ਗੁਰੂ ਗ੍ਰੰਥ ਸਾਹਿਬ 491 · Raag Gujri · Guru Amar Daas Ji
1ਇਹੁ ਕਾਰਣੁ ਕਰਤਾ ਕਰੇ ਜੋਤੀ ਜੋਤਿ ਸਮਾਇ ॥੪॥੩॥੫॥
2ਗੂਜਰੀ ਮਹਲਾ ੩ ॥
3ਰਾਮ ਰਾਮ ਸਭੁ ਕੋ ਕਹੈ ਕਹਿਐ ਰਾਮੁ ਨ ਹੋਇ ॥
4ਗੁਰ ਪਰਸਾਦੀ ਰਾਮੁ ਮਨਿ ਵਸੈ ਤਾ ਫਲੁ ਪਾਵੈ ਕੋਇ ॥੧॥
5ਅੰਤਰਿ ਗੋਵਿੰਦ ਜਿਸੁ ਲਾਗੈ ਪ੍ਰੀਤਿ ॥
6ਹਰਿ ਤਿਸੁ ਕਦੇ ਨ ਵੀਸਰੈ ਹਰਿ ਹਰਿ ਕਰਹਿ ਸਦਾ ਮਨਿ ਚੀਤਿ ॥੧॥ ਰਹਾਉ ॥
7ਹਿਰਦੈ ਜਿਨੑ ਕੈ ਕਪਟੁ ਵਸੈ ਬਾਹਰਹੁ ਸੰਤ ਕਹਾਹਿ ॥
8ਤ੍ਰਿਸਨਾ ਮੂਲਿ ਨ ਚੁਕਈ ਅੰਤਿ ਗਏ ਪਛੁਤਾਹਿ ॥੨॥
9ਅਨੇਕ ਤੀਰਥ ਜੇ ਜਤਨ ਕਰੈ ਤਾ ਅੰਤਰ ਕੀ ਹਉਮੈ ਕਦੇ ਨ ਜਾਇ ॥
10ਜਿਸੁ ਨਰ ਕੀ ਦੁਬਿਧਾ ਨ ਜਾਇ ਧਰਮ ਰਾਇ ਤਿਸੁ ਦੇਇ ਸਜਾਇ ॥੩॥
11ਕਰਮੁ ਹੋਵੈ ਸੋਈ ਜਨੁ ਪਾਏ ਗੁਰਮੁਖਿ ਬੂਝੈ ਕੋਈ ॥
12ਨਾਨਕ ਵਿਚਹੁ ਹਉਮੈ ਮਾਰੇ ਤਾਂ ਹਰਿ ਭੇਟੈ ਸੋਈ ॥੪॥੪॥੬॥
13ਗੂਜਰੀ ਮਹਲਾ ੩ ॥
14ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥
15ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥
16ਹਰਿ ਚੇਤਿ ਅਚੇਤ ਮਨਾ ਜੋ ਇਛਹਿ ਸੋ ਫਲੁ ਹੋਈ ॥
17ਗੁਰ ਪਰਸਾਦੀ ਹਰਿ ਰਸੁ ਪਾਵਹਿ ਪੀਵਤ ਰਹਹਿ ਸਦਾ ਸੁਖੁ ਹੋਈ ॥੧॥ ਰਹਾਉ ॥
18ਸਤਿਗੁਰੁ ਭੇਟੇ ਤਾ ਪਾਰਸੁ ਹੋਵੈ ਪਾਰਸੁ ਹੋਇ ਤ ਪੂਜ ਕਰਾਏ ॥
19ਜੋ ਉਸੁ ਪੂਜੇ ਸੋ ਫਲੁ ਪਾਏ ਦੀਖਿਆ ਦੇਵੈ ਸਾਚੁ ਬੁਝਾਏ ॥੨॥
20ਵਿਣੁ ਪਾਰਸੈ ਪੂਜ ਨ ਹੋਵਈ ਵਿਣੁ ਮਨ ਪਰਚੇ ਅਵਰਾ ਸਮਝਾਏ ॥
21ਗੁਰੂ ਸਦਾਏ ਅਗਿਆਨੀ ਅੰਧਾ ਕਿਸੁ ਓਹੁ ਮਾਰਗਿ ਪਾਏ ॥੩॥
22ਨਾਨਕ ਵਿਣੁ ਨਦਰੀ ਕਿਛੂ ਨ ਪਾਈਐ ਜਿਸੁ ਨਦਰਿ ਕਰੇ ਸੋ ਪਾਏ ॥
23ਗੁਰ ਪਰਸਾਦੀ ਦੇ ਵਡਿਆਈ ਅਪਣਾ ਸਬਦੁ ਵਰਤਾਏ ॥੪॥੫॥੭॥
24ਗੂਜਰੀ ਮਹਲਾ ੩ ਪੰਚਪਦੇ ॥
25ਨਾ ਕਾਸੀ ਮਤਿ ਊਪਜੈ ਨਾ ਕਾਸੀ ਮਤਿ ਜਾਇ ॥
26ਸਤਿਗੁਰ ਮਿਲਿਐ ਮਤਿ ਊਪਜੈ ਤਾ ਇਹ ਸੋਝੀ ਪਾਇ ॥੧॥
27ਹਰਿ ਕਥਾ ਤੂੰ ਸੁਣਿ ਰੇ ਮਨ ਸਬਦੁ ਮੰਨਿ ਵਸਾਇ ॥
28ਇਹ ਮਤਿ ਤੇਰੀ ਥਿਰੁ ਰਹੈ ਤਾਂ ਭਰਮੁ ਵਿਚਹੁ ਜਾਇ ॥੧॥ ਰਹਾਉ ॥
29ਹਰਿ ਚਰਣ ਰਿਦੈ ਵਸਾਇ ਤੂ ਕਿਲਵਿਖ ਹੋਵਹਿ ਨਾਸੁ ॥
30ਪੰਚ ਭੂ ਆਤਮਾ ਵਸਿ ਕਰਹਿ ਤਾ ਤੀਰਥ ਕਰਹਿ ਨਿਵਾਸੁ ॥੨॥
31ਮਨਮੁਖਿ ਇਹੁ ਮਨੁ ਮੁਗਧੁ ਹੈ ਸੋਝੀ ਕਿਛੂ ਨ ਪਾਇ ॥
32ਹਰਿ ਕਾ ਨਾਮੁ ਨ ਬੁਝਈ ਅੰਤਿ ਗਇਆ ਪਛੁਤਾਇ ॥੩॥
33ਇਹੁ ਮਨੁ ਕਾਸੀ ਸਭਿ ਤੀਰਥ ਸਿਮ੍ਰਿਤਿ ਸਤਿਗੁਰ ਦੀਆ ਬੁਝਾਇ ॥
34ਅਠਸਠਿ ਤੀਰਥ ਤਿਸੁ ਸੰਗਿ ਰਹਹਿ ਜਿਨ ਹਰਿ ਹਿਰਦੈ ਰਹਿਆ ਸਮਾਇ ॥੪॥
35ਨਾਨਕ ਸਤਿਗੁਰ ਮਿਲਿਐ ਹੁਕਮੁ ਬੁਝਿਆ ਏਕੁ ਵਸਿਆ ਮਨਿ ਆਇ ॥
36ਜੋ ਤੁਧੁ ਭਾਵੈ ਸਭੁ ਸਚੁ ਹੈ ਸਚੇ ਰਹੈ ਸਮਾਇ ॥੫॥੬॥੮॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath