ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 486 · Raag Aasaa · Bhagat Naam Dev Ji

1ਰਾਮ ਰਸਾਇਨ ਪੀਉ ਰੇ ਦਗਰਾ ॥੩॥੪॥

2ਆਸਾ ॥

3ਪਾਰਬ੍ਰਹਮੁ ਜਿ ਚੀਨੑਸੀ ਆਸਾ ਤੇ ਨ ਭਾਵਸੀ ॥

4ਰਾਮਾ ਭਗਤਹ ਚੇਤੀਅਲੇ ਅਚਿੰਤ ਮਨੁ ਰਾਖਸੀ ॥੧॥

5ਕੈਸੇ ਮਨ ਤਰਹਿਗਾ ਰੇ ਸੰਸਾਰੁ ਸਾਗਰੁ ਬਿਖੈ ਕੋ ਬਨਾ ॥

6ਝੂਠੀ ਮਾਇਆ ਦੇਖਿ ਕੈ ਭੂਲਾ ਰੇ ਮਨਾ ॥੧॥ ਰਹਾਉ ॥

7ਛੀਪੇ ਕੇ ਘਰਿ ਜਨਮੁ ਦੈਲਾ ਗੁਰ ਉਪਦੇਸੁ ਭੈਲਾ ॥

8ਸੰਤਹ ਕੈ ਪਰਸਾਦਿ ਨਾਮਾ ਹਰਿ ਭੇਟੁਲਾ ॥੨॥੫॥

9ਆਸਾ ਬਾਣੀ ਸ੍ਰੀ ਰਵਿਦਾਸ ਜੀਉ ਕੀ

10ੴ ਸਤਿਗੁਰ ਪ੍ਰਸਾਦਿ ॥

11ਮ੍ਰਿਗ ਮੀਨ ਭ੍ਰਿੰਗ ਪਤੰਗ ਕੁੰਚਰ ਏਕ ਦੋਖ ਬਿਨਾਸ ॥

12ਪੰਚ ਦੋਖ ਅਸਾਧ ਜਾ ਮਹਿ ਤਾ ਕੀ ਕੇਤਕ ਆਸ ॥੧॥

13ਮਾਧੋ ਅਬਿਦਿਆ ਹਿਤ ਕੀਨ ॥

14ਬਿਬੇਕ ਦੀਪ ਮਲੀਨ ॥੧॥ ਰਹਾਉ ॥

15ਤ੍ਰਿਗਦ ਜੋਨਿ ਅਚੇਤ ਸੰਭਵ ਪੁੰਨ ਪਾਪ ਅਸੋਚ ॥

16ਮਾਨੁਖਾ ਅਵਤਾਰ ਦੁਲਭ ਤਿਹੀ ਸੰਗਤਿ ਪੋਚ ॥੨॥

17ਜੀਅ ਜੰਤ ਜਹਾ ਜਹਾ ਲਗੁ ਕਰਮ ਕੇ ਬਸਿ ਜਾਇ ॥

18ਕਾਲ ਫਾਸ ਅਬਧ ਲਾਗੇ ਕਛੁ ਨ ਚਲੈ ਉਪਾਇ ॥੩॥

19ਰਵਿਦਾਸ ਦਾਸ ਉਦਾਸ ਤਜੁ ਭ੍ਰਮੁ ਤਪਨ ਤਪੁ ਗੁਰ ਗਿਆਨ ॥

20ਭਗਤ ਜਨ ਭੈ ਹਰਨ ਪਰਮਾਨੰਦ ਕਰਹੁ ਨਿਦਾਨ ॥੪॥੧॥

21ਆਸਾ ॥

22ਸੰਤ ਤੁਝੀ ਤਨੁ ਸੰਗਤਿ ਪ੍ਰਾਨ ॥

23ਸਤਿਗੁਰ ਗਿਆਨ ਜਾਨੈ ਸੰਤ ਦੇਵਾ ਦੇਵ ॥੧॥

24ਸੰਤ ਚੀ ਸੰਗਤਿ ਸੰਤ ਕਥਾ ਰਸੁ ॥ ਸੰਤ ਪ੍ਰੇਮ ਮਾਝੈ ਦੀਜੈ ਦੇਵਾ ਦੇਵ ॥੧॥ ਰਹਾਉ ॥

25ਸੰਤ ਆਚਰਣ ਸੰਤ ਚੋ ਮਾਰਗੁ ਸੰਤ ਚ ਓਲ੍ਹਗ ਓਲ੍ਹਗਣੀ ॥੨॥

26ਅਉਰ ਇਕ ਮਾਗਉ ਭਗਤਿ ਚਿੰਤਾਮਣਿ ॥

27ਜਣੀ ਲਖਾਵਹੁ ਅਸੰਤ ਪਾਪੀ ਸਣਿ ॥੩॥

28ਰਵਿਦਾਸੁ ਭਣੈ ਜੋ ਜਾਣੈ ਸੋ ਜਾਣੁ ॥

29ਸੰਤ ਅਨੰਤਹਿ ਅੰਤਰੁ ਨਾਹੀ ॥੪॥੨॥

30ਆਸਾ ॥

31ਤੁਮ ਚੰਦਨ ਹਮ ਇਰੰਡ ਬਾਪੁਰੇ ਸੰਗਿ ਤੁਮਾਰੇ ਬਾਸਾ ॥

32ਨੀਚ ਰੂਖ ਤੇ ਊਚ ਭਏ ਹੈ ਗੰਧ ਸੁਗੰਧ ਨਿਵਾਸਾ ॥੧॥

33ਮਾਧਉ ਸਤਸੰਗਤਿ ਸਰਨਿ ਤੁਮੑਾਰੀ ॥

34ਹਮ ਅਉਗਨ ਤੁਮੑ ਉਪਕਾਰੀ ॥੧॥ ਰਹਾਉ ॥

35ਤੁਮ ਮਖਤੂਲ ਸੁਪੇਦ ਸਪੀਅਲ ਹਮ ਬਪੁਰੇ ਜਸ ਕੀਰਾ ॥

36ਸਤਸੰਗਤਿ ਮਿਲਿ ਰਹੀਐ ਮਾਧਉ ਜੈਸੇ ਮਧੁਪ ਮਖੀਰਾ ॥੨॥

37ਜਾਤੀ ਓਛਾ ਪਾਤੀ ਓਛਾ ਓਛਾ ਜਨਮੁ ਹਮਾਰਾ ॥

38ਰਾਜਾ ਰਾਮ ਕੀ ਸੇਵ ਨ ਕੀਨੀ ਕਹਿ ਰਵਿਦਾਸ ਚਮਾਰਾ ॥੩॥੩॥

39ਆਸਾ ॥

40ਕਹਾ ਭਇਓ ਜਉ ਤਨੁ ਭਇਓ ਛਿਨੁ ਛਿਨੁ ॥

41ਪ੍ਰੇਮੁ ਜਾਇ ਤਉ ਡਰਪੈ ਤੇਰੋ ਜਨੁ ॥੧॥

42ਤੁਝਹਿ ਚਰਨ ਅਰਬਿੰਦ ਭਵਨ ਮਨੁ ॥

43ਪਾਨ ਕਰਤ ਪਾਇਓ ਪਾਇਓ ਰਾਮਈਆ ਧਨੁ ॥੧॥ ਰਹਾਉ ॥

44ਸੰਪਤਿ ਬਿਪਤਿ ਪਟਲ ਮਾਇਆ ਧਨੁ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath