ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 479 · Raag Aasaa · Bhagat Kabeer Ji

1ਨਾਰਦ ਸਾਰਦ ਕਰਹਿ ਖਵਾਸੀ ॥

2ਪਾਸਿ ਬੈਠੀ ਬੀਬੀ ਕਵਲਾ ਦਾਸੀ ॥੨॥

3ਕੰਠੇ ਮਾਲਾ ਜਿਹਵਾ ਰਾਮੁ ॥

4ਸਹੰਸ ਨਾਮੁ ਲੈ ਲੈ ਕਰਉ ਸਲਾਮੁ ॥੩॥

5ਕਹਤ ਕਬੀਰ ਰਾਮ ਗੁਨ ਗਾਵਉ ॥

6ਹਿੰਦੂ ਤੁਰਕ ਦੋਊ ਸਮਝਾਵਉ ॥੪॥੪॥੧੩॥

7ਆਸਾ ਸ੍ਰੀ ਕਬੀਰ ਜੀਉ ਕੇ ਪੰਚਪਦੇ ੯ ਦੁਤੁਕੇ ੫

8ੴ ਸਤਿਗੁਰ ਪ੍ਰਸਾਦਿ ॥

9ਪਾਤੀ ਤੋਰੈ ਮਾਲਿਨੀ ਪਾਤੀ ਪਾਤੀ ਜੀਉ ॥

10ਜਿਸੁ ਪਾਹਨ ਕਉ ਪਾਤੀ ਤੋਰੈ ਸੋ ਪਾਹਨ ਨਿਰਜੀਉ ॥੧॥

11ਭੂਲੀ ਮਾਲਨੀ ਹੈ ਏਉ ॥

12ਸਤਿਗੁਰੁ ਜਾਗਤਾ ਹੈ ਦੇਉ ॥੧॥ ਰਹਾਉ ॥

13ਬ੍ਰਹਮੁ ਪਾਤੀ ਬਿਸਨੁ ਡਾਰੀ ਫੂਲ ਸੰਕਰਦੇਉ ॥

14ਤੀਨਿ ਦੇਵ ਪ੍ਰਤਖਿ ਤੋਰਹਿ ਕਰਹਿ ਕਿਸ ਕੀ ਸੇਉ ॥੨॥

15ਪਾਖਾਨ ਗਢਿ ਕੈ ਮੂਰਤਿ ਕੀਨੑੀ ਦੇ ਕੈ ਛਾਤੀ ਪਾਉ ॥

16ਜੇ ਏਹ ਮੂਰਤਿ ਸਾਚੀ ਹੈ ਤਉ ਗੜ੍ਹਣਹਾਰੇ ਖਾਉ ॥੩॥

17ਭਾਤੁ ਪਹਿਤਿ ਅਰੁ ਲਾਪਸੀ ਕਰਕਰਾ ਕਾਸਾਰੁ ॥

18ਭੋਗਨਹਾਰੇ ਭੋਗਿਆ ਇਸੁ ਮੂਰਤਿ ਕੇ ਮੁਖ ਛਾਰੁ ॥੪॥

19ਮਾਲਿਨਿ ਭੂਲੀ ਜਗੁ ਭੁਲਾਨਾ ਹਮ ਭੁਲਾਨੇ ਨਾਹਿ ॥

20ਕਹੁ ਕਬੀਰ ਹਮ ਰਾਮ ਰਾਖੇ ਕ੍ਰਿਪਾ ਕਰਿ ਹਰਿ ਰਾਇ ॥੫॥੧॥੧੪॥

21ਆਸਾ ॥

22ਬਾਰਹ ਬਰਸ ਬਾਲਪਨ ਬੀਤੇ ਬੀਸ ਬਰਸ ਕਛੁ ਤਪੁ ਨ ਕੀਓ ॥

23ਤੀਸ ਬਰਸ ਕਛੁ ਦੇਵ ਨ ਪੂਜਾ ਫਿਰਿ ਪਛੁਤਾਨਾ ਬਿਰਧਿ ਭਇਓ ॥੧॥

24ਮੇਰੀ ਮੇਰੀ ਕਰਤੇ ਜਨਮੁ ਗਇਓ ॥

25ਸਾਇਰੁ ਸੋਖਿ ਭੁਜੰ ਬਲਇਓ ॥੧॥ ਰਹਾਉ ॥

26ਸੂਕੇ ਸਰਵਰਿ ਪਾਲਿ ਬੰਧਾਵੈ ਲੂਣੈ ਖੇਤਿ ਹਥ ਵਾਰਿ ਕਰੈ ॥

27ਆਇਓ ਚੋਰੁ ਤੁਰੰਤਹ ਲੇ ਗਇਓ ਮੇਰੀ ਰਾਖਤ ਮੁਗਧੁ ਫਿਰੈ ॥੨॥

28ਚਰਨ ਸੀਸੁ ਕਰ ਕੰਪਨ ਲਾਗੇ ਨੈਨੀ ਨੀਰੁ ਅਸਾਰ ਬਹੈ ॥

29ਜਿਹਵਾ ਬਚਨੁ ਸੁਧੁ ਨਹੀ ਨਿਕਸੈ ਤਬ ਰੇ ਧਰਮ ਕੀ ਆਸ ਕਰੈ ॥੩॥

30ਹਰਿ ਜੀਉ ਕ੍ਰਿਪਾ ਕਰੈ ਲਿਵ ਲਾਵੈ ਲਾਹਾ ਹਰਿ ਹਰਿ ਨਾਮੁ ਲੀਓ ॥

31ਗੁਰ ਪਰਸਾਦੀ ਹਰਿ ਧਨੁ ਪਾਇਓ ਅੰਤੇ ਚਲਦਿਆ ਨਾਲਿ ਚਲਿਓ ॥੪॥

32ਕਹਤ ਕਬੀਰ ਸੁਨਹੁ ਰੇ ਸੰਤਹੁ ਅਨੁ ਧਨੁ ਕਛੂਐ ਲੈ ਨ ਗਇਓ ॥

33ਆਈ ਤਲਬ ਗੋਪਾਲ ਰਾਇ ਕੀ ਮਾਇਆ ਮੰਦਰ ਛੋਡਿ ਚਲਿਓ ॥੫॥੨॥੧੫॥

34ਆਸਾ ॥

35ਕਾਹੂ ਦੀਨੑੇ ਪਾਟ ਪਟੰਬਰ ਕਾਹੂ ਪਲਘ ਨਿਵਾਰਾ ॥

36ਕਾਹੂ ਗਰੀ ਗੋਦਰੀ ਨਾਹੀ ਕਾਹੂ ਖਾਨ ਪਰਾਰਾ ॥੧॥

37ਅਹਿਰਖ ਵਾਦੁ ਨ ਕੀਜੈ ਰੇ ਮਨ ॥

38ਸੁਕ੍ਰਿਤੁ ਕਰਿ ਕਰਿ ਲੀਜੈ ਰੇ ਮਨ ॥੧॥ ਰਹਾਉ ॥

39ਕੁਮੑਾਰੈ ਏਕ ਜੁ ਮਾਟੀ ਗੂੰਧੀ ਬਹੁ ਬਿਧਿ ਬਾਨੀ ਲਾਈ ॥

40ਕਾਹੂ ਮਹਿ ਮੋਤੀ ਮੁਕਤਾਹਲ ਕਾਹੂ ਬਿਆਧਿ ਲਗਾਈ ॥੨॥

41ਸੂਮਹਿ ਧਨੁ ਰਾਖਨ ਕਉ ਦੀਆ ਮੁਗਧੁ ਕਹੈ ਧਨੁ ਮੇਰਾ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath