ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 48 · Siree Raag · Guru Arjan Dev Ji

1ਐਥੈ ਮਿਲਹਿ ਵਡਾਈਆ ਦਰਗਹਿ ਪਾਵਹਿ ਥਾਉ ॥੩॥

2ਕਰੇ ਕਰਾਏ ਆਪਿ ਪ੍ਰਭੁ ਸਭੁ ਕਿਛੁ ਤਿਸ ਹੀ ਹਾਥਿ ॥

3ਮਾਰਿ ਆਪੇ ਜੀਵਾਲਦਾ ਅੰਤਰਿ ਬਾਹਰਿ ਸਾਥਿ ॥

4ਨਾਨਕ ਪ੍ਰਭ ਸਰਣਾਗਤੀ ਸਰਬ ਘਟਾ ਕੇ ਨਾਥ ॥੪॥੧੫॥੮੫॥

5ਸਿਰੀਰਾਗੁ ਮਹਲਾ ੫ ॥

6ਸਰਣਿ ਪਏ ਪ੍ਰਭ ਆਪਣੇ ਗੁਰੁ ਹੋਆ ਕਿਰਪਾਲੁ ॥

7ਸਤਗੁਰ ਕੈ ਉਪਦੇਸਿਐ ਬਿਨਸੇ ਸਰਬ ਜੰਜਾਲ ॥

8ਅੰਦਰੁ ਲਗਾ ਰਾਮ ਨਾਮਿ ਅੰਮ੍ਰਿਤ ਨਦਰਿ ਨਿਹਾਲੁ ॥੧॥

9ਮਨ ਮੇਰੇ ਸਤਿਗੁਰ ਸੇਵਾ ਸਾਰੁ ॥

10ਕਰੇ ਦਇਆ ਪ੍ਰਭੁ ਆਪਣੀ ਇਕ ਨਿਮਖ ਨ ਮਨਹੁ ਵਿਸਾਰੁ ॥ ਰਹਾਉ ॥

11ਗੁਣ ਗੋਵਿੰਦ ਨਿਤ ਗਾਵੀਅਹਿ ਅਵਗੁਣ ਕਟਣਹਾਰ ॥

12ਬਿਨੁ ਹਰਿ ਨਾਮ ਨ ਸੁਖੁ ਹੋਇ ਕਰਿ ਡਿਠੇ ਬਿਸਥਾਰ ॥

13ਸਹਜੇ ਸਿਫਤੀ ਰਤਿਆ ਭਵਜਲੁ ਉਤਰੇ ਪਾਰਿ ॥੨॥

14ਤੀਰਥ ਵਰਤ ਲਖ ਸੰਜਮਾ ਪਾਈਐ ਸਾਧੂ ਧੂਰਿ ॥

15ਲੂਕਿ ਕਮਾਵੈ ਕਿਸ ਤੇ ਜਾ ਵੇਖੈ ਸਦਾ ਹਦੂਰਿ ॥

16ਥਾਨ ਥਨੰਤਰਿ ਰਵਿ ਰਹਿਆ ਪ੍ਰਭੁ ਮੇਰਾ ਭਰਪੂਰਿ ॥੩॥

17ਸਚੁ ਪਾਤਿਸਾਹੀ ਅਮਰੁ ਸਚੁ ਸਚੇ ਸਚਾ ਥਾਨੁ ॥

18ਸਚੀ ਕੁਦਰਤਿ ਧਾਰੀਅਨੁ ਸਚਿ ਸਿਰਜਿਓਨੁ ਜਹਾਨੁ ॥

19ਨਾਨਕ ਜਪੀਐ ਸਚੁ ਨਾਮੁ ਹਉ ਸਦਾ ਸਦਾ ਕੁਰਬਾਨੁ ॥੪॥੧੬॥੮੬॥

20ਸਿਰੀਰਾਗੁ ਮਹਲਾ ੫ ॥

21ਉਦਮੁ ਕਰਿ ਹਰਿ ਜਾਪਣਾ ਵਡਭਾਗੀ ਧਨੁ ਖਾਟਿ ॥

22ਸੰਤਸੰਗਿ ਹਰਿ ਸਿਮਰਣਾ ਮਲੁ ਜਨਮ ਜਨਮ ਕੀ ਕਾਟਿ ॥੧॥

23ਮਨ ਮੇਰੇ ਰਾਮ ਨਾਮੁ ਜਪਿ ਜਾਪੁ ॥

24ਮਨ ਇਛੇ ਫਲ ਭੁੰਚਿ ਤੂ ਸਭੁ ਚੂਕੈ ਸੋਗੁ ਸੰਤਾਪੁ ॥ ਰਹਾਉ ॥

25ਜਿਸੁ ਕਾਰਣਿ ਤਨੁ ਧਾਰਿਆ ਸੋ ਪ੍ਰਭੁ ਡਿਠਾ ਨਾਲਿ ॥

26ਜਲਿ ਥਲਿ ਮਹੀਅਲਿ ਪੂਰਿਆ ਪ੍ਰਭੁ ਆਪਣੀ ਨਦਰਿ ਨਿਹਾਲਿ ॥੨॥

27ਮਨੁ ਤਨੁ ਨਿਰਮਲੁ ਹੋਇਆ ਲਾਗੀ ਸਾਚੁ ਪਰੀਤਿ ॥

28ਚਰਣ ਭਜੇ ਪਾਰਬ੍ਰਹਮ ਕੇ ਸਭਿ ਜਪ ਤਪ ਤਿਨ ਹੀ ਕੀਤਿ ॥੩॥

29ਰਤਨ ਜਵੇਹਰ ਮਾਣਿਕਾ ਅੰਮ੍ਰਿਤੁ ਹਰਿ ਕਾ ਨਾਉ ॥

30ਸੂਖ ਸਹਜ ਆਨੰਦ ਰਸ ਜਨ ਨਾਨਕ ਹਰਿ ਗੁਣ ਗਾਉ ॥੪॥੧੭॥੮੭॥

31ਸਿਰੀਰਾਗੁ ਮਹਲਾ ੫ ॥

32ਸੋਈ ਸਾਸਤੁ ਸਉਣੁ ਸੋਇ ਜਿਤੁ ਜਪੀਐ ਹਰਿ ਨਾਉ ॥

33ਚਰਣ ਕਮਲ ਗੁਰਿ ਧਨੁ ਦੀਆ ਮਿਲਿਆ ਨਿਥਾਵੇ ਥਾਉ ॥

34ਸਾਚੀ ਪੂੰਜੀ ਸਚੁ ਸੰਜਮੋ ਆਠ ਪਹਰ ਗੁਣ ਗਾਉ ॥

35ਕਰਿ ਕਿਰਪਾ ਪ੍ਰਭੁ ਭੇਟਿਆ ਮਰਣੁ ਨ ਆਵਣੁ ਜਾਉ ॥੧॥

36ਮੇਰੇ ਮਨ ਹਰਿ ਭਜੁ ਸਦਾ ਇਕ ਰੰਗਿ ॥

37ਘਟ ਘਟ ਅੰਤਰਿ ਰਵਿ ਰਹਿਆ ਸਦਾ ਸਹਾਈ ਸੰਗਿ ॥੧॥ ਰਹਾਉ ॥

38ਸੁਖਾ ਕੀ ਮਿਤਿ ਕਿਆ ਗਣੀ ਜਾ ਸਿਮਰੀ ਗੋਵਿੰਦੁ ॥

39ਜਿਨ ਚਾਖਿਆ ਸੇ ਤ੍ਰਿਪਤਾਸਿਆ ਉਹ ਰਸੁ ਜਾਣੈ ਜਿੰਦੁ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath