ਗੁਰੂ ਗ੍ਰੰਥ ਸਾਹਿਬ 484 · Raag Aasaa
1ਆਸਾ ॥
2ਮੇਰੀ ਬਹੁਰੀਆ ਕੋ ਧਨੀਆ ਨਾਉ ॥
3ਲੇ ਰਾਖਿਓ ਰਾਮ ਜਨੀਆ ਨਾਉ ॥੧॥
4ਇਨੑ ਮੁੰਡੀਅਨ ਮੇਰਾ ਘਰੁ ਧੁੰਧਰਾਵਾ ॥
5ਬਿਟਵਹਿ ਰਾਮ ਰਮਊਆ ਲਾਵਾ ॥੧॥ ਰਹਾਉ ॥
6ਕਹਤੁ ਕਬੀਰ ਸੁਨਹੁ ਮੇਰੀ ਮਾਈ ॥
7ਇਨੑ ਮੁੰਡੀਅਨ ਮੇਰੀ ਜਾਤਿ ਗਵਾਈ ॥੨॥੩॥੩੩॥
8ਆਸਾ ॥
9ਰਹੁ ਰਹੁ ਰੀ ਬਹੁਰੀਆ ਘੂੰਘਟੁ ਜਿਨਿ ਕਾਢੈ ॥
10ਅੰਤ ਕੀ ਬਾਰ ਲਹੈਗੀ ਨ ਆਢੈ ॥੧॥ ਰਹਾਉ ॥
11ਘੂੰਘਟੁ ਕਾਢਿ ਗਈ ਤੇਰੀ ਆਗੈ ॥
12ਉਨ ਕੀ ਗੈਲਿ ਤੋਹਿ ਜਿਨਿ ਲਾਗੈ ॥੧॥
13ਘੂੰਘਟ ਕਾਢੇ ਕੀ ਇਹੈ ਬਡਾਈ ॥
14ਦਿਨ ਦਸ ਪਾਂਚ ਬਹੂ ਭਲੇ ਆਈ ॥੨॥
15ਘੂੰਘਟੁ ਤੇਰੋ ਤਉ ਪਰਿ ਸਾਚੈ ॥
16ਹਰਿ ਗੁਨ ਗਾਇ ਕੂਦਹਿ ਅਰੁ ਨਾਚੈ ॥੩॥
17ਕਹਤ ਕਬੀਰ ਬਹੂ ਤਬ ਜੀਤੈ ॥
18ਹਰਿ ਗੁਨ ਗਾਵਤ ਜਨਮੁ ਬਿਤੀਤੈ ॥੪॥੧॥੩੪॥
19ਆਸਾ ॥
20ਕਰਵਤੁ ਭਲਾ ਨ ਕਰਵਟ ਤੇਰੀ ॥
21ਲਾਗੁ ਗਲੇ ਸੁਨੁ ਬਿਨਤੀ ਮੇਰੀ ॥੧॥
22ਹਉ ਵਾਰੀ ਮੁਖੁ ਫੇਰਿ ਪਿਆਰੇ ॥
23ਕਰਵਟੁ ਦੇ ਮੋ ਕਉ ਕਾਹੇ ਕਉ ਮਾਰੇ ॥੧॥ ਰਹਾਉ ॥
24ਜਉ ਤਨੁ ਚੀਰਹਿ ਅੰਗੁ ਨ ਮੋਰਉ ॥
25ਪਿੰਡੁ ਪਰੈ ਤਉ ਪ੍ਰੀਤਿ ਨ ਤੋਰਉ ॥੨॥
26ਹਮ ਤੁਮ ਬੀਚੁ ਭਇਓ ਨਹੀ ਕੋਈ ॥
27ਤੁਮਹਿ ਸੁ ਕੰਤ ਨਾਰਿ ਹਮ ਸੋਈ ॥੩॥
28ਕਹਤੁ ਕਬੀਰੁ ਸੁਨਹੁ ਰੇ ਲੋਈ ॥
29ਅਬ ਤੁਮਰੀ ਪਰਤੀਤਿ ਨ ਹੋਈ ॥੪॥੨॥੩੫॥
30ਆਸਾ ॥
31ਕੋਰੀ ਕੋ ਕਾਹੂ ਮਰਮੁ ਨ ਜਾਨਾਂ ॥
32ਸਭੁ ਜਗੁ ਆਨਿ ਤਨਾਇਓ ਤਾਨਾਂ ॥੧॥ ਰਹਾਉ ॥
33ਜਬ ਤੁਮ ਸੁਨਿ ਲੇ ਬੇਦ ਪੁਰਾਨਾਂ ॥
34ਤਬ ਹਮ ਇਤਨਕੁ ਪਸਰਿਓ ਤਾਨਾਂ ॥੧॥
35ਧਰਨਿ ਅਕਾਸ ਕੀ ਕਰਗਹ ਬਨਾਈ ॥
36ਚੰਦੁ ਸੂਰਜੁ ਦੁਇ ਸਾਥ ਚਲਾਈ ॥੨॥
37ਪਾਈ ਜੋਰਿ ਬਾਤ ਇਕ ਕੀਨੀ ਤਹ ਤਾਂਤੀ ਮਨੁ ਮਾਨਾਂ ॥
38ਜੋਲਾਹੇ ਘਰੁ ਅਪਨਾ ਚੀਨੑਾਂ ਘਟ ਹੀ ਰਾਮੁ ਪਛਾਨਾਂ ॥੩॥
39ਕਹਤੁ ਕਬੀਰੁ ਕਾਰਗਹ ਤੋਰੀ ॥
40ਸੂਤੈ ਸੂਤ ਮਿਲਾਏ ਕੋਰੀ ॥੪॥੩॥੩੬॥
41ਆਸਾ ॥
42ਅੰਤਰਿ ਮੈਲੁ ਜੇ ਤੀਰਥ ਨਾਵੈ ਤਿਸੁ ਬੈਕੁੰਠ ਨ ਜਾਨਾਂ ॥
43ਲੋਕ ਪਤੀਣੇ ਕਛੂ ਨ ਹੋਵੈ ਨਾਹੀ ਰਾਮੁ ਅਯਾਨਾ ॥੧॥
44ਪੂਜਹੁ ਰਾਮੁ ਏਕੁ ਹੀ ਦੇਵਾ ॥
45ਸਾਚਾ ਨਾਵਣੁ ਗੁਰ ਕੀ ਸੇਵਾ ॥੧॥ ਰਹਾਉ ॥
46ਜਲ ਕੈ ਮਜਨਿ ਜੇ ਗਤਿ ਹੋਵੈ ਨਿਤ ਨਿਤ ਮੇਂਡੁਕ ਨਾਵਹਿ ॥
47ਜੈਸੇ ਮੇਂਡੁਕ ਤੈਸੇ ਓਇ ਨਰ ਫਿਰਿ ਫਿਰਿ ਜੋਨੀ ਆਵਹਿ ॥੨॥
48ਮਨਹੁ ਕਠੋਰੁ ਮਰੈ ਬਾਨਾਰਸਿ ਨਰਕੁ ਨ ਬਾਂਚਿਆ ਜਾਈ ॥
49ਹਰਿ ਕਾ ਸੰਤੁ ਮਰੈ ਹਾੜੰਬੈ ਤ ਸਗਲੀ ਸੈਨ ਤਰਾਈ ॥੩॥
50ਦਿਨਸੁ ਨ ਰੈਨਿ ਬੇਦੁ ਨਹੀ ਸਾਸਤ੍ਰ ਤਹਾ ਬਸੈ ਨਿਰੰਕਾਰਾ ॥
51ਕਹਿ ਕਬੀਰ ਨਰ ਤਿਸਹਿ ਧਿਆਵਹੁ ਬਾਵਰਿਆ ਸੰਸਾਰਾ ॥੪॥੪॥੩੭॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath