ਗੁਰੂ ਗ੍ਰੰਥ ਸਾਹਿਬ 480 · Raag Aasaa · Bhagat Kabeer Ji
1ਜਮ ਕਾ ਡੰਡੁ ਮੂੰਡ ਮਹਿ ਲਾਗੈ ਖਿਨ ਮਹਿ ਕਰੈ ਨਿਬੇਰਾ ॥੩॥
2ਹਰਿ ਜਨੁ ਊਤਮੁ ਭਗਤੁ ਸਦਾਵੈ ਆਗਿਆ ਮਨਿ ਸੁਖੁ ਪਾਈ ॥
3ਜੋ ਤਿਸੁ ਭਾਵੈ ਸਤਿ ਕਰਿ ਮਾਨੈ ਭਾਣਾ ਮੰਨਿ ਵਸਾਈ ॥੪॥
4ਕਹੈ ਕਬੀਰੁ ਸੁਨਹੁ ਰੇ ਸੰਤਹੁ ਮੇਰੀ ਮੇਰੀ ਝੂਠੀ ॥
5ਚਿਰਗਟ ਫਾਰਿ ਚਟਾਰਾ ਲੈ ਗਇਓ ਤਰੀ ਤਾਗਰੀ ਛੂਟੀ ॥੫॥੩॥੧੬॥
6ਆਸਾ ॥
7ਹਮ ਮਸਕੀਨ ਖੁਦਾਈ ਬੰਦੇ ਤੁਮ ਰਾਜਸੁ ਮਨਿ ਭਾਵੈ ॥
8ਅਲਹ ਅਵਲਿ ਦੀਨ ਕੋ ਸਾਹਿਬੁ ਜੋਰੁ ਨਹੀ ਫੁਰਮਾਵੈ ॥੧॥
9ਕਾਜੀ ਬੋਲਿਆ ਬਨਿ ਨਹੀ ਆਵੈ ॥੧॥ ਰਹਾਉ ॥
10ਰੋਜਾ ਧਰੈ ਨਿਵਾਜ ਗੁਜਾਰੈ ਕਲਮਾ ਭਿਸਤਿ ਨ ਹੋਈ ॥
11ਸਤਰਿ ਕਾਬਾ ਘਟ ਹੀ ਭੀਤਰਿ ਜੇ ਕਰਿ ਜਾਨੈ ਕੋਈ ॥੨॥
12ਨਿਵਾਜ ਸੋਈ ਜੋ ਨਿਆਉ ਬਿਚਾਰੈ ਕਲਮਾ ਅਕਲਹਿ ਜਾਨੈ ॥
13ਪਾਚਹੁ ਮੁਸਿ ਮੁਸਲਾ ਬਿਛਾਵੈ ਤਬ ਤਉ ਦੀਨੁ ਪਛਾਨੈ ॥੩॥
14ਖਸਮੁ ਪਛਾਨਿ ਤਰਸ ਕਰਿ ਜੀਅ ਮਹਿ ਮਾਰਿ ਮਣੀ ਕਰਿ ਫੀਕੀ ॥
15ਆਪੁ ਜਨਾਇ ਅਵਰ ਕਉ ਜਾਨੈ ਤਬ ਹੋਇ ਭਿਸਤ ਸਰੀਕੀ ॥੪॥
16ਮਾਟੀ ਏਕ ਭੇਖ ਧਰਿ ਨਾਨਾ ਤਾ ਮਹਿ ਬ੍ਰਹਮੁ ਪਛਾਨਾ ॥
17ਕਹੈ ਕਬੀਰਾ ਭਿਸਤ ਛੋਡਿ ਕਰਿ ਦੋਜਕ ਸਿਉ ਮਨੁ ਮਾਨਾ ॥੫॥੪॥੧੭॥
18ਆਸਾ ॥
19ਗਗਨ ਨਗਰਿ ਇਕ ਬੂੰਦ ਨ ਬਰਖੈ ਨਾਦੁ ਕਹਾ ਜੁ ਸਮਾਨਾ ॥
20ਪਾਰਬ੍ਰਹਮ ਪਰਮੇਸੁਰ ਮਾਧੋ ਪਰਮ ਹੰਸੁ ਲੇ ਸਿਧਾਨਾ ॥੧॥
21ਬਾਬਾ ਬੋਲਤੇ ਤੇ ਕਹਾ ਗਏ ਦੇਹੀ ਕੇ ਸੰਗਿ ਰਹਤੇ ॥
22ਸੁਰਤਿ ਮਾਹਿ ਜੋ ਨਿਰਤੇ ਕਰਤੇ ਕਥਾ ਬਾਰਤਾ ਕਹਤੇ ॥੧॥ ਰਹਾਉ ॥
23ਬਜਾਵਨਹਾਰੋ ਕਹਾ ਗਇਓ ਜਿਨਿ ਇਹੁ ਮੰਦਰੁ ਕੀਨੑਾ ॥
24ਸਾਖੀ ਸਬਦੁ ਸੁਰਤਿ ਨਹੀ ਉਪਜੈ ਖਿੰਚਿ ਤੇਜੁ ਸਭੁ ਲੀਨੑਾ ॥੨॥
25ਸ੍ਰਵਨਨ ਬਿਕਲ ਭਏ ਸੰਗਿ ਤੇਰੇ ਇੰਦ੍ਰੀ ਕਾ ਬਲੁ ਥਾਕਾ ॥
26ਚਰਨ ਰਹੇ ਕਰ ਢਰਕਿ ਪਰੇ ਹੈ ਮੁਖਹੁ ਨ ਨਿਕਸੈ ਬਾਤਾ ॥੩॥
27ਥਾਕੇ ਪੰਚ ਦੂਤ ਸਭ ਤਸਕਰ ਆਪ ਆਪਣੈ ਭ੍ਰਮਤੇ ॥
28ਥਾਕਾ ਮਨੁ ਕੁੰਚਰ ਉਰੁ ਥਾਕਾ ਤੇਜੁ ਸੂਤੁ ਧਰਿ ਰਮਤੇ ॥੪॥
29ਮਿਰਤਕ ਭਏ ਦਸੈ ਬੰਦ ਛੂਟੇ ਮਿਤ੍ਰ ਭਾਈ ਸਭ ਛੋਰੇ ॥
30ਕਹਤ ਕਬੀਰਾ ਜੋ ਹਰਿ ਧਿਆਵੈ ਜੀਵਤ ਬੰਧਨ ਤੋਰੇ ॥੫॥੫॥੧੮॥
31ਆਸਾ ਇਕਤੁਕੇ ੪ ॥
32ਸਰਪਨੀ ਤੇ ਊਪਰਿ ਨਹੀ ਬਲੀਆ ॥
33ਜਿਨਿ ਬ੍ਰਹਮਾ ਬਿਸਨੁ ਮਹਾਦੇਉ ਛਲੀਆ ॥੧॥
34ਮਾਰੁ ਮਾਰੁ ਸ੍ਰਪਨੀ ਨਿਰਮਲ ਜਲਿ ਪੈਠੀ ॥
35ਜਿਨਿ ਤ੍ਰਿਭਵਣੁ ਡਸੀਅਲੇ ਗੁਰ ਪ੍ਰਸਾਦਿ ਡੀਠੀ ॥੧॥ ਰਹਾਉ ॥
36ਸ੍ਰਪਨੀ ਸ੍ਰਪਨੀ ਕਿਆ ਕਹਹੁ ਭਾਈ ॥
37ਜਿਨਿ ਸਾਚੁ ਪਛਾਨਿਆ ਤਿਨਿ ਸ੍ਰਪਨੀ ਖਾਈ ॥੨॥
38ਸ੍ਰਪਨੀ ਤੇ ਆਨ ਛੂਛ ਨਹੀ ਅਵਰਾ ॥
39ਸ੍ਰਪਨੀ ਜੀਤੀ ਕਹਾ ਕਰੈ ਜਮਰਾ ॥੩॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath