ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 492 · Raag Gujri

1ਗੂਜਰੀ ਮਹਲਾ ੩ ਤੀਜਾ ॥

2ਏਕੋ ਨਾਮੁ ਨਿਧਾਨੁ ਪੰਡਿਤ ਸੁਣਿ ਸਿਖੁ ਸਚੁ ਸੋਈ ॥

3ਦੂਜੈ ਭਾਇ ਜੇਤਾ ਪੜਹਿ ਪੜਤ ਗੁਣਤ ਸਦਾ ਦੁਖੁ ਹੋਈ ॥੧॥

4ਹਰਿ ਚਰਣੀ ਤੂੰ ਲਾਗਿ ਰਹੁ ਗੁਰ ਸਬਦਿ ਸੋਝੀ ਹੋਈ ॥

5ਹਰਿ ਰਸੁ ਰਸਨਾ ਚਾਖੁ ਤੂੰ ਤਾਂ ਮਨੁ ਨਿਰਮਲੁ ਹੋਈ ॥੧॥ ਰਹਾਉ ॥

6ਸਤਿਗੁਰ ਮਿਲਿਐ ਮਨੁ ਸੰਤੋਖੀਐ ਤਾ ਫਿਰਿ ਤ੍ਰਿਸਨਾ ਭੂਖ ਨ ਹੋਇ ॥

7ਨਾਮੁ ਨਿਧਾਨੁ ਪਾਇਆ ਪਰ ਘਰਿ ਜਾਇ ਨ ਕੋਇ ॥੨॥

8ਕਥਨੀ ਬਦਨੀ ਜੇ ਕਰੇ ਮਨਮੁਖਿ ਬੂਝ ਨ ਹੋਇ ॥

9ਗੁਰਮਤੀ ਘਟਿ ਚਾਨਣਾ ਹਰਿ ਨਾਮੁ ਪਾਵੈ ਸੋਇ ॥੩॥

10ਸੁਣਿ ਸਾਸਤ੍ਰ ਤੂੰ ਨ ਬੁਝਹੀ ਤਾ ਫਿਰਹਿ ਬਾਰੋ ਬਾਰ ॥

11ਸੋ ਮੂਰਖੁ ਜੋ ਆਪੁ ਨ ਪਛਾਣਈ ਸਚਿ ਨ ਧਰੇ ਪਿਆਰੁ ॥੪॥

12ਸਚੈ ਜਗਤੁ ਡਹਕਾਇਆ ਕਹਣਾ ਕਛੂ ਨ ਜਾਇ ॥

13ਨਾਨਕ ਜੋ ਤਿਸੁ ਭਾਵੈ ਸੋ ਕਰੇ ਜਿਉ ਤਿਸ ਕੀ ਰਜਾਇ ॥੫॥੭॥੯॥

14ੴ ਸਤਿਗੁਰ ਪ੍ਰਸਾਦਿ ॥

15ਰਾਗੁ ਗੂਜਰੀ ਮਹਲਾ ੪ ਚਉਪਦੇ ਘਰੁ ੧ ॥

16ਹਰਿ ਕੇ ਜਨ ਸਤਿਗੁਰ ਸਤ ਪੁਰਖਾ ਹਉ ਬਿਨਉ ਕਰਉ ਗੁਰ ਪਾਸਿ ॥

17ਹਮ ਕੀਰੇ ਕਿਰਮ ਸਤਿਗੁਰ ਸਰਣਾਈ ਕਰਿ ਦਇਆ ਨਾਮੁ ਪਰਗਾਸਿ ॥੧॥

18ਮੇਰੇ ਮੀਤ ਗੁਰਦੇਵ ਮੋ ਕਉ ਰਾਮ ਨਾਮੁ ਪਰਗਾਸਿ ॥

19ਗੁਰਮਤਿ ਨਾਮੁ ਮੇਰਾ ਪ੍ਰਾਨ ਸਖਾਈ ਹਰਿ ਕੀਰਤਿ ਹਮਰੀ ਰਹਰਾਸਿ ॥੧॥ ਰਹਾਉ ॥

20ਹਰਿ ਜਨ ਕੇ ਵਡਭਾਗ ਵਡੇਰੇ ਜਿਨ ਹਰਿ ਹਰਿ ਸਰਧਾ ਹਰਿ ਪਿਆਸ ॥

21ਹਰਿ ਹਰਿ ਨਾਮੁ ਮਿਲੈ ਤ੍ਰਿਪਤਾਸਹਿ ਮਿਲਿ ਸੰਗਤਿ ਗੁਣ ਪਰਗਾਸਿ ॥੨॥

22ਜਿਨੑ ਹਰਿ ਹਰਿ ਹਰਿ ਰਸੁ ਨਾਮੁ ਨ ਪਾਇਆ ਤੇ ਭਾਗਹੀਣ ਜਮ ਪਾਸਿ ॥

23ਜੋ ਸਤਿਗੁਰ ਸਰਣਿ ਸੰਗਤਿ ਨਹੀ ਆਏ ਧ੍ਰਿਗੁ ਜੀਵੇ ਧ੍ਰਿਗੁ ਜੀਵਾਸਿ ॥੩॥

24ਜਿਨ ਹਰਿ ਜਨ ਸਤਿਗੁਰ ਸੰਗਤਿ ਪਾਈ ਤਿਨ ਧੁਰਿ ਮਸਤਕਿ ਲਿਖਿਆ ਲਿਖਾਸਿ ॥

25ਧੰਨੁ ਧੰਨੁ ਸਤਸੰਗਤਿ ਜਿਤੁ ਹਰਿ ਰਸੁ ਪਾਇਆ ਮਿਲਿ ਨਾਨਕ ਨਾਮੁ ਪਰਗਾਸਿ ॥੪॥੧॥

26ਗੂਜਰੀ ਮਹਲਾ ੪ ॥

27ਗੋਵਿੰਦੁ ਗੋਵਿੰਦੁ ਪ੍ਰੀਤਮੁ ਮਨਿ ਪ੍ਰੀਤਮੁ ਮਿਲਿ ਸਤਸੰਗਤਿ ਸਬਦਿ ਮਨੁ ਮੋਹੈ ॥

28ਜਪਿ ਗੋਵਿੰਦੁ ਗੋਵਿੰਦੁ ਧਿਆਈਐ ਸਭ ਕਉ ਦਾਨੁ ਦੇਇ ਪ੍ਰਭੁ ਓਹੈ ॥੧॥

29ਮੇਰੇ ਭਾਈ ਜਨਾ ਮੋ ਕਉ ਗੋਵਿੰਦੁ ਗੋਵਿੰਦੁ ਗੋਵਿੰਦੁ ਮਨੁ ਮੋਹੈ ॥

30ਗੋਵਿੰਦ ਗੋਵਿੰਦ ਗੋਵਿੰਦ ਗੁਣ ਗਾਵਾ ਮਿਲਿ ਗੁਰ ਸਾਧਸੰਗਤਿ ਜਨੁ ਸੋਹੈ ॥੧॥ ਰਹਾਉ ॥

31ਸੁਖ ਸਾਗਰ ਹਰਿ ਭਗਤਿ ਹੈ ਗੁਰਮਤਿ ਕਉਲਾ ਰਿਧਿ ਸਿਧਿ ਲਾਗੈ ਪਗਿ ਓਹੈ ॥

32ਜਨ ਕਉ ਰਾਮ ਨਾਮੁ ਆਧਾਰਾ ਹਰਿ ਨਾਮੁ ਜਪਤ ਹਰਿ ਨਾਮੇ ਸੋਹੈ ॥੨॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath