ਗੁਰੂ ਗ੍ਰੰਥ ਸਾਹਿਬ 482 · Raag Aasaa · Bhagat Kabeer Ji
1ਜੀਵਨੈ ਕੀ ਆਸ ਕਰਹਿ ਜਮੁ ਨਿਹਾਰੈ ਸਾਸਾ ॥
2ਬਾਜੀਗਰੀ ਸੰਸਾਰੁ ਕਬੀਰਾ ਚੇਤਿ ਢਾਲਿ ਪਾਸਾ ॥੩॥੧॥੨੩॥
3ਆਸਾ ॥
4ਤਨੁ ਰੈਨੀ ਮਨੁ ਪੁਨ ਰਪਿ ਕਰਿ ਹਉ ਪਾਚਉ ਤਤ ਬਰਾਤੀ ॥
5ਰਾਮ ਰਾਇ ਸਿਉ ਭਾਵਰਿ ਲੈਹਉ ਆਤਮ ਤਿਹ ਰੰਗਿ ਰਾਤੀ ॥੧॥
6ਗਾਉ ਗਾਉ ਰੀ ਦੁਲਹਨੀ ਮੰਗਲਚਾਰਾ ॥
7ਮੇਰੇ ਗ੍ਰਿਹ ਆਏ ਰਾਜਾ ਰਾਮ ਭਤਾਰਾ ॥੧॥ ਰਹਾਉ ॥
8ਨਾਭਿ ਕਮਲ ਮਹਿ ਬੇਦੀ ਰਚਿ ਲੇ ਬ੍ਰਹਮ ਗਿਆਨ ਉਚਾਰਾ ॥
9ਰਾਮ ਰਾਇ ਸੋ ਦੂਲਹੁ ਪਾਇਓ ਅਸ ਬਡਭਾਗ ਹਮਾਰਾ ॥੨॥
10ਸੁਰਿ ਨਰ ਮੁਨਿ ਜਨ ਕਉਤਕ ਆਏ ਕੋਟਿ ਤੇਤੀਸ ਉਜਾਨਾਂ ॥
11ਕਹਿ ਕਬੀਰ ਮੋਹਿ ਬਿਆਹਿ ਚਲੇ ਹੈ ਪੁਰਖ ਏਕ ਭਗਵਾਨਾ ॥੩॥੨॥੨੪॥
12ਆਸਾ ॥
13ਸਾਸੁ ਕੀ ਦੁਖੀ ਸਸੁਰ ਕੀ ਪਿਆਰੀ ਜੇਠ ਕੇ ਨਾਮਿ ਡਰਉ ਰੇ ॥
14ਸਖੀ ਸਹੇਲੀ ਨਨਦ ਗਹੇਲੀ ਦੇਵਰ ਕੈ ਬਿਰਹਿ ਜਰਉ ਰੇ ॥੧॥
15ਮੇਰੀ ਮਤਿ ਬਉਰੀ ਮੈ ਰਾਮੁ ਬਿਸਾਰਿਓ ਕਿਨ ਬਿਧਿ ਰਹਨਿ ਰਹਉ ਰੇ ॥
16ਸੇਜੈ ਰਮਤੁ ਨੈਨ ਨਹੀ ਪੇਖਉ ਇਹੁ ਦੁਖੁ ਕਾ ਸਉ ਕਹਉ ਰੇ ॥੧॥ ਰਹਾਉ ॥
17ਬਾਪੁ ਸਾਵਕਾ ਕਰੈ ਲਰਾਈ ਮਾਇਆ ਸਦ ਮਤਵਾਰੀ ॥
18ਬਡੇ ਭਾਈ ਕੈ ਜਬ ਸੰਗਿ ਹੋਤੀ ਤਬ ਹਉ ਨਾਹ ਪਿਆਰੀ ॥੨॥
19ਕਹਤ ਕਬੀਰ ਪੰਚ ਕੋ ਝਗਰਾ ਝਗਰਤ ਜਨਮੁ ਗਵਾਇਆ ॥
20ਝੂਠੀ ਮਾਇਆ ਸਭੁ ਜਗੁ ਬਾਧਿਆ ਮੈ ਰਾਮ ਰਮਤ ਸੁਖੁ ਪਾਇਆ ॥੩॥੩॥੨੫॥
21ਆਸਾ ॥
22ਹਮ ਘਰਿ ਸੂਤੁ ਤਨਹਿ ਨਿਤ ਤਾਨਾ ਕੰਠਿ ਜਨੇਊ ਤੁਮਾਰੇ ॥
23ਤੁਮੑ ਤਉ ਬੇਦ ਪੜਹੁ ਗਾਇਤ੍ਰੀ ਗੋਬਿੰਦੁ ਰਿਦੈ ਹਮਾਰੇ ॥੧॥
24ਮੇਰੀ ਜਿਹਬਾ ਬਿਸਨੁ ਨੈਨ ਨਾਰਾਇਨ ਹਿਰਦੈ ਬਸਹਿ ਗੋਬਿੰਦਾ ॥
25ਜਮ ਦੁਆਰ ਜਬ ਪੂਛਸਿ ਬਵਰੇ ਤਬ ਕਿਆ ਕਹਸਿ ਮੁਕੰਦਾ ॥੧॥ ਰਹਾਉ ॥
26ਹਮ ਗੋਰੂ ਤੁਮ ਗੁਆਰ ਗੁਸਾਈ ਜਨਮ ਜਨਮ ਰਖਵਾਰੇ ॥
27ਕਬਹੂੰ ਨ ਪਾਰਿ ਉਤਾਰਿ ਚਰਾਇਹੁ ਕੈਸੇ ਖਸਮ ਹਮਾਰੇ ॥੨॥
28ਤੂੰ ਬਾਮੑਨੁ ਮੈ ਕਾਸੀਕ ਜੁਲਹਾ ਬੂਝਹੁ ਮੋਰ ਗਿਆਨਾ ॥
29ਤੁਮੑ ਤਉ ਜਾਚੇ ਭੂਪਤਿ ਰਾਜੇ ਹਰਿ ਸਉ ਮੋਰ ਧਿਆਨਾ ॥੩॥੪॥੨੬॥
30ਆਸਾ ॥
31ਜਗਿ ਜੀਵਨੁ ਐਸਾ ਸੁਪਨੇ ਜੈਸਾ ਜੀਵਨੁ ਸੁਪਨ ਸਮਾਨੰ ॥
32ਸਾਚੁ ਕਰਿ ਹਮ ਗਾਠਿ ਦੀਨੀ ਛੋਡਿ ਪਰਮ ਨਿਧਾਨੰ ॥੧॥
33ਬਾਬਾ ਮਾਇਆ ਮੋਹ ਹਿਤੁ ਕੀਨੑ ॥
34ਜਿਨਿ ਗਿਆਨੁ ਰਤਨੁ ਹਿਰਿ ਲੀਨੑ ॥੧॥ ਰਹਾਉ ॥
35ਨੈਨ ਦੇਖਿ ਪਤੰਗੁ ਉਰਝੈ ਪਸੁ ਨ ਦੇਖੈ ਆਗਿ ॥
36ਕਾਲ ਫਾਸ ਨ ਮੁਗਧੁ ਚੇਤੈ ਕਨਿਕ ਕਾਮਿਨਿ ਲਾਗਿ ॥੨॥
37ਕਰਿ ਬਿਚਾਰੁ ਬਿਕਾਰ ਪਰਹਰਿ ਤਰਨ ਤਾਰਨ ਸੋਇ ॥
38ਕਹਿ ਕਬੀਰ ਜਗਜੀਵਨੁ ਐਸਾ ਦੁਤੀਅ ਨਾਹੀ ਕੋਇ ॥੩॥੫॥੨੭॥
39ਆਸਾ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath