ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 493 · Raag Gujri · Guru Raam Daas Ji

1ਦੁਰਮਤਿ ਭਾਗਹੀਨ ਮਤਿ ਫੀਕੇ ਨਾਮੁ ਸੁਨਤ ਆਵੈ ਮਨਿ ਰੋਹੈ ॥

2ਕਊਆ ਕਾਗ ਕਉ ਅੰਮ੍ਰਿਤ ਰਸੁ ਪਾਈਐ ਤ੍ਰਿਪਤੈ ਵਿਸਟਾ ਖਾਇ ਮੁਖਿ ਗੋਹੈ ॥੩॥

3ਅੰਮ੍ਰਿਤ ਸਰੁ ਸਤਿਗੁਰੁ ਸਤਿਵਾਦੀ ਜਿਤੁ ਨਾਤੈ ਕਊਆ ਹੰਸੁ ਹੋਹੈ ॥

4ਨਾਨਕ ਧਨੁ ਧੰਨੁ ਵਡੇ ਵਡਭਾਗੀ ਜਿਨੑ ਗੁਰਮਤਿ ਨਾਮੁ ਰਿਦੈ ਮਲੁ ਧੋਹੈ ॥੪॥੨॥

5ਗੂਜਰੀ ਮਹਲਾ ੪ ॥

6ਹਰਿ ਜਨ ਊਤਮ ਊਤਮ ਬਾਣੀ ਮੁਖਿ ਬੋਲਹਿ ਪਰਉਪਕਾਰੇ ॥

7ਜੋ ਜਨੁ ਸੁਣੈ ਸਰਧਾ ਭਗਤਿ ਸੇਤੀ ਕਰਿ ਕਿਰਪਾ ਹਰਿ ਨਿਸਤਾਰੇ ॥੧॥

8ਰਾਮ ਮੋ ਕਉ ਹਰਿ ਜਨ ਮੇਲਿ ਪਿਆਰੇ ॥

9ਮੇਰੇ ਪ੍ਰੀਤਮ ਪ੍ਰਾਨ ਸਤਿਗੁਰੁ ਗੁਰੁ ਪੂਰਾ ਹਮ ਪਾਪੀ ਗੁਰਿ ਨਿਸਤਾਰੇ ॥੧॥ ਰਹਾਉ ॥

10ਗੁਰਮੁਖਿ ਵਡਭਾਗੀ ਵਡਭਾਗੇ ਜਿਨ ਹਰਿ ਹਰਿ ਨਾਮੁ ਅਧਾਰੇ ॥

11ਹਰਿ ਹਰਿ ਅੰਮ੍ਰਿਤੁ ਹਰਿ ਰਸੁ ਪਾਵਹਿ ਗੁਰਮਤਿ ਭਗਤਿ ਭੰਡਾਰੇ ॥੨॥

12ਜਿਨ ਦਰਸਨੁ ਸਤਿਗੁਰ ਸਤ ਪੁਰਖ ਨ ਪਾਇਆ ਤੇ ਭਾਗਹੀਣ ਜਮਿ ਮਾਰੇ ॥

13ਸੇ ਕੂਕਰ ਸੂਕਰ ਗਰਧਭ ਪਵਹਿ ਗਰਭ ਜੋਨੀ ਦਯਿ ਮਾਰੇ ਮਹਾ ਹਤਿਆਰੇ ॥੩॥

14ਦੀਨ ਦਇਆਲ ਹੋਹੁ ਜਨ ਊਪਰਿ ਕਰਿ ਕਿਰਪਾ ਲੇਹੁ ਉਬਾਰੇ ॥

15ਨਾਨਕ ਜਨ ਹਰਿ ਕੀ ਸਰਣਾਈ ਹਰਿ ਭਾਵੈ ਹਰਿ ਨਿਸਤਾਰੇ ॥੪॥੩॥

16ਗੂਜਰੀ ਮਹਲਾ ੪ ॥

17ਹੋਹੁ ਦਇਆਲ ਮੇਰਾ ਮਨੁ ਲਾਵਹੁ ਹਉ ਅਨਦਿਨੁ ਰਾਮ ਨਾਮੁ ਨਿਤ ਧਿਆਈ ॥

18ਸਭਿ ਸੁਖ ਸਭਿ ਗੁਣ ਸਭਿ ਨਿਧਾਨ ਹਰਿ ਜਿਤੁ ਜਪਿਐ ਦੁਖ ਭੁਖ ਸਭ ਲਹਿ ਜਾਈ ॥੧॥

19ਮਨ ਮੇਰੇ ਮੇਰਾ ਰਾਮ ਨਾਮੁ ਸਖਾ ਹਰਿ ਭਾਈ ॥

20ਗੁਰਮਤਿ ਰਾਮ ਨਾਮੁ ਜਸੁ ਗਾਵਾ ਅੰਤਿ ਬੇਲੀ ਦਰਗਹ ਲਏ ਛਡਾਈ ॥੧॥ ਰਹਾਉ ॥

21ਤੂੰ ਆਪੇ ਦਾਤਾ ਪ੍ਰਭੁ ਅੰਤਰਜਾਮੀ ਕਰਿ ਕਿਰਪਾ ਲੋਚ ਮੇਰੈ ਮਨਿ ਲਾਈ ॥

22ਮੈ ਮਨਿ ਤਨਿ ਲੋਚ ਲਗੀ ਹਰਿ ਸੇਤੀ ਪ੍ਰਭਿ ਲੋਚ ਪੂਰੀ ਸਤਿਗੁਰ ਸਰਣਾਈ ॥੨॥

23ਮਾਣਸ ਜਨਮੁ ਪੁੰਨਿ ਕਰਿ ਪਾਇਆ ਬਿਨੁ ਨਾਵੈ ਧ੍ਰਿਗੁ ਧ੍ਰਿਗੁ ਬਿਰਥਾ ਜਾਈ ॥

24ਨਾਮ ਬਿਨਾ ਰਸ ਕਸ ਦੁਖੁ ਖਾਵੈ ਮੁਖੁ ਫੀਕਾ ਥੁਕ ਥੂਕ ਮੁਖਿ ਪਾਈ ॥੩॥

25ਜੋ ਜਨ ਹਰਿ ਪ੍ਰਭ ਹਰਿ ਹਰਿ ਸਰਣਾ ਤਿਨ ਦਰਗਹ ਹਰਿ ਹਰਿ ਦੇ ਵਡਿਆਈ ॥

26ਧੰਨੁ ਧੰਨੁ ਸਾਬਾਸਿ ਕਹੈ ਪ੍ਰਭੁ ਜਨ ਕਉ ਜਨ ਨਾਨਕ ਮੇਲਿ ਲਏ ਗਲਿ ਲਾਈ ॥੪॥੪॥

27ਗੂਜਰੀ ਮਹਲਾ ੪ ॥

28ਗੁਰਮੁਖਿ ਸਖੀ ਸਹੇਲੀ ਮੇਰੀ ਮੋ ਕਉ ਦੇਵਹੁ ਦਾਨੁ ਹਰਿ ਪ੍ਰਾਨ ਜੀਵਾਇਆ ॥

29ਹਮ ਹੋਵਹ ਲਾਲੇ ਗੋਲੇ ਗੁਰਸਿਖਾ ਕੇ ਜਿਨੑਾ ਅਨਦਿਨੁ ਹਰਿ ਪ੍ਰਭੁ ਪੁਰਖੁ ਧਿਆਇਆ ॥੧॥

30ਮੇਰੈ ਮਨਿ ਤਨਿ ਬਿਰਹੁ ਗੁਰਸਿਖ ਪਗ ਲਾਇਆ ॥

31ਮੇਰੇ ਪ੍ਰਾਨ ਸਖਾ ਗੁਰ ਕੇ ਸਿਖ ਭਾਈ ਮੋ ਕਉ ਕਰਹੁ ਉਪਦੇਸੁ ਹਰਿ ਮਿਲੈ ਮਿਲਾਇਆ ॥੧॥ ਰਹਾਉ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath