ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 483 · Raag Aasaa · Bhagat Kabeer Ji

1ਜਉ ਮੈ ਰੂਪ ਕੀਏ ਬਹੁਤੇਰੇ ਅਬ ਫੁਨਿ ਰੂਪੁ ਨ ਹੋਈ ॥

2ਤਾਗਾ ਤੰਤੁ ਸਾਜੁ ਸਭੁ ਥਾਕਾ ਰਾਮ ਨਾਮ ਬਸਿ ਹੋਈ ॥੧॥

3ਅਬ ਮੋਹਿ ਨਾਚਨੋ ਨ ਆਵੈ ॥

4ਮੇਰਾ ਮਨੁ ਮੰਦਰੀਆ ਨ ਬਜਾਵੈ ॥੧॥ ਰਹਾਉ ॥

5ਕਾਮੁ ਕ੍ਰੋਧੁ ਮਾਇਆ ਲੈ ਜਾਰੀ ਤ੍ਰਿਸਨਾ ਗਾਗਰਿ ਫੂਟੀ ॥

6ਕਾਮ ਚੋਲਨਾ ਭਇਆ ਹੈ ਪੁਰਾਨਾ ਗਇਆ ਭਰਮੁ ਸਭੁ ਛੂਟੀ ॥੨॥

7ਸਰਬ ਭੂਤ ਏਕੈ ਕਰਿ ਜਾਨਿਆ ਚੂਕੇ ਬਾਦ ਬਿਬਾਦਾ ॥

8ਕਹਿ ਕਬੀਰ ਮੈ ਪੂਰਾ ਪਾਇਆ ਭਏ ਰਾਮ ਪਰਸਾਦਾ ॥੩॥੬॥੨੮॥

9ਆਸਾ ॥

10ਰੋਜਾ ਧਰੈ ਮਨਾਵੈ ਅਲਹੁ ਸੁਆਦਤਿ ਜੀਅ ਸੰਘਾਰੈ ॥

11ਆਪਾ ਦੇਖਿ ਅਵਰ ਨਹੀ ਦੇਖੈ ਕਾਹੇ ਕਉ ਝਖ ਮਾਰੈ ॥੧॥

12ਕਾਜੀ ਸਾਹਿਬੁ ਏਕੁ ਤੋਹੀ ਮਹਿ ਤੇਰਾ ਸੋਚਿ ਬਿਚਾਰਿ ਨ ਦੇਖੈ ॥

13ਖਬਰਿ ਨ ਕਰਹਿ ਦੀਨ ਕੇ ਬਉਰੇ ਤਾ ਤੇ ਜਨਮੁ ਅਲੇਖੈ ॥੧॥ ਰਹਾਉ ॥

14ਸਾਚੁ ਕਤੇਬ ਬਖਾਨੈ ਅਲਹੁ ਨਾਰਿ ਪੁਰਖੁ ਨਹੀ ਕੋਈ ॥

15ਪਢੇ ਗੁਨੇ ਨਾਹੀ ਕਛੁ ਬਉਰੇ ਜਉ ਦਿਲ ਮਹਿ ਖਬਰਿ ਨ ਹੋਈ ॥੨॥

16ਅਲਹੁ ਗੈਬੁ ਸਗਲ ਘਟ ਭੀਤਰਿ ਹਿਰਦੈ ਲੇਹੁ ਬਿਚਾਰੀ ॥

17ਹਿੰਦੂ ਤੁਰਕ ਦੁਹੂੰ ਮਹਿ ਏਕੈ ਕਹੈ ਕਬੀਰ ਪੁਕਾਰੀ ॥੩॥੭॥੨੯॥

18ਆਸਾ ॥ ਤਿਪਦਾ ॥ ਇਕਤੁਕਾ ॥

19ਕੀਓ ਸਿੰਗਾਰੁ ਮਿਲਨ ਕੇ ਤਾਈ ॥

20ਹਰਿ ਨ ਮਿਲੇ ਜਗਜੀਵਨ ਗੁਸਾਈ ॥੧॥

21ਹਰਿ ਮੇਰੋ ਪਿਰੁ ਹਉ ਹਰਿ ਕੀ ਬਹੁਰੀਆ ॥

22ਰਾਮ ਬਡੇ ਮੈ ਤਨਕ ਲਹੁਰੀਆ ॥੧॥ ਰਹਾਉ ॥

23ਧਨ ਪਿਰ ਏਕੈ ਸੰਗਿ ਬਸੇਰਾ ॥

24ਸੇਜ ਏਕ ਪੈ ਮਿਲਨੁ ਦੁਹੇਰਾ ॥੨॥

25ਧੰਨਿ ਸੁਹਾਗਨਿ ਜੋ ਪੀਅ ਭਾਵੈ ॥

26ਕਹਿ ਕਬੀਰ ਫਿਰਿ ਜਨਮਿ ਨ ਆਵੈ ॥੩॥੮॥੩੦॥

27ਆਸਾ ਸ੍ਰੀ ਕਬੀਰ ਜੀਉ ਕੇ ਦੁਪਦੇ

28ੴ ਸਤਿਗੁਰ ਪ੍ਰਸਾਦਿ ॥

29ਹੀਰੈ ਹੀਰਾ ਬੇਧਿ ਪਵਨ ਮਨੁ ਸਹਜੇ ਰਹਿਆ ਸਮਾਈ ॥

30ਸਗਲ ਜੋਤਿ ਇਨਿ ਹੀਰੈ ਬੇਧੀ ਸਤਿਗੁਰ ਬਚਨੀ ਮੈ ਪਾਈ ॥੧॥

31ਹਰਿ ਕੀ ਕਥਾ ਅਨਾਹਦ ਬਾਨੀ ॥

32ਹੰਸੁ ਹੁਇ ਹੀਰਾ ਲੇਇ ਪਛਾਨੀ ॥੧॥ ਰਹਾਉ ॥

33ਕਹਿ ਕਬੀਰ ਹੀਰਾ ਅਸ ਦੇਖਿਓ ਜਗ ਮਹ ਰਹਾ ਸਮਾਈ ॥

34ਗੁਪਤਾ ਹੀਰਾ ਪ੍ਰਗਟ ਭਇਓ ਜਬ ਗੁਰ ਗਮ ਦੀਆ ਦਿਖਾਈ ॥੨॥੧॥੩੧॥

35ਆਸਾ ॥

36ਪਹਿਲੀ ਕਰੂਪਿ ਕੁਜਾਤਿ ਕੁਲਖਨੀ ਸਾਹੁਰੈ ਪੇਈਐ ਬੁਰੀ ॥

37ਅਬ ਕੀ ਸਰੂਪਿ ਸੁਜਾਨਿ ਸੁਲਖਨੀ ਸਹਜੇ ਉਦਰਿ ਧਰੀ ॥੧॥

38ਭਲੀ ਸਰੀ ਮੁਈ ਮੇਰੀ ਪਹਿਲੀ ਬਰੀ ॥

39ਜੁਗੁ ਜੁਗੁ ਜੀਵਉ ਮੇਰੀ ਅਬ ਕੀ ਧਰੀ ॥੧॥ ਰਹਾਉ ॥

40ਕਹੁ ਕਬੀਰ ਜਬ ਲਹੁਰੀ ਆਈ ਬਡੀ ਕਾ ਸੁਹਾਗੁ ਟਰਿਓ ॥

41ਲਹੁਰੀ ਸੰਗਿ ਭਈ ਅਬ ਮੇਰੈ ਜੇਠੀ ਅਉਰੁ ਧਰਿਓ ॥੨॥੨॥੩੨॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath