ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 47 · Siree Raag · Guru Arjan Dev Ji

1ਮਾਇਆ ਮੋਹ ਪਰੀਤਿ ਧ੍ਰਿਗੁ ਸੁਖੀ ਨ ਦੀਸੈ ਕੋਇ ॥੧॥ ਰਹਾਉ ॥

2ਦਾਨਾ ਦਾਤਾ ਸੀਲਵੰਤੁ ਨਿਰਮਲੁ ਰੂਪੁ ਅਪਾਰੁ ॥

3ਸਖਾ ਸਹਾਈ ਅਤਿ ਵਡਾ ਊਚਾ ਵਡਾ ਅਪਾਰੁ ॥

4ਬਾਲਕੁ ਬਿਰਧਿ ਨ ਜਾਣੀਐ ਨਿਹਚਲੁ ਤਿਸੁ ਦਰਵਾਰੁ ॥

5ਜੋ ਮੰਗੀਐ ਸੋਈ ਪਾਈਐ ਨਿਧਾਰਾ ਆਧਾਰੁ ॥੨॥

6ਜਿਸੁ ਪੇਖਤ ਕਿਲਵਿਖ ਹਿਰਹਿ ਮਨਿ ਤਨਿ ਹੋਵੈ ਸਾਂਤਿ ॥

7ਇਕ ਮਨਿ ਏਕੁ ਧਿਆਈਐ ਮਨ ਕੀ ਲਾਹਿ ਭਰਾਂਤਿ ॥

8ਗੁਣ ਨਿਧਾਨੁ ਨਵਤਨੁ ਸਦਾ ਪੂਰਨ ਜਾ ਕੀ ਦਾਤਿ ॥

9ਸਦਾ ਸਦਾ ਆਰਾਧੀਐ ਦਿਨੁ ਵਿਸਰਹੁ ਨਹੀ ਰਾਤਿ ॥੩॥

10ਜਿਨ ਕਉ ਪੂਰਬਿ ਲਿਖਿਆ ਤਿਨ ਕਾ ਸਖਾ ਗੋਵਿੰਦੁ ॥

11ਤਨੁ ਮਨੁ ਧਨੁ ਅਰਪੀ ਸਭੋ ਸਗਲ ਵਾਰੀਐ ਇਹ ਜਿੰਦੁ ॥

12ਦੇਖੈ ਸੁਣੈ ਹਦੂਰਿ ਸਦ ਘਟਿ ਘਟਿ ਬ੍ਰਹਮੁ ਰਵਿੰਦੁ ॥

13ਅਕਿਰਤਘਣਾ ਨੋ ਪਾਲਦਾ ਪ੍ਰਭ ਨਾਨਕ ਸਦ ਬਖਸਿੰਦੁ ॥੪॥੧੩॥੮੩॥

14ਸਿਰੀਰਾਗੁ ਮਹਲਾ ੫ ॥

15ਮਨੁ ਤਨੁ ਧਨੁ ਜਿਨਿ ਪ੍ਰਭਿ ਦੀਆ ਰਖਿਆ ਸਹਜਿ ਸਵਾਰਿ ॥

16ਸਰਬ ਕਲਾ ਕਰਿ ਥਾਪਿਆ ਅੰਤਰਿ ਜੋਤਿ ਅਪਾਰ ॥

17ਸਦਾ ਸਦਾ ਪ੍ਰਭੁ ਸਿਮਰੀਐ ਅੰਤਰਿ ਰਖੁ ਉਰ ਧਾਰਿ ॥੧॥

18ਮੇਰੇ ਮਨ ਹਰਿ ਬਿਨੁ ਅਵਰੁ ਨ ਕੋਇ ॥

19ਪ੍ਰਭ ਸਰਣਾਈ ਸਦਾ ਰਹੁ ਦੂਖੁ ਨ ਵਿਆਪੈ ਕੋਇ ॥੧॥ ਰਹਾਉ ॥

20ਰਤਨ ਪਦਾਰਥ ਮਾਣਕਾ ਸੁਇਨਾ ਰੁਪਾ ਖਾਕੁ ॥

21ਮਾਤ ਪਿਤਾ ਸੁਤ ਬੰਧਪਾ ਕੂੜੇ ਸਭੇ ਸਾਕ ॥

22ਜਿਨਿ ਕੀਤਾ ਤਿਸਹਿ ਨ ਜਾਣਈ ਮਨਮੁਖ ਪਸੁ ਨਾਪਾਕ ॥੨॥

23ਅੰਤਰਿ ਬਾਹਰਿ ਰਵਿ ਰਹਿਆ ਤਿਸ ਨੋ ਜਾਣੈ ਦੂਰਿ ॥

24ਤ੍ਰਿਸਨਾ ਲਾਗੀ ਰਚਿ ਰਹਿਆ ਅੰਤਰਿ ਹਉਮੈ ਕੂਰਿ ॥

25ਭਗਤੀ ਨਾਮ ਵਿਹੂਣਿਆ ਆਵਹਿ ਵੰਞਹਿ ਪੂਰ ॥੩॥

26ਰਾਖਿ ਲੇਹੁ ਪ੍ਰਭੁ ਕਰਣਹਾਰ ਜੀਅ ਜੰਤ ਕਰਿ ਦਇਆ ॥

27ਬਿਨੁ ਪ੍ਰਭ ਕੋਇ ਨ ਰਖਨਹਾਰੁ ਮਹਾ ਬਿਕਟ ਜਮ ਭਇਆ ॥

28ਨਾਨਕ ਨਾਮੁ ਨ ਵੀਸਰਉ ਕਰਿ ਅਪੁਨੀ ਹਰਿ ਮਇਆ ॥੪॥੧੪॥੮੪॥

29ਸਿਰੀਰਾਗੁ ਮਹਲਾ ੫ ॥

30ਮੇਰਾ ਤਨੁ ਅਰੁ ਧਨੁ ਮੇਰਾ ਰਾਜ ਰੂਪ ਮੈ ਦੇਸੁ ॥

31ਸੁਤ ਦਾਰਾ ਬਨਿਤਾ ਅਨੇਕ ਬਹੁਤੁ ਰੰਗ ਅਰੁ ਵੇਸ ॥

32ਹਰਿ ਨਾਮੁ ਰਿਦੈ ਨ ਵਸਈ ਕਾਰਜਿ ਕਿਤੈ ਨ ਲੇਖਿ ॥੧॥

33ਮੇਰੇ ਮਨ ਹਰਿ ਹਰਿ ਨਾਮੁ ਧਿਆਇ ॥

34ਕਰਿ ਸੰਗਤਿ ਨਿਤ ਸਾਧ ਕੀ ਗੁਰ ਚਰਣੀ ਚਿਤੁ ਲਾਇ ॥੧॥ ਰਹਾਉ ॥

35ਨਾਮੁ ਨਿਧਾਨੁ ਧਿਆਈਐ ਮਸਤਕਿ ਹੋਵੈ ਭਾਗੁ ॥

36ਕਾਰਜ ਸਭਿ ਸਵਾਰੀਅਹਿ ਗੁਰ ਕੀ ਚਰਣੀ ਲਾਗੁ ॥

37ਹਉਮੈ ਰੋਗੁ ਭ੍ਰਮੁ ਕਟੀਐ ਨਾ ਆਵੈ ਨਾ ਜਾਗੁ ॥੨॥

38ਕਰਿ ਸੰਗਤਿ ਤੂ ਸਾਧ ਕੀ ਅਠਸਠਿ ਤੀਰਥ ਨਾਉ ॥

39ਜੀਉ ਪ੍ਰਾਣ ਮਨੁ ਤਨੁ ਹਰੇ ਸਾਚਾ ਏਹੁ ਸੁਆਉ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath