ਗੁਰੂ ਗ੍ਰੰਥ ਸਾਹਿਬ 481 · Raag Aasaa · Bhagat Kabeer Ji
1ਇਹ ਸ੍ਰਪਨੀ ਤਾ ਕੀ ਕੀਤੀ ਹੋਈ ॥
2ਬਲੁ ਅਬਲੁ ਕਿਆ ਇਸ ਤੇ ਹੋਈ ॥੪॥
3ਇਹ ਬਸਤੀ ਤਾ ਬਸਤ ਸਰੀਰਾ ॥
4ਗੁਰ ਪ੍ਰਸਾਦਿ ਸਹਜਿ ਤਰੇ ਕਬੀਰਾ ॥੫॥੬॥੧੯॥
5ਆਸਾ ॥
6ਕਹਾ ਸੁਆਨ ਕਉ ਸਿਮ੍ਰਿਤਿ ਸੁਨਾਏ ॥
7ਕਹਾ ਸਾਕਤ ਪਹਿ ਹਰਿ ਗੁਨ ਗਾਏ ॥੧॥
8ਰਾਮ ਰਾਮ ਰਾਮ ਰਮੇ ਰਮਿ ਰਹੀਐ ॥
9ਸਾਕਤ ਸਿਉ ਭੂਲਿ ਨਹੀ ਕਹੀਐ ॥੧॥ ਰਹਾਉ ॥
10ਕਊਆ ਕਹਾ ਕਪੂਰ ਚਰਾਏ ॥
11ਕਹ ਬਿਸੀਅਰ ਕਉ ਦੂਧੁ ਪੀਆਏ ॥੨॥
12ਸਤਸੰਗਤਿ ਮਿਲਿ ਬਿਬੇਕ ਬੁਧਿ ਹੋਈ ॥
13ਪਾਰਸੁ ਪਰਸਿ ਲੋਹਾ ਕੰਚਨੁ ਸੋਈ ॥੩॥
14ਸਾਕਤੁ ਸੁਆਨੁ ਸਭੁ ਕਰੇ ਕਰਾਇਆ ॥
15ਜੋ ਧੁਰਿ ਲਿਖਿਆ ਸੁ ਕਰਮ ਕਮਾਇਆ ॥੪॥
16ਅੰਮ੍ਰਿਤੁ ਲੈ ਲੈ ਨੀਮੁ ਸਿੰਚਾਈ ॥
17ਕਹਤ ਕਬੀਰ ਉਆ ਕੋ ਸਹਜੁ ਨ ਜਾਈ ॥੫॥੭॥੨੦॥
18ਆਸਾ ॥
19ਲੰਕਾ ਸਾ ਕੋਟੁ ਸਮੁੰਦ ਸੀ ਖਾਈ ॥
20ਤਿਹ ਰਾਵਨ ਘਰ ਖਬਰਿ ਨ ਪਾਈ ॥੧॥
21ਕਿਆ ਮਾਗਉ ਕਿਛੁ ਥਿਰੁ ਨ ਰਹਾਈ ॥
22ਦੇਖਤ ਨੈਨ ਚਲਿਓ ਜਗੁ ਜਾਈ ॥੧॥ ਰਹਾਉ ॥
23ਇਕੁ ਲਖੁ ਪੂਤ ਸਵਾ ਲਖੁ ਨਾਤੀ ॥
24ਤਿਹ ਰਾਵਨ ਘਰ ਦੀਆ ਨ ਬਾਤੀ ॥੨॥
25ਚੰਦੁ ਸੂਰਜੁ ਜਾ ਕੇ ਤਪਤ ਰਸੋਈ ॥
26ਬੈਸੰਤਰੁ ਜਾ ਕੇ ਕਪਰੇ ਧੋਈ ॥੩॥
27ਗੁਰਮਤਿ ਰਾਮੈ ਨਾਮਿ ਬਸਾਈ ॥
28ਅਸਥਿਰੁ ਰਹੈ ਨ ਕਤਹੂੰ ਜਾਈ ॥੪॥
29ਕਹਤ ਕਬੀਰ ਸੁਨਹੁ ਰੇ ਲੋਈ ॥
30ਰਾਮ ਨਾਮ ਬਿਨੁ ਮੁਕਤਿ ਨ ਹੋਈ ॥੫॥੮॥੨੧॥
31ਆਸਾ ॥
32ਪਹਿਲਾ ਪੂਤੁ ਪਿਛੈਰੀ ਮਾਈ ॥
33ਗੁਰੁ ਲਾਗੋ ਚੇਲੇ ਕੀ ਪਾਈ ॥੧॥
34ਏਕੁ ਅਚੰਭਉ ਸੁਨਹੁ ਤੁਮੑ ਭਾਈ ॥
35ਦੇਖਤ ਸਿੰਘੁ ਚਰਾਵਤ ਗਾਈ ॥੧॥ ਰਹਾਉ ॥
36ਜਲ ਕੀ ਮਛੁਲੀ ਤਰਵਰਿ ਬਿਆਈ ॥
37ਦੇਖਤ ਕੁਤਰਾ ਲੈ ਗਈ ਬਿਲਾਈ ॥੨॥
38ਤਲੈ ਰੇ ਬੈਸਾ ਊਪਰਿ ਸੂਲਾ ॥
39ਤਿਸ ਕੈ ਪੇਡਿ ਲਗੇ ਫਲ ਫੂਲਾ ॥੩॥
40ਘੋਰੈ ਚਰਿ ਭੈਸ ਚਰਾਵਨ ਜਾਈ ॥
41ਬਾਹਰਿ ਬੈਲੁ ਗੋਨਿ ਘਰਿ ਆਈ ॥੪॥
42ਕਹਤ ਕਬੀਰ ਜੁ ਇਸ ਪਦ ਬੂਝੈ ॥
43ਰਾਮ ਰਮਤ ਤਿਸੁ ਸਭੁ ਕਿਛੁ ਸੂਝੈ ॥੫॥੯॥੨੨॥
44ਬਾਈਸ ਚਉਪਦੇ ਤਥਾ ਪੰਚਪਦੇ ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧
45ੴ ਸਤਿਗੁਰ ਪ੍ਰਸਾਦਿ ॥
46ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥
47ਦਸ ਮਾਸ ਮਾਤਾ ਉਦਰਿ ਰਾਖਿਆ ਬਹੁਰਿ ਲਾਗੀ ਮਾਇਆ ॥੧॥
48ਪ੍ਰਾਨੀ ਕਾਹੇ ਕਉ ਲੋਭਿ ਲਾਗੇ ਰਤਨ ਜਨਮੁ ਖੋਇਆ ॥
49ਪੂਰਬ ਜਨਮਿ ਕਰਮ ਭੂਮਿ ਬੀਜੁ ਨਾਹੀ ਬੋਇਆ ॥੧॥ ਰਹਾਉ ॥
50ਬਾਰਿਕ ਤੇ ਬਿਰਧਿ ਭਇਆ ਹੋਨਾ ਸੋ ਹੋਇਆ ॥
51ਜਾ ਜਮੁ ਆਇ ਝੋਟ ਪਕਰੈ ਤਬਹਿ ਕਾਹੇ ਰੋਇਆ ॥੨॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath