ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 488 · Raag Aasaa · Guru Arjan Dev Ji

1ਇਹ ਬਿਧਿ ਸੁਨਿ ਕੈ ਜਾਟਰੋ ਉਠਿ ਭਗਤੀ ਲਾਗਾ ॥

2ਮਿਲੇ ਪ੍ਰਤਖਿ ਗੁਸਾਈਆ ਧੰਨਾ ਵਡਭਾਗਾ ॥੪॥੨॥

3ਰੇ ਚਿਤ ਚੇਤਸਿ ਕੀ ਨ ਦਯਾਲ ਦਮੋਦਰ ਬਿਬਹਿ ਨ ਜਾਨਸਿ ਕੋਈ ॥

4ਜੇ ਧਾਵਹਿ ਬ੍ਰਹਮੰਡ ਖੰਡ ਕਉ ਕਰਤਾ ਕਰੈ ਸੁ ਹੋਈ ॥੧॥ ਰਹਾਉ ॥

5ਜਨਨੀ ਕੇਰੇ ਉਦਰ ਉਦਕ ਮਹਿ ਪਿੰਡੁ ਕੀਆ ਦਸ ਦੁਆਰਾ ॥

6ਦੇਇ ਅਹਾਰੁ ਅਗਨਿ ਮਹਿ ਰਾਖੈ ਐਸਾ ਖਸਮੁ ਹਮਾਰਾ ॥੧॥

7ਕੁੰਮੀ ਜਲ ਮਾਹਿ ਤਨ ਤਿਸੁ ਬਾਹਰਿ ਪੰਖ ਖੀਰੁ ਤਿਨ ਨਾਹੀ ॥

8ਪੂਰਨ ਪਰਮਾਨੰਦ ਮਨੋਹਰ ਸਮਝਿ ਦੇਖੁ ਮਨ ਮਾਹੀ ॥੨॥

9ਪਾਖਣਿ ਕੀਟੁ ਗੁਪਤੁ ਹੋਇ ਰਹਤਾ ਤਾ ਚੋ ਮਾਰਗੁ ਨਾਹੀ ॥

10ਕਹੈ ਧੰਨਾ ਪੂਰਨ ਤਾਹੂ ਕੋ ਮਤ ਰੇ ਜੀਅ ਡਰਾਂਹੀ ॥੩॥੩॥

11ਆਸਾ ਸੇਖ ਫਰੀਦ ਜੀਉ ਕੀ ਬਾਣੀ

12ੴ ਸਤਿਗੁਰ ਪ੍ਰਸਾਦਿ ॥

13ਦਿਲਹੁ ਮੁਹਬਤਿ ਜਿੰਨੑ ਸੇਈ ਸਚਿਆ ॥

14ਜਿਨੑ ਮਨਿ ਹੋਰੁ ਮੁਖਿ ਹੋਰੁ ਸਿ ਕਾਂਢੇ ਕਚਿਆ ॥੧॥

15ਰਤੇ ਇਸਕ ਖੁਦਾਇ ਰੰਗਿ ਦੀਦਾਰ ਕੇ ॥

16ਵਿਸਰਿਆ ਜਿਨੑ ਨਾਮੁ ਤੇ ਭੁਇ ਭਾਰੁ ਥੀਏ ॥੧॥ ਰਹਾਉ ॥

17ਆਪਿ ਲੀਏ ਲੜਿ ਲਾਇ ਦਰਿ ਦਰਵੇਸ ਸੇ ॥

18ਤਿਨ ਧੰਨੁ ਜਣੇਦੀ ਮਾਉ ਆਏ ਸਫਲੁ ਸੇ ॥੨॥

19ਪਰਵਦਗਾਰ ਅਪਾਰ ਅਗਮ ਬੇਅੰਤ ਤੂ ॥

20ਜਿਨਾ ਪਛਾਤਾ ਸਚੁ ਚੁੰਮਾ ਪੈਰ ਮੂੰ ॥੩॥

21ਤੇਰੀ ਪਨਹ ਖੁਦਾਇ ਤੂ ਬਖਸੰਦਗੀ ॥

22ਸੇਖ ਫਰੀਦੈ ਖੈਰੁ ਦੀਜੈ ਬੰਦਗੀ ॥੪॥੧॥

23ਆਸਾ ॥

24ਬੋਲੈ ਸੇਖ ਫਰੀਦੁ ਪਿਆਰੇ ਅਲਹ ਲਗੇ ॥

25ਇਹੁ ਤਨੁ ਹੋਸੀ ਖਾਕ ਨਿਮਾਣੀ ਗੋਰ ਘਰੇ ॥੧॥

26ਆਜੁ ਮਿਲਾਵਾ ਸੇਖ ਫਰੀਦ ਟਾਕਿਮ ਕੂੰਜੜੀਆ ਮਨਹੁ ਮਚਿੰਦੜੀਆ ॥੧॥ ਰਹਾਉ ॥

27ਜੇ ਜਾਣਾ ਮਰਿ ਜਾਈਐ ਘੁਮਿ ਨ ਆਈਐ ॥

28ਝੂਠੀ ਦੁਨੀਆ ਲਗਿ ਨ ਆਪੁ ਵਞਾਈਐ ॥੨॥

29ਬੋਲੀਐ ਸਚੁ ਧਰਮੁ ਝੂਠੁ ਨ ਬੋਲੀਐ ॥

30ਜੋ ਗੁਰੁ ਦਸੈ ਵਾਟ ਮੁਰੀਦਾ ਜੋਲੀਐ ॥੩॥

31ਛੈਲ ਲੰਘੰਦੇ ਪਾਰਿ ਗੋਰੀ ਮਨੁ ਧੀਰਿਆ ॥

32ਕੰਚਨ ਵੰਨੇ ਪਾਸੇ ਕਲਵਤਿ ਚੀਰਿਆ ॥੪॥

33ਸੇਖ ਹੈਯਾਤੀ ਜਗਿ ਨ ਕੋਈ ਥਿਰੁ ਰਹਿਆ ॥

34ਜਿਸੁ ਆਸਣਿ ਹਮ ਬੈਠੇ ਕੇਤੇ ਬੈਸਿ ਗਇਆ ॥੫॥

35ਕਤਿਕ ਕੂੰਜਾਂ ਚੇਤਿ ਡਉ ਸਾਵਣਿ ਬਿਜੁਲੀਆਂ ॥

36ਸੀਆਲੇ ਸੋਹੰਦੀਆਂ ਪਿਰ ਗਲਿ ਬਾਹੜੀਆਂ ॥੬॥

37ਚਲੇ ਚਲਣਹਾਰ ਵਿਚਾਰਾ ਲੇਇ ਮਨੋ ॥

38ਗੰਢੇਦਿਆਂ ਛਿਅ ਮਾਹ ਤੁੜੰਦਿਆ ਹਿਕੁ ਖਿਨੋ ॥੭॥

39ਜਿਮੀ ਪੁਛੈ ਅਸਮਾਨ ਫਰੀਦਾ ਖੇਵਟ ਕਿੰਨਿ ਗਏ ॥

40ਜਾਲਣ ਗੋਰਾਂ ਨਾਲਿ ਉਲਾਮੇ ਜੀਅ ਸਹੇ ॥੮॥੨॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath