ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 490 · Raag Gujri

1ਰਾਗੁ ਗੂਜਰੀ ਮਹਲਾ ੩ ਘਰੁ ੧

2ੴ ਸਤਿਗੁਰ ਪ੍ਰਸਾਦਿ ॥

3ਧ੍ਰਿਗੁ ਇਵੇਹਾ ਜੀਵਣਾ ਜਿਤੁ ਹਰਿ ਪ੍ਰੀਤਿ ਨ ਪਾਇ ॥

4ਜਿਤੁ ਕੰਮਿ ਹਰਿ ਵੀਸਰੈ ਦੂਜੈ ਲਗੈ ਜਾਇ ॥੧॥

5ਐਸਾ ਸਤਿਗੁਰੁ ਸੇਵੀਐ ਮਨਾ ਜਿਤੁ ਸੇਵਿਐ ਗੋਵਿਦ ਪ੍ਰੀਤਿ ਊਪਜੈ ਅਵਰ ਵਿਸਰਿ ਸਭ ਜਾਇ ॥

6ਹਰਿ ਸੇਤੀ ਚਿਤੁ ਗਹਿ ਰਹੈ ਜਰਾ ਕਾ ਭਉ ਨ ਹੋਵਈ ਜੀਵਨ ਪਦਵੀ ਪਾਇ ॥੧॥ ਰਹਾਉ ॥

7ਗੋਬਿੰਦ ਪ੍ਰੀਤਿ ਸਿਉ ਇਕੁ ਸਹਜੁ ਉਪਜਿਆ ਵੇਖੁ ਜੈਸੀ ਭਗਤਿ ਬਨੀ ॥

8ਆਪ ਸੇਤੀ ਆਪੁ ਖਾਇਆ ਤਾ ਮਨੁ ਨਿਰਮਲੁ ਹੋਆ ਜੋਤੀ ਜੋਤਿ ਸਮਈ ॥੨॥

9ਬਿਨੁ ਭਾਗਾ ਐਸਾ ਸਤਿਗੁਰੁ ਨ ਪਾਈਐ ਜੇ ਲੋਚੈ ਸਭੁ ਕੋਇ ॥

10ਕੂੜੈ ਕੀ ਪਾਲਿ ਵਿਚਹੁ ਨਿਕਲੈ ਤਾ ਸਦਾ ਸੁਖੁ ਹੋਇ ॥੩॥

11ਨਾਨਕ ਐਸੇ ਸਤਿਗੁਰ ਕੀ ਕਿਆ ਓਹੁ ਸੇਵਕੁ ਸੇਵਾ ਕਰੇ ਗੁਰ ਆਗੈ ਜੀਉ ਧਰੇਇ ॥

12ਸਤਿਗੁਰ ਕਾ ਭਾਣਾ ਚਿਤਿ ਕਰੇ ਸਤਿਗੁਰੁ ਆਪੇ ਕ੍ਰਿਪਾ ਕਰੇਇ ॥੪॥੧॥੩॥

13ਗੂਜਰੀ ਮਹਲਾ ੩ ॥

14ਹਰਿ ਕੀ ਤੁਮ ਸੇਵਾ ਕਰਹੁ ਦੂਜੀ ਸੇਵਾ ਕਰਹੁ ਨ ਕੋਇ ਜੀ ॥

15ਹਰਿ ਕੀ ਸੇਵਾ ਤੇ ਮਨਹੁ ਚਿੰਦਿਆ ਫਲੁ ਪਾਈਐ ਦੂਜੀ ਸੇਵਾ ਜਨਮੁ ਬਿਰਥਾ ਜਾਇ ਜੀ ॥੧॥

16ਹਰਿ ਮੇਰੀ ਪ੍ਰੀਤਿ ਰੀਤਿ ਹੈ ਹਰਿ ਮੇਰੀ ਹਰਿ ਮੇਰੀ ਕਥਾ ਕਹਾਨੀ ਜੀ ॥

17ਗੁਰ ਪ੍ਰਸਾਦਿ ਮੇਰਾ ਮਨੁ ਭੀਜੈ ਏਹਾ ਸੇਵ ਬਨੀ ਜੀਉ ॥੧॥ ਰਹਾਉ ॥

18ਹਰਿ ਮੇਰਾ ਸਿਮ੍ਰਿਤਿ ਹਰਿ ਮੇਰਾ ਸਾਸਤ੍ਰ ਹਰਿ ਮੇਰਾ ਬੰਧਪੁ ਹਰਿ ਮੇਰਾ ਭਾਈ ॥

19ਹਰਿ ਕੀ ਮੈ ਭੂਖ ਲਾਗੈ ਹਰਿ ਨਾਮਿ ਮੇਰਾ ਮਨੁ ਤ੍ਰਿਪਤੈ ਹਰਿ ਮੇਰਾ ਸਾਕੁ ਅੰਤਿ ਹੋਇ ਸਖਾਈ ॥੨॥

20ਹਰਿ ਬਿਨੁ ਹੋਰ ਰਾਸਿ ਕੂੜੀ ਹੈ ਚਲਦਿਆ ਨਾਲਿ ਨ ਜਾਈ ॥

21ਹਰਿ ਮੇਰਾ ਧਨੁ ਮੇਰੈ ਸਾਥਿ ਚਾਲੈ ਜਹਾ ਹਉ ਜਾਉ ਤਹ ਜਾਈ ॥੩॥

22ਸੋ ਝੂਠਾ ਜੋ ਝੂਠੇ ਲਾਗੈ ਝੂਠੇ ਕਰਮ ਕਮਾਈ ॥

23ਕਹੈ ਨਾਨਕੁ ਹਰਿ ਕਾ ਭਾਣਾ ਹੋਆ ਕਹਣਾ ਕਛੂ ਨ ਜਾਈ ॥੪॥੨॥੪॥

24ਗੂਜਰੀ ਮਹਲਾ ੩ ॥

25ਜੁਗ ਮਾਹਿ ਨਾਮੁ ਦੁਲੰਭੁ ਹੈ ਗੁਰਮੁਖਿ ਪਾਇਆ ਜਾਇ ॥

26ਬਿਨੁ ਨਾਵੈ ਮੁਕਤਿ ਨ ਹੋਵਈ ਵੇਖਹੁ ਕੋ ਵਿਉਪਾਇ ॥੧॥

27ਬਲਿਹਾਰੀ ਗੁਰ ਆਪਣੇ ਸਦ ਬਲਿਹਾਰੈ ਜਾਉ ॥

28ਸਤਿਗੁਰ ਮਿਲਿਐ ਹਰਿ ਮਨਿ ਵਸੈ ਸਹਜੇ ਰਹੈ ਸਮਾਇ ॥੧॥ ਰਹਾਉ ॥

29ਜਾਂ ਭਉ ਪਾਏ ਆਪਣਾ ਬੈਰਾਗੁ ਉਪਜੈ ਮਨਿ ਆਇ ॥

30ਬੈਰਾਗੈ ਤੇ ਹਰਿ ਪਾਈਐ ਹਰਿ ਸਿਉ ਰਹੈ ਸਮਾਇ ॥੨॥

31ਸੇਇ ਮੁਕਤ ਜਿ ਮਨੁ ਜਿਣਹਿ ਫਿਰਿ ਧਾਤੁ ਨ ਲਾਗੈ ਆਇ ॥

32ਦਸਵੈ ਦੁਆਰਿ ਰਹਤ ਕਰੇ ਤ੍ਰਿਭਵਣ ਸੋਝੀ ਪਾਇ ॥੩॥

33ਨਾਨਕ ਗੁਰ ਤੇ ਗੁਰੁ ਹੋਇਆ ਵੇਖਹੁ ਤਿਸ ਕੀ ਰਜਾਇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath