ਗੁਰੂ ਗ੍ਰੰਥ ਸਾਹਿਬ 478 · Raag Aasaa · Bhagat Kabeer Ji
1ਤੇਲ ਜਲੇ ਬਾਤੀ ਠਹਰਾਨੀ ਸੂੰਨਾ ਮੰਦਰੁ ਹੋਈ ॥੧॥
2ਰੇ ਬਉਰੇ ਤੁਹਿ ਘਰੀ ਨ ਰਾਖੈ ਕੋਈ ॥
3ਤੂੰ ਰਾਮ ਨਾਮੁ ਜਪਿ ਸੋਈ ॥੧॥ ਰਹਾਉ ॥
4ਕਾ ਕੀ ਮਾਤ ਪਿਤਾ ਕਹੁ ਕਾ ਕੋ ਕਵਨ ਪੁਰਖ ਕੀ ਜੋਈ ॥
5ਘਟ ਫੂਟੇ ਕੋਊ ਬਾਤ ਨ ਪੂਛੈ ਕਾਢਹੁ ਕਾਢਹੁ ਹੋਈ ॥੨॥
6ਦੇਹੁਰੀ ਬੈਠੀ ਮਾਤਾ ਰੋਵੈ ਖਟੀਆ ਲੇ ਗਏ ਭਾਈ ॥
7ਲਟ ਛਿਟਕਾਏ ਤਿਰੀਆ ਰੋਵੈ ਹੰਸੁ ਇਕੇਲਾ ਜਾਈ ॥੩॥
8ਕਹਤ ਕਬੀਰ ਸੁਨਹੁ ਰੇ ਸੰਤਹੁ ਭੈ ਸਾਗਰ ਕੈ ਤਾਈ ॥
9ਇਸੁ ਬੰਦੇ ਸਿਰਿ ਜੁਲਮੁ ਹੋਤ ਹੈ ਜਮੁ ਨਹੀ ਹਟੈ ਗੁਸਾਈ ॥੪॥੯॥
10ਦੁਤੁਕੇ
11ੴ ਸਤਿਗੁਰ ਪ੍ਰਸਾਦਿ ॥
12ਆਸਾ ਸ੍ਰੀ ਕਬੀਰ ਜੀਉ ਕੇ ਚਉਪਦੇ ਇਕਤੁਕੇ ॥
13ਸਨਕ ਸਨੰਦ ਅੰਤੁ ਨਹੀ ਪਾਇਆ ॥
14ਬੇਦ ਪੜੇ ਪੜਿ ਬ੍ਰਹਮੇ ਜਨਮੁ ਗਵਾਇਆ ॥੧॥
15ਹਰਿ ਕਾ ਬਿਲੋਵਨਾ ਬਿਲੋਵਹੁ ਮੇਰੇ ਭਾਈ ॥
16ਸਹਜਿ ਬਿਲੋਵਹੁ ਜੈਸੇ ਤਤੁ ਨ ਜਾਈ ॥੧॥ ਰਹਾਉ ॥
17ਤਨੁ ਕਰਿ ਮਟੁਕੀ ਮਨ ਮਾਹਿ ਬਿਲੋਈ ॥
18ਇਸੁ ਮਟੁਕੀ ਮਹਿ ਸਬਦੁ ਸੰਜੋਈ ॥੨॥
19ਹਰਿ ਕਾ ਬਿਲੋਵਨਾ ਮਨ ਕਾ ਬੀਚਾਰਾ ॥
20ਗੁਰ ਪ੍ਰਸਾਦਿ ਪਾਵੈ ਅੰਮ੍ਰਿਤ ਧਾਰਾ ॥੩॥
21ਕਹੁ ਕਬੀਰ ਨਦਰਿ ਕਰੇ ਜੇ ਮਂੀਰਾ ॥
22ਰਾਮ ਨਾਮ ਲਗਿ ਉਤਰੇ ਤੀਰਾ ॥੪॥੧॥੧੦॥
23ਆਸਾ ॥
24ਬਾਤੀ ਸੂਕੀ ਤੇਲੁ ਨਿਖੂਟਾ ॥
25ਮੰਦਲੁ ਨ ਬਾਜੈ ਨਟੁ ਪੈ ਸੂਤਾ ॥੧॥
26ਬੁਝਿ ਗਈ ਅਗਨਿ ਨ ਨਿਕਸਿਓ ਧੂੰਆ ॥
27ਰਵਿ ਰਹਿਆ ਏਕੁ ਅਵਰੁ ਨਹੀ ਦੂਆ ॥੧॥ ਰਹਾਉ ॥
28ਟੂਟੀ ਤੰਤੁ ਨ ਬਜੈ ਰਬਾਬੁ ॥
29ਭੂਲਿ ਬਿਗਾਰਿਓ ਅਪਨਾ ਕਾਜੁ ॥੨॥
30ਕਥਨੀ ਬਦਨੀ ਕਹਨੁ ਕਹਾਵਨੁ ॥ ਸਮਝਿ ਪਰੀ ਤਉ ਬਿਸਰਿਓ ਗਾਵਨੁ ॥੩॥
31ਕਹਤ ਕਬੀਰ ਪੰਚ ਜੋ ਚੂਰੇ ॥ ਤਿਨ ਤੇ ਨਾਹਿ ਪਰਮ ਪਦੁ ਦੂਰੇ ॥੪॥੨॥੧੧॥
32ਆਸਾ ॥
33ਸੁਤੁ ਅਪਰਾਧ ਕਰਤ ਹੈ ਜੇਤੇ ॥
34ਜਨਨੀ ਚੀਤਿ ਨ ਰਾਖਸਿ ਤੇਤੇ ॥੧॥
35ਰਾਮਈਆ ਹਉ ਬਾਰਿਕੁ ਤੇਰਾ ॥
36ਕਾਹੇ ਨ ਖੰਡਸਿ ਅਵਗਨੁ ਮੇਰਾ ॥੧॥ ਰਹਾਉ ॥
37ਜੇ ਅਤਿ ਕ੍ਰੋਪ ਕਰੇ ਕਰਿ ਧਾਇਆ ॥
38ਤਾ ਭੀ ਚੀਤਿ ਨ ਰਾਖਸਿ ਮਾਇਆ ॥੨॥
39ਚਿੰਤ ਭਵਨਿ ਮਨੁ ਪਰਿਓ ਹਮਾਰਾ ॥
40ਨਾਮ ਬਿਨਾ ਕੈਸੇ ਉਤਰਸਿ ਪਾਰਾ ॥੩॥
41ਦੇਹਿ ਬਿਮਲ ਮਤਿ ਸਦਾ ਸਰੀਰਾ ॥
42ਸਹਜਿ ਸਹਜਿ ਗੁਨ ਰਵੈ ਕਬੀਰਾ ॥੪॥੩॥੧੨॥
43ਆਸਾ ॥
44ਹਜ ਹਮਾਰੀ ਗੋਮਤੀ ਤੀਰ ॥
45ਜਹਾ ਬਸਹਿ ਪੀਤੰਬਰ ਪੀਰ ॥੧॥
46ਵਾਹੁ ਵਾਹੁ ਕਿਆ ਖੂਬੁ ਗਾਵਤਾ ਹੈ ॥
47ਹਰਿ ਕਾ ਨਾਮੁ ਮੇਰੈ ਮਨਿ ਭਾਵਤਾ ਹੈ ॥੧॥ ਰਹਾਉ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath