ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 489 · Raag Gujri

1ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

2ਰਾਗੁ ਗੂਜਰੀ ਮਹਲਾ ੧ ਚਉਪਦੇ ਘਰੁ ੧ ॥

3ਤੇਰਾ ਨਾਮੁ ਕਰੀ ਚਨਣਾਠੀਆ ਜੇ ਮਨੁ ਉਰਸਾ ਹੋਇ ॥

4ਕਰਣੀ ਕੁੰਗੂ ਜੇ ਰਲੈ ਘਟ ਅੰਤਰਿ ਪੂਜਾ ਹੋਇ ॥੧॥

5ਪੂਜਾ ਕੀਚੈ ਨਾਮੁ ਧਿਆਈਐ ਬਿਨੁ ਨਾਵੈ ਪੂਜ ਨ ਹੋਇ ॥੧॥ ਰਹਾਉ ॥

6ਬਾਹਰਿ ਦੇਵ ਪਖਾਲੀਅਹਿ ਜੇ ਮਨੁ ਧੋਵੈ ਕੋਇ ॥

7ਜੂਠਿ ਲਹੈ ਜੀਉ ਮਾਜੀਐ ਮੋਖ ਪਇਆਣਾ ਹੋਇ ॥੨॥

8ਪਸੂ ਮਿਲਹਿ ਚੰਗਿਆਈਆ ਖੜੁ ਖਾਵਹਿ ਅੰਮ੍ਰਿਤੁ ਦੇਹਿ ॥

9ਨਾਮ ਵਿਹੂਣੇ ਆਦਮੀ ਧ੍ਰਿਗੁ ਜੀਵਣ ਕਰਮ ਕਰੇਹਿ ॥੩॥

10ਨੇੜਾ ਹੈ ਦੂਰਿ ਨ ਜਾਣਿਅਹੁ ਨਿਤ ਸਾਰੇ ਸੰਮੑਾਲੇ ॥

11ਜੋ ਦੇਵੈ ਸੋ ਖਾਵਣਾ ਕਹੁ ਨਾਨਕ ਸਾਚਾ ਹੇ ॥੪॥੧॥

12ਗੂਜਰੀ ਮਹਲਾ ੧ ॥

13ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥

14ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥

15ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥

16ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ ॥

17ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ ॥

18ਗੁਰਮੁਖਿ ਹੋਇ ਸੁ ਅਹਿਨਿਸਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥੨॥

19ਸਿਧ ਸਮਾਧਿ ਕਰਹਿ ਨਿਤ ਝਗਰਾ ਦੁਹੁ ਲੋਚਨ ਕਿਆ ਹੇਰੈ ॥

20ਅੰਤਰਿ ਜੋਤਿ ਸਬਦੁ ਧੁਨਿ ਜਾਗੈ ਸਤਿਗੁਰੁ ਝਗਰੁ ਨਿਬੇਰੈ ॥੩॥

21ਸੁਰਿ ਨਰ ਨਾਥ ਬੇਅੰਤ ਅਜੋਨੀ ਸਾਚੈ ਮਹਲਿ ਅਪਾਰਾ ॥

22ਨਾਨਕ ਸਹਜਿ ਮਿਲੇ ਜਗਜੀਵਨ ਨਦਰਿ ਕਰਹੁ ਨਿਸਤਾਰਾ ॥੪॥੨॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath