ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 485 · Raag Aasaa

1ੴ ਸਤਿਗੁਰ ਪ੍ਰਸਾਦਿ ॥

2ਆਸਾ ਬਾਣੀ ਸ੍ਰੀ ਨਾਮਦੇਉ ਜੀ ਕੀ

3ਏਕ ਅਨੇਕ ਬਿਆਪਕ ਪੂਰਕ ਜਤ ਦੇਖਉ ਤਤ ਸੋਈ ॥

4ਮਾਇਆ ਚਿਤ੍ਰ ਬਚਿਤ੍ਰ ਬਿਮੋਹਿਤ ਬਿਰਲਾ ਬੂਝੈ ਕੋਈ ॥੧॥

5ਸਭੁ ਗੋਬਿੰਦੁ ਹੈ ਸਭੁ ਗੋਬਿੰਦੁ ਹੈ ਗੋਬਿੰਦ ਬਿਨੁ ਨਹੀ ਕੋਈ ॥

6ਸੂਤੁ ਏਕੁ ਮਣਿ ਸਤ ਸਹੰਸ ਜੈਸੇ ਓਤਿ ਪੋਤਿ ਪ੍ਰਭੁ ਸੋਈ ॥੧॥ ਰਹਾਉ ॥

7ਜਲ ਤਰੰਗ ਅਰੁ ਫੇਨ ਬੁਦਬੁਦਾ ਜਲ ਤੇ ਭਿੰਨ ਨ ਹੋਈ ॥

8ਇਹੁ ਪਰਪੰਚੁ ਪਾਰਬ੍ਰਹਮ ਕੀ ਲੀਲਾ ਬਿਚਰਤ ਆਨ ਨ ਹੋਈ ॥੨॥

9ਮਿਥਿਆ ਭਰਮੁ ਅਰੁ ਸੁਪਨ ਮਨੋਰਥ ਸਤਿ ਪਦਾਰਥੁ ਜਾਨਿਆ ॥

10ਸੁਕ੍ਰਿਤ ਮਨਸਾ ਗੁਰ ਉਪਦੇਸੀ ਜਾਗਤ ਹੀ ਮਨੁ ਮਾਨਿਆ ॥੩॥

11ਕਹਤ ਨਾਮਦੇਉ ਹਰਿ ਕੀ ਰਚਨਾ ਦੇਖਹੁ ਰਿਦੈ ਬੀਚਾਰੀ ॥

12ਘਟ ਘਟ ਅੰਤਰਿ ਸਰਬ ਨਿਰੰਤਰਿ ਕੇਵਲ ਏਕ ਮੁਰਾਰੀ ॥੪॥੧॥

13ਆਸਾ ॥

14ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥

15ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥੧॥

16ਜਤ੍ਰ ਜਾਉ ਤਤ ਬੀਠਲੁ ਭੈਲਾ ॥

17ਮਹਾ ਅਨੰਦ ਕਰੇ ਸਦ ਕੇਲਾ ॥੧॥ ਰਹਾਉ ॥

18ਆਨੀਲੇ ਫੂਲ ਪਰੋਈਲੇ ਮਾਲਾ ਠਾਕੁਰ ਕੀ ਹਉ ਪੂਜ ਕਰਉ ॥

19ਪਹਿਲੇ ਬਾਸੁ ਲਈ ਹੈ ਭਵਰਹ ਬੀਠਲ ਭੈਲਾ ਕਾਇ ਕਰਉ ॥੨॥

20ਆਨੀਲੇ ਦੂਧੁ ਰੀਧਾਈਲੇ ਖੀਰੰ ਠਾਕੁਰ ਕਉ ਨੈਵੇਦੁ ਕਰਉ ॥

21ਪਹਿਲੇ ਦੂਧੁ ਬਿਟਾਰਿਓ ਬਛਰੈ ਬੀਠਲੁ ਭੈਲਾ ਕਾਇ ਕਰਉ ॥੩॥

22ਈਭੈ ਬੀਠਲੁ ਊਭੈ ਬੀਠਲੁ ਬੀਠਲ ਬਿਨੁ ਸੰਸਾਰੁ ਨਹੀ ॥

23ਥਾਨ ਥਨੰਤਰਿ ਨਾਮਾ ਪ੍ਰਣਵੈ ਪੂਰਿ ਰਹਿਓ ਤੂੰ ਸਰਬ ਮਹੀ ॥੪॥੨॥

24ਆਸਾ ॥

25ਮਨੁ ਮੇਰੋ ਗਜੁ ਜਿਹਬਾ ਮੇਰੀ ਕਾਤੀ ॥

26ਮਪਿ ਮਪਿ ਕਾਟਉ ਜਮ ਕੀ ਫਾਸੀ ॥੧॥

27ਕਹਾ ਕਰਉ ਜਾਤੀ ਕਹ ਕਰਉ ਪਾਤੀ ॥

28ਰਾਮ ਕੋ ਨਾਮੁ ਜਪਉ ਦਿਨ ਰਾਤੀ ॥੧॥ ਰਹਾਉ ॥

29ਰਾਂਗਨਿ ਰਾਂਗਉ ਸੀਵਨਿ ਸੀਵਉ ॥

30ਰਾਮ ਨਾਮ ਬਿਨੁ ਘਰੀਅ ਨ ਜੀਵਉ ॥੨॥

31ਭਗਤਿ ਕਰਉ ਹਰਿ ਕੇ ਗੁਨ ਗਾਵਉ ॥

32ਆਠ ਪਹਰ ਅਪਨਾ ਖਸਮੁ ਧਿਆਵਉ ॥੩॥

33ਸੁਇਨੇ ਕੀ ਸੂਈ ਰੁਪੇ ਕਾ ਧਾਗਾ ॥

34ਨਾਮੇ ਕਾ ਚਿਤੁ ਹਰਿ ਸਉ ਲਾਗਾ ॥੪॥੩॥

35ਆਸਾ ॥

36ਸਾਪੁ ਕੁੰਚ ਛੋਡੈ ਬਿਖੁ ਨਹੀ ਛਾਡੈ ॥

37ਉਦਕ ਮਾਹਿ ਜੈਸੇ ਬਗੁ ਧਿਆਨੁ ਮਾਡੈ ॥੧॥

38ਕਾਹੇ ਕਉ ਕੀਜੈ ਧਿਆਨੁ ਜਪੰਨਾ ॥

39ਜਬ ਤੇ ਸੁਧੁ ਨਾਹੀ ਮਨੁ ਅਪਨਾ ॥੧॥ ਰਹਾਉ ॥

40ਸਿੰਘਚ ਭੋਜਨੁ ਜੋ ਨਰੁ ਜਾਨੈ ॥

41ਐਸੇ ਹੀ ਠਗਦੇਉ ਬਖਾਨੈ ॥੨॥

42ਨਾਮੇ ਕੇ ਸੁਆਮੀ ਲਾਹਿ ਲੇ ਝਗਰਾ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath