ਗੁਰੂ ਗ੍ਰੰਥ ਸਾਹਿਬ 487 · Raag Aasaa · Bhagat Ravi Daas Ji
1ਤਾ ਮਹਿ ਮਗਨ ਹੋਤ ਨ ਤੇਰੋ ਜਨੁ ॥੨॥
2ਪ੍ਰੇਮ ਕੀ ਜੇਵਰੀ ਬਾਧਿਓ ਤੇਰੋ ਜਨ ॥
3ਕਹਿ ਰਵਿਦਾਸ ਛੂਟਿਬੋ ਕਵਨ ਗੁਨ ॥੩॥੪॥
4ਆਸਾ ॥
5ਹਰਿ ਹਰਿ ਹਰਿ ਹਰਿ ਹਰਿ ਹਰਿ ਹਰੇ ॥
6ਹਰਿ ਸਿਮਰਤ ਜਨ ਗਏ ਨਿਸਤਰਿ ਤਰੇ ॥੧॥ ਰਹਾਉ ॥
7ਹਰਿ ਕੇ ਨਾਮ ਕਬੀਰ ਉਜਾਗਰ ॥
8ਜਨਮ ਜਨਮ ਕੇ ਕਾਟੇ ਕਾਗਰ ॥੧॥
9ਨਿਮਤ ਨਾਮਦੇਉ ਦੂਧੁ ਪੀਆਇਆ ॥
10ਤਉ ਜਗ ਜਨਮ ਸੰਕਟ ਨਹੀ ਆਇਆ ॥੨॥
11ਜਨ ਰਵਿਦਾਸ ਰਾਮ ਰੰਗਿ ਰਾਤਾ ॥
12ਇਉ ਗੁਰ ਪਰਸਾਦਿ ਨਰਕ ਨਹੀ ਜਾਤਾ ॥੩॥੫॥
13ਮਾਟੀ ਕੋ ਪੁਤਰਾ ਕੈਸੇ ਨਚਤੁ ਹੈ ॥
14ਦੇਖੈ ਦੇਖੈ ਸੁਨੈ ਬੋਲੈ ਦਉਰਿਓ ਫਿਰਤੁ ਹੈ ॥੧॥ ਰਹਾਉ ॥
15ਜਬ ਕਛੁ ਪਾਵੈ ਤਬ ਗਰਬੁ ਕਰਤੁ ਹੈ ॥
16ਮਾਇਆ ਗਈ ਤਬ ਰੋਵਨੁ ਲਗਤੁ ਹੈ ॥੧॥
17ਮਨ ਬਚ ਕ੍ਰਮ ਰਸ ਕਸਹਿ ਲੁਭਾਨਾ ॥
18ਬਿਨਸਿ ਗਇਆ ਜਾਇ ਕਹੂੰ ਸਮਾਨਾ ॥੨॥
19ਕਹਿ ਰਵਿਦਾਸ ਬਾਜੀ ਜਗੁ ਭਾਈ ॥
20ਬਾਜੀਗਰ ਸਉ ਮੋੁਹਿ ਪ੍ਰੀਤਿ ਬਨਿ ਆਈ ॥੩॥੬॥
21ਆਸਾ ਬਾਣੀ ਭਗਤ ਧੰਨੇ ਜੀ ਕੀ
22ੴ ਸਤਿਗੁਰ ਪ੍ਰਸਾਦਿ ॥
23ਭ੍ਰਮਤ ਫਿਰਤ ਬਹੁ ਜਨਮ ਬਿਲਾਨੇ ਤਨੁ ਮਨੁ ਧਨੁ ਨਹੀ ਧੀਰੇ ॥
24ਲਾਲਚ ਬਿਖੁ ਕਾਮ ਲੁਬਧ ਰਾਤਾ ਮਨਿ ਬਿਸਰੇ ਪ੍ਰਭ ਹੀਰੇ ॥੧॥ ਰਹਾਉ ॥
25ਬਿਖੁ ਫਲ ਮੀਠ ਲਗੇ ਮਨ ਬਉਰੇ ਚਾਰ ਬਿਚਾਰ ਨ ਜਾਨਿਆ ॥
26ਗੁਨ ਤੇ ਪ੍ਰੀਤਿ ਬਢੀ ਅਨ ਭਾਂਤੀ ਜਨਮ ਮਰਨ ਫਿਰਿ ਤਾਨਿਆ ॥੧॥
27ਜੁਗਤਿ ਜਾਨਿ ਨਹੀ ਰਿਦੈ ਨਿਵਾਸੀ ਜਲਤ ਜਾਲ ਜਮ ਫੰਧ ਪਰੇ ॥
28ਬਿਖੁ ਫਲ ਸੰਚਿ ਭਰੇ ਮਨ ਐਸੇ ਪਰਮ ਪੁਰਖ ਪ੍ਰਭ ਮਨ ਬਿਸਰੇ ॥੨॥
29ਗਿਆਨ ਪ੍ਰਵੇਸੁ ਗੁਰਹਿ ਧਨੁ ਦੀਆ ਧਿਆਨੁ ਮਾਨੁ ਮਨ ਏਕ ਮਏ ॥
30ਪ੍ਰੇਮ ਭਗਤਿ ਮਾਨੀ ਸੁਖੁ ਜਾਨਿਆ ਤ੍ਰਿਪਤਿ ਅਘਾਨੇ ਮੁਕਤਿ ਭਏ ॥੩॥
31ਜੋਤਿ ਸਮਾਇ ਸਮਾਨੀ ਜਾ ਕੈ ਅਛਲੀ ਪ੍ਰਭੁ ਪਹਿਚਾਨਿਆ ॥
32ਧੰਨੈ ਧਨੁ ਪਾਇਆ ਧਰਣੀਧਰੁ ਮਿਲਿ ਜਨ ਸੰਤ ਸਮਾਨਿਆ ॥੪॥੧॥
33ਮਹਲਾ ੫ ॥
34ਗੋਬਿੰਦ ਗੋਬਿੰਦ ਗੋਬਿੰਦ ਸੰਗਿ ਨਾਮਦੇਉ ਮਨੁ ਲੀਣਾ ॥
35ਆਢ ਦਾਮ ਕੋ ਛੀਪਰੋ ਹੋਇਓ ਲਾਖੀਣਾ ॥੧॥ ਰਹਾਉ ॥
36ਬੁਨਨਾ ਤਨਨਾ ਤਿਆਗਿ ਕੈ ਪ੍ਰੀਤਿ ਚਰਨ ਕਬੀਰਾ ॥
37ਨੀਚ ਕੁਲਾ ਜੋਲਾਹਰਾ ਭਇਓ ਗੁਨੀਯ ਗਹੀਰਾ ॥੧॥
38ਰਵਿਦਾਸੁ ਢੁਵੰਤਾ ਢੋਰ ਨੀਤਿ ਤਿਨਿ ਤਿਆਗੀ ਮਾਇਆ ॥
39ਪਰਗਟੁ ਹੋਆ ਸਾਧਸੰਗਿ ਹਰਿ ਦਰਸਨੁ ਪਾਇਆ ॥੨॥
40ਸੈਨੁ ਨਾਈ ਬੁਤਕਾਰੀਆ ਓਹੁ ਘਰਿ ਘਰਿ ਸੁਨਿਆ ॥
41ਹਿਰਦੇ ਵਸਿਆ ਪਾਰਬ੍ਰਹਮੁ ਭਗਤਾ ਮਹਿ ਗਨਿਆ ॥੩॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath