ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 475 · Raag Aasaa · Guru Angad Dev Ji

1ਨਾਨਕ ਸਾ ਕਰਮਾਤਿ ਸਾਹਿਬ ਤੁਠੈ ਜੋ ਮਿਲੈ ॥੧॥

2ਮਹਲਾ ੨ ॥

3ਏਹ ਕਿਨੇਹੀ ਚਾਕਰੀ ਜਿਤੁ ਭਉ ਖਸਮ ਨ ਜਾਇ ॥

4ਨਾਨਕ ਸੇਵਕੁ ਕਾਢੀਐ ਜਿ ਸੇਤੀ ਖਸਮ ਸਮਾਇ ॥੨॥

5ਪਉੜੀ ॥

6ਨਾਨਕ ਅੰਤ ਨ ਜਾਪਨੑੀ ਹਰਿ ਤਾ ਕੇ ਪਾਰਾਵਾਰ ॥

7ਆਪਿ ਕਰਾਏ ਸਾਖਤੀ ਫਿਰਿ ਆਪਿ ਕਰਾਏ ਮਾਰ ॥

8ਇਕਨੑਾ ਗਲੀ ਜੰਜੀਰੀਆ ਇਕਿ ਤੁਰੀ ਚੜਹਿ ਬਿਸੀਆਰ ॥

9ਆਪਿ ਕਰਾਏ ਕਰੇ ਆਪਿ ਹਉ ਕੈ ਸਿਉ ਕਰੀ ਪੁਕਾਰ ॥

10ਨਾਨਕ ਕਰਣਾ ਜਿਨਿ ਕੀਆ ਫਿਰਿ ਤਿਸ ਹੀ ਕਰਣੀ ਸਾਰ ॥੨੩॥

11ਸਲੋਕੁ ਮਃ ੧ ॥

12ਆਪੇ ਭਾਂਡੇ ਸਾਜਿਅਨੁ ਆਪੇ ਪੂਰਣੁ ਦੇਇ ॥

13ਇਕਨੑੀ ਦੁਧੁ ਸਮਾਈਐ ਇਕਿ ਚੁਲੑੈ ਰਹਨਿੑ ਚੜੇ ॥

14ਇਕਿ ਨਿਹਾਲੀ ਪੈ ਸਵਨਿੑ ਇਕਿ ਉਪਰਿ ਰਹਨਿ ਖੜੇ ॥

15ਤਿਨੑਾ ਸਵਾਰੇ ਨਾਨਕਾ ਜਿਨੑ ਕਉ ਨਦਰਿ ਕਰੇ ॥੧॥

16ਮਹਲਾ ੨ ॥

17ਆਪੇ ਸਾਜੇ ਕਰੇ ਆਪਿ ਜਾਈ ਭਿ ਰਖੈ ਆਪਿ ॥

18ਤਿਸੁ ਵਿਚਿ ਜੰਤ ਉਪਾਇ ਕੈ ਦੇਖੈ ਥਾਪਿ ਉਥਾਪਿ ॥

19ਕਿਸ ਨੋ ਕਹੀਐ ਨਾਨਕਾ ਸਭੁ ਕਿਛੁ ਆਪੇ ਆਪਿ ॥੨॥

20ਪਉੜੀ ॥

21ਵਡੇ ਕੀਆ ਵਡਿਆਈਆ ਕਿਛੁ ਕਹਣਾ ਕਹਣੁ ਨ ਜਾਇ ॥

22ਸੋ ਕਰਤਾ ਕਾਦਰ ਕਰੀਮੁ ਦੇ ਜੀਆ ਰਿਜਕੁ ਸੰਬਾਹਿ ॥

23ਸਾਈ ਕਾਰ ਕਮਾਵਣੀ ਧੁਰਿ ਛੋਡੀ ਤਿੰਨੈ ਪਾਇ ॥

24ਨਾਨਕ ਏਕੀ ਬਾਹਰੀ ਹੋਰ ਦੂਜੀ ਨਾਹੀ ਜਾਇ ॥

25ਸੋ ਕਰੇ ਜਿ ਤਿਸੈ ਰਜਾਇ ॥੨੪॥੧॥ ਸੁਧੁ

26ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥

27ਰਾਗੁ ਆਸਾ ਬਾਣੀ ਭਗਤਾ ਕੀ ॥

28ਕਬੀਰ ਜੀਉ ਨਾਮਦੇਉ ਜੀਉ ਰਵਿਦਾਸ ਜੀਉ ॥

29ਆਸਾ ਸ੍ਰੀ ਕਬੀਰ ਜੀਉ ॥

30ਗੁਰ ਚਰਣ ਲਾਗਿ ਹਮ ਬਿਨਵਤਾ ਪੂਛਤ ਕਹ ਜੀਉ ਪਾਇਆ ॥

31ਕਵਨ ਕਾਜਿ ਜਗੁ ਉਪਜੈ ਬਿਨਸੈ ਕਹਹੁ ਮੋਹਿ ਸਮਝਾਇਆ ॥੧॥

32ਦੇਵ ਕਰਹੁ ਦਇਆ ਮੋਹਿ ਮਾਰਗਿ ਲਾਵਹੁ ਜਿਤੁ ਭੈ ਬੰਧਨ ਤੂਟੈ ॥

33ਜਨਮ ਮਰਨ ਦੁਖ ਫੇੜ ਕਰਮ ਸੁਖ ਜੀਅ ਜਨਮ ਤੇ ਛੂਟੈ ॥੧॥ ਰਹਾਉ ॥

34ਮਾਇਆ ਫਾਸ ਬੰਧ ਨਹੀ ਫਾਰੈ ਅਰੁ ਮਨ ਸੁੰਨਿ ਨ ਲੂਕੇ ॥

35ਆਪਾ ਪਦੁ ਨਿਰਬਾਣੁ ਨ ਚੀਨਿੑਆ ਇਨ ਬਿਧਿ ਅਭਿਉ ਨ ਚੂਕੇ ॥੨॥

36ਕਹੀ ਨ ਉਪਜੈ ਉਪਜੀ ਜਾਣੈ ਭਾਵ ਅਭਾਵ ਬਿਹੂਣਾ ॥

37ਉਦੈ ਅਸਤ ਕੀ ਮਨ ਬੁਧਿ ਨਾਸੀ ਤਉ ਸਦਾ ਸਹਜਿ ਲਿਵ ਲੀਣਾ ॥੩॥

38ਜਿਉ ਪ੍ਰਤਿਬਿੰਬੁ ਬਿੰਬ ਕਉ ਮਿਲੀ ਹੈ ਉਦਕ ਕੁੰਭੁ ਬਿਗਰਾਨਾ ॥

39ਕਹੁ ਕਬੀਰ ਐਸਾ ਗੁਣ ਭ੍ਰਮੁ ਭਾਗਾ ਤਉ ਮਨੁ ਸੁੰਨਿ ਸਮਾਨਾਂ ॥੪॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath