੇਹੁ ॥੪॥
38ਮਹਲਾ ੨ ॥
39ਹੋਇ ਇਆਣਾ ਕਰੇ ਕੰਮੁ ਆਣਿ ਨ ਸਕੈ ਰਾਸਿ ॥
40ਜੇ ਇਕ ਅਧ ਚੰਗੀ ਕਰੇ ਦੂਜੀ ਭੀ ਵੇਰਾਸਿ ॥੫॥
41ਪਉੜੀ ॥
42ਚਾਕਰੁ ਲਗੈ ਚਾਕਰੀ ਜੇ ਚਲੈ ਖਸਮੈ ਭਾਇ ॥
43ਹੁਰਮਤਿ ਤਿਸ ਨੋ ਅਗਲੀ ਓਹੁ ਵਜਹੁ ਭਿ ਦੂਣਾ ਖਾਇ ॥
44ਖਸਮੈ ਕਰੇ ਬਰਾਬਰੀ ਫਿਰਿ ਗੈਰਤਿ ਅੰਦਰਿ ਪਾਇ ॥
45ਵਜਹੁ ਗਵਾਏ ਅਗਲਾ ਮੁਹੇ ਮੁਹਿ ਪਾਣਾ ਖਾਇ ॥
46ਜਿਸ ਦਾ ਦਿਤਾ ਖਾਵਣਾ ਤਿਸੁ ਕਹੀਐ ਸਾਬਾਸਿ ॥
47ਨਾਨਕ ਹੁਕਮੁ ਨ ਚਲਈ ਨਾਲਿ ਖਸਮ ਚਲੈ ਅਰਦਾਸਿ ॥੨੨॥
48ਸਲੋਕੁ ਮਹਲਾ ੨ ॥
49ਏਹ ਕਿਨੇਹੀ ਦਾਤਿ ਆਪਸ ਤੇ ਜੋ ਪਾਈਐ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath