ਗੁਰੂ ਗ੍ਰੰਥ ਸਾਹਿਬ 477 · Raag Aasaa · Bhagat Kabeer Ji
1ਤੰਤ ਮੰਤ੍ਰ ਸਭ ਅਉਖਧ ਜਾਨਹਿ ਅੰਤਿ ਤਊ ਮਰਨਾ ॥੨॥
2ਰਾਜ ਭੋਗ ਅਰੁ ਛਤ੍ਰ ਸਿੰਘਾਸਨ ਬਹੁ ਸੁੰਦਰਿ ਰਮਨਾ ॥
3ਪਾਨ ਕਪੂਰ ਸੁਬਾਸਕ ਚੰਦਨ ਅੰਤਿ ਤਊ ਮਰਨਾ ॥੩॥
4ਬੇਦ ਪੁਰਾਨ ਸਿੰਮ੍ਰਿਤਿ ਸਭ ਖੋਜੇ ਕਹੂ ਨ ਊਬਰਨਾ ॥
5ਕਹੁ ਕਬੀਰ ਇਉ ਰਾਮਹਿ ਜੰਪਉ ਮੇਟਿ ਜਨਮ ਮਰਨਾ ॥੪॥੫॥
6ਆਸਾ ॥
7ਫੀਲੁ ਰਬਾਬੀ ਬਲਦੁ ਪਖਾਵਜ ਕਊਆ ਤਾਲ ਬਜਾਵੈ ॥
8ਪਹਿਰਿ ਚੋਲਨਾ ਗਦਹਾ ਨਾਚੈ ਭੈਸਾ ਭਗਤਿ ਕਰਾਵੈ ॥੧॥
9ਰਾਜਾ ਰਾਮ ਕਕਰੀਆ ਬਰੇ ਪਕਾਏ ॥
10ਕਿਨੈ ਬੂਝਨਹਾਰੈ ਖਾਏ ॥੧॥ ਰਹਾਉ ॥
11ਬੈਠਿ ਸਿੰਘੁ ਘਰਿ ਪਾਨ ਲਗਾਵੈ ਘੀਸ ਗਲਉਰੇ ਲਿਆਵੈ ॥
12ਘਰਿ ਘਰਿ ਮੁਸਰੀ ਮੰਗਲੁ ਗਾਵਹਿ ਕਛੂਆ ਸੰਖੁ ਬਜਾਵੈ ॥੨॥
13ਬੰਸ ਕੋ ਪੂਤੁ ਬੀਆਹਨ ਚਲਿਆ ਸੁਇਨੇ ਮੰਡਪ ਛਾਏ ॥
14ਰੂਪ ਕੰਨਿਆ ਸੁੰਦਰਿ ਬੇਧੀ ਸਸੈ ਸਿੰਘ ਗੁਨ ਗਾਏ ॥੩॥
15ਕਹਤ ਕਬੀਰ ਸੁਨਹੁ ਰੇ ਸੰਤਹੁ ਕੀਟੀ ਪਰਬਤੁ ਖਾਇਆ ॥
16ਕਛੂਆ ਕਹੈ ਅੰਗਾਰ ਭਿ ਲੋਰਉ ਲੂਕੀ ਸਬਦੁ ਸੁਨਾਇਆ ॥੪॥੬॥
17ਆਸਾ ॥
18ਬਟੂਆ ਏਕੁ ਬਹਤਰਿ ਆਧਾਰੀ ਏਕੋ ਜਿਸਹਿ ਦੁਆਰਾ ॥
19ਨਵੈ ਖੰਡ ਕੀ ਪ੍ਰਿਥਮੀ ਮਾਗੈ ਸੋ ਜੋਗੀ ਜਗਿ ਸਾਰਾ ॥੧॥
20ਐਸਾ ਜੋਗੀ ਨਉ ਨਿਧਿ ਪਾਵੈ ॥
21ਤਲ ਕਾ ਬ੍ਰਹਮੁ ਲੇ ਗਗਨਿ ਚਰਾਵੈ ॥੧॥ ਰਹਾਉ ॥
22ਖਿੰਥਾ ਗਿਆਨ ਧਿਆਨ ਕਰਿ ਸੂਈ ਸਬਦੁ ਤਾਗਾ ਮਥਿ ਘਾਲੈ ॥
23ਪੰਚ ਤਤੁ ਕੀ ਕਰਿ ਮਿਰਗਾਣੀ ਗੁਰ ਕੈ ਮਾਰਗਿ ਚਾਲੈ ॥੨॥
24ਦਇਆ ਫਾਹੁਰੀ ਕਾਇਆ ਕਰਿ ਧੂਈ ਦ੍ਰਿਸਟਿ ਕੀ ਅਗਨਿ ਜਲਾਵੈ ॥
25ਤਿਸ ਕਾ ਭਾਉ ਲਏ ਰਿਦ ਅੰਤਰਿ ਚਹੁ ਜੁਗ ਤਾੜੀ ਲਾਵੈ ॥੩॥
26ਸਭ ਜੋਗਤਣ ਰਾਮ ਨਾਮੁ ਹੈ ਜਿਸ ਕਾ ਪਿੰਡੁ ਪਰਾਨਾ ॥
27ਕਹੁ ਕਬੀਰ ਜੇ ਕਿਰਪਾ ਧਾਰੈ ਦੇਇ ਸਚਾ ਨੀਸਾਨਾ ॥੪॥੭॥
28ਆਸਾ ॥
29ਹਿੰਦੂ ਤੁਰਕ ਕਹਾ ਤੇ ਆਏ ਕਿਨਿ ਏਹ ਰਾਹ ਚਲਾਈ ॥
30ਦਿਲ ਮਹਿ ਸੋਚਿ ਬਿਚਾਰਿ ਕਵਾਦੇ ਭਿਸਤ ਦੋਜਕ ਕਿਨਿ ਪਾਈ ॥੧॥
31ਕਾਜੀ ਤੈ ਕਵਨ ਕਤੇਬ ਬਖਾਨੀ ॥
32ਪੜ੍ਹਤ ਗੁਨਤ ਐਸੇ ਸਭ ਮਾਰੇ ਕਿਨਹੂੰ ਖਬਰਿ ਨ ਜਾਨੀ ॥੧॥ ਰਹਾਉ ॥
33ਸਕਤਿ ਸਨੇਹੁ ਕਰਿ ਸੁੰਨਤਿ ਕਰੀਐ ਮੈ ਨ ਬਦਉਗਾ ਭਾਈ ॥
34ਜਉ ਰੇ ਖੁਦਾਇ ਮੋਹਿ ਤੁਰਕੁ ਕਰੈਗਾ ਆਪਨ ਹੀ ਕਟਿ ਜਾਈ ॥੨॥
35ਸੁੰਨਤਿ ਕੀਏ ਤੁਰਕੁ ਜੇ ਹੋਇਗਾ ਅਉਰਤ ਕਾ ਕਿਆ ਕਰੀਐ ॥
36ਅਰਧ ਸਰੀਰੀ ਨਾਰਿ ਨ ਛੋਡੈ ਤਾ ਤੇ ਹਿੰਦੂ ਹੀ ਰਹੀਐ ॥੩॥
37ਛਾਡਿ ਕਤੇਬ ਰਾਮੁ ਭਜੁ ਬਉਰੇ ਜੁਲਮ ਕਰਤ ਹੈ ਭਾਰੀ ॥
38ਕਬੀਰੈ ਪਕਰੀ ਟੇਕ ਰਾਮ ਕੀ ਤੁਰਕ ਰਹੇ ਪਚਿਹਾਰੀ ॥੪॥੮॥
39ਆਸਾ ॥
40ਜਬ ਲਗੁ ਤੇਲੁ ਦੀਵੇ ਮੁਖਿ ਬਾਤੀ ਤਬ ਸੂਝੈ ਸਭੁ ਕੋਈ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath