ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 476 · Raag Aasaa

1ਆਸਾ ॥

2ਗਜ ਸਾਢੇ ਤੈ ਤੈ ਧੋਤੀਆ ਤਿਹਰੇ ਪਾਇਨਿ ਤਗ ॥

3ਗਲੀ ਜਿਨੑਾ ਜਪਮਾਲੀਆ ਲੋਟੇ ਹਥਿ ਨਿਬਗ ॥

4ਓਇ ਹਰਿ ਕੇ ਸੰਤ ਨ ਆਖੀਅਹਿ ਬਾਨਾਰਸਿ ਕੇ ਠਗ ॥੧॥

5ਐਸੇ ਸੰਤ ਨ ਮੋ ਕਉ ਭਾਵਹਿ ॥

6ਡਾਲਾ ਸਿਉ ਪੇਡਾ ਗਟਕਾਵਹਿ ॥੧॥ ਰਹਾਉ ॥

7ਬਾਸਨ ਮਾਂਜਿ ਚਰਾਵਹਿ ਊਪਰਿ ਕਾਠੀ ਧੋਇ ਜਲਾਵਹਿ ॥

8ਬਸੁਧਾ ਖੋਦਿ ਕਰਹਿ ਦੁਇ ਚੂਲੇੑ ਸਾਰੇ ਮਾਣਸ ਖਾਵਹਿ ॥੨॥

9ਓਇ ਪਾਪੀ ਸਦਾ ਫਿਰਹਿ ਅਪਰਾਧੀ ਮੁਖਹੁ ਅਪਰਸ ਕਹਾਵਹਿ ॥

10ਸਦਾ ਸਦਾ ਫਿਰਹਿ ਅਭਿਮਾਨੀ ਸਗਲ ਕੁਟੰਬ ਡੁਬਾਵਹਿ ॥੩॥

11ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੇ ਕਰਮ ਕਮਾਵੈ ॥

12ਕਹੁ ਕਬੀਰ ਜਿਸੁ ਸਤਿਗੁਰੁ ਭੇਟੈ ਪੁਨਰਪਿ ਜਨਮਿ ਨ ਆਵੈ ॥੪॥੨॥

13ਆਸਾ ॥

14ਬਾਪਿ ਦਿਲਾਸਾ ਮੇਰੋ ਕੀਨੑਾ ॥ ਸੇਜ ਸੁਖਾਲੀ ਮੁਖਿ ਅੰਮ੍ਰਿਤੁ ਦੀਨੑਾ ॥

15ਤਿਸੁ ਬਾਪ ਕਉ ਕਿਉ ਮਨਹੁ ਵਿਸਾਰੀ ॥

16ਆਗੈ ਗਇਆ ਨ ਬਾਜੀ ਹਾਰੀ ॥੧॥

17ਮੁਈ ਮੇਰੀ ਮਾਈ ਹਉ ਖਰਾ ਸੁਖਾਲਾ ॥

18ਪਹਿਰਉ ਨਹੀ ਦਗਲੀ ਲਗੈ ਨ ਪਾਲਾ ॥੧॥ ਰਹਾਉ ॥

19ਬਲਿ ਤਿਸੁ ਬਾਪੈ ਜਿਨਿ ਹਉ ਜਾਇਆ ॥

20ਪੰਚਾ ਤੇ ਮੇਰਾ ਸੰਗੁ ਚੁਕਾਇਆ ॥

21ਪੰਚ ਮਾਰਿ ਪਾਵਾ ਤਲਿ ਦੀਨੇ ॥

22ਹਰਿ ਸਿਮਰਨਿ ਮੇਰਾ ਮਨੁ ਤਨੁ ਭੀਨੇ ॥੨॥

23ਪਿਤਾ ਹਮਾਰੋ ਵਡ ਗੋਸਾਈ ॥

24ਤਿਸੁ ਪਿਤਾ ਪਹਿ ਹਉ ਕਿਉ ਕਰਿ ਜਾਈ ॥

25ਸਤਿਗੁਰ ਮਿਲੇ ਤ ਮਾਰਗੁ ਦਿਖਾਇਆ ॥

26ਜਗਤ ਪਿਤਾ ਮੇਰੈ ਮਨਿ ਭਾਇਆ ॥੩॥

27ਹਉ ਪੂਤੁ ਤੇਰਾ ਤੂੰ ਬਾਪੁ ਮੇਰਾ ॥

28ਏਕੈ ਠਾਹਰ ਦੁਹਾ ਬਸੇਰਾ ॥

29ਕਹੁ ਕਬੀਰ ਜਨਿ ਏਕੋ ਬੂਝਿਆ ॥

30ਗੁਰ ਪ੍ਰਸਾਦਿ ਮੈ ਸਭੁ ਕਿਛੁ ਸੂਝਿਆ ॥੪॥੩॥

31ਆਸਾ ॥

32ਇਕਤੁ ਪਤਰਿ ਭਰਿ ਉਰਕਟ ਕੁਰਕਟ ਇਕਤੁ ਪਤਰਿ ਭਰਿ ਪਾਨੀ ॥

33ਆਸਿ ਪਾਸਿ ਪੰਚ ਜੋਗੀਆ ਬੈਠੇ ਬੀਚਿ ਨਕਟ ਦੇ ਰਾਨੀ ॥੧॥

34ਨਕਟੀ ਕੋ ਠਨਗਨੁ ਬਾਡਾ ਡੂੰ ॥

35ਕਿਨਹਿ ਬਿਬੇਕੀ ਕਾਟੀ ਤੂੰ ॥੧॥ ਰਹਾਉ ॥

36ਸਗਲ ਮਾਹਿ ਨਕਟੀ ਕਾ ਵਾਸਾ ਸਗਲ ਮਾਰਿ ਅਉਹੇਰੀ ॥

37ਸਗਲਿਆ ਕੀ ਹਉ ਬਹਿਨ ਭਾਨਜੀ ਜਿਨਹਿ ਬਰੀ ਤਿਸੁ ਚੇਰੀ ॥੨॥

38ਹਮਰੋ ਭਰਤਾ ਬਡੋ ਬਿਬੇਕੀ ਆਪੇ ਸੰਤੁ ਕਹਾਵੈ ॥

39ਓਹੁ ਹਮਾਰੈ ਮਾਥੈ ਕਾਇਮੁ ਅਉਰੁ ਹਮਰੈ ਨਿਕਟਿ ਨ ਆਵੈ ॥੩॥

40ਨਾਕਹੁ ਕਾਟੀ ਕਾਨਹੁ ਕਾਟੀ ਕਾਟਿ ਕੂਟਿ ਕੈ ਡਾਰੀ ॥

41ਕਹੁ ਕਬੀਰ ਸੰਤਨ ਕੀ ਬੈਰਨਿ ਤੀਨਿ ਲੋਕ ਕੀ ਪਿਆਰੀ ॥੪॥੪॥

42ਆਸਾ ॥

43ਜੋਗੀ ਜਤੀ ਤਪੀ ਸੰਨਿਆਸੀ ਬਹੁ ਤੀਰਥ ਭ੍ਰਮਨਾ ॥

44ਲੁੰਜਿਤ ਮੁੰਜਿਤ ਮੋਨਿ ਜਟਾਧਰ ਅੰਤਿ ਤਊ ਮਰਨਾ ॥੧॥

45ਤਾ ਤੇ ਸੇਵੀਅਲੇ ਰਾਮਨਾ ॥

46ਰਸਨਾ ਰਾਮ ਨਾਮ ਹਿਤੁ ਜਾ ਕੈ ਕਹਾ ਕਰੈ ਜਮਨਾ ॥੧॥ ਰਹਾਉ ॥

47ਆਗਮ ਨਿਰਗਮ ਜੋਤਿਕ ਜਾਨਹਿ ਬਹੁ ਬਹੁ ਬਿਆਕਰਨਾ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath