ਗੁਰੂ ਗ੍ਰੰਥ ਸਾਹਿਬ 494 · Raag Gujri · Guru Raam Daas Ji
1ਜਾ ਹਰਿ ਪ੍ਰਭ ਭਾਵੈ ਤਾ ਗੁਰਮੁਖਿ ਮੇਲੇ ਜਿਨੑ ਵਚਨ ਗੁਰੂ ਸਤਿਗੁਰ ਮਨਿ ਭਾਇਆ ॥
2ਵਡਭਾਗੀ ਗੁਰ ਕੇ ਸਿਖ ਪਿਆਰੇ ਹਰਿ ਨਿਰਬਾਣੀ ਨਿਰਬਾਣ ਪਦੁ ਪਾਇਆ ॥੨॥
3ਸਤਸੰਗਤਿ ਗੁਰ ਕੀ ਹਰਿ ਪਿਆਰੀ ਜਿਨ ਹਰਿ ਹਰਿ ਨਾਮੁ ਮੀਠਾ ਮਨਿ ਭਾਇਆ ॥
4ਜਿਨ ਸਤਿਗੁਰ ਸੰਗਤਿ ਸੰਗੁ ਨ ਪਾਇਆ ਸੇ ਭਾਗਹੀਣ ਪਾਪੀ ਜਮਿ ਖਾਇਆ ॥੩॥
5ਆਪਿ ਕ੍ਰਿਪਾਲੁ ਕ੍ਰਿਪਾ ਪ੍ਰਭੁ ਧਾਰੇ ਹਰਿ ਆਪੇ ਗੁਰਮੁਖਿ ਮਿਲੈ ਮਿਲਾਇਆ ॥
6ਜਨੁ ਨਾਨਕੁ ਬੋਲੇ ਗੁਣ ਬਾਣੀ ਗੁਰਬਾਣੀ ਹਰਿ ਨਾਮਿ ਸਮਾਇਆ ॥੪॥੫॥
7ਗੂਜਰੀ ਮਹਲਾ ੪ ॥
8ਜਿਨ ਸਤਿਗੁਰੁ ਪੁਰਖੁ ਜਿਨਿ ਹਰਿ ਪ੍ਰਭੁ ਪਾਇਆ ਮੋ ਕਉ ਕਰਿ ਉਪਦੇਸੁ ਹਰਿ ਮੀਠ ਲਗਾਵੈ ॥
9ਮਨੁ ਤਨੁ ਸੀਤਲੁ ਸਭ ਹਰਿਆ ਹੋਆ ਵਡਭਾਗੀ ਹਰਿ ਨਾਮੁ ਧਿਆਵੈ ॥੧॥
10ਭਾਈ ਰੇ ਮੋ ਕਉ ਕੋਈ ਆਇ ਮਿਲੈ ਹਰਿ ਨਾਮੁ ਦ੍ਰਿੜਾਵੈ ॥
11ਮੇਰੇ ਪ੍ਰੀਤਮ ਪ੍ਰਾਨ ਮਨੁ ਤਨੁ ਸਭੁ ਦੇਵਾ ਮੇਰੇ ਹਰਿ ਪ੍ਰਭ ਕੀ ਹਰਿ ਕਥਾ ਸੁਨਾਵੈ ॥੧॥ ਰਹਾਉ ॥
12ਧੀਰਜੁ ਧਰਮੁ ਗੁਰਮਤਿ ਹਰਿ ਪਾਇਆ ਨਿਤ ਹਰਿ ਨਾਮੈ ਹਰਿ ਸਿਉ ਚਿਤੁ ਲਾਵੈ ॥
13ਅੰਮ੍ਰਿਤ ਬਚਨ ਸਤਿਗੁਰ ਕੀ ਬਾਣੀ ਜੋ ਬੋਲੈ ਸੋ ਮੁਖਿ ਅੰਮ੍ਰਿਤੁ ਪਾਵੈ ॥੨॥
14ਨਿਰਮਲੁ ਨਾਮੁ ਜਿਤੁ ਮੈਲੁ ਨ ਲਾਗੈ ਗੁਰਮਤਿ ਨਾਮੁ ਜਪੈ ਲਿਵ ਲਾਵੈ ॥
15ਨਾਮੁ ਪਦਾਰਥੁ ਜਿਨ ਨਰ ਨਹੀ ਪਾਇਆ ਸੇ ਭਾਗਹੀਣ ਮੁਏ ਮਰਿ ਜਾਵੈ ॥੩॥
16ਆਨਦ ਮੂਲੁ ਜਗਜੀਵਨ ਦਾਤਾ ਸਭ ਜਨ ਕਉ ਅਨਦੁ ਕਰਹੁ ਹਰਿ ਧਿਆਵੈ ॥
17ਤੂੰ ਦਾਤਾ ਜੀਅ ਸਭਿ ਤੇਰੇ ਜਨ ਨਾਨਕ ਗੁਰਮੁਖਿ ਬਖਸਿ ਮਿਲਾਵੈ ॥੪॥੬॥
18ੴ ਸਤਿਗੁਰ ਪ੍ਰਸਾਦਿ ॥
19ਗੂਜਰੀ ਮਹਲਾ ੪ ਘਰੁ ੩ ॥
20ਮਾਈ ਬਾਪ ਪੁਤ੍ਰ ਸਭਿ ਹਰਿ ਕੇ ਕੀਏ ॥
21ਸਭਨਾ ਕਉ ਸਨਬੰਧੁ ਹਰਿ ਕਰਿ ਦੀਏ ॥੧॥
22ਹਮਰਾ ਜੋਰੁ ਸਭੁ ਰਹਿਓ ਮੇਰੇ ਬੀਰ ॥
23ਹਰਿ ਕਾ ਤਨੁ ਮਨੁ ਸਭੁ ਹਰਿ ਕੈ ਵਸਿ ਹੈ ਸਰੀਰ ॥੧॥ ਰਹਾਉ ॥
24ਭਗਤ ਜਨਾ ਕਉ ਸਰਧਾ ਆਪਿ ਹਰਿ ਲਾਈ ॥
25ਵਿਚੇ ਗ੍ਰਿਸਤ ਉਦਾਸ ਰਹਾਈ ॥੨॥
26ਜਬ ਅੰਤਰਿ ਪ੍ਰੀਤਿ ਹਰਿ ਸਿਉ ਬਨਿ ਆਈ ॥
27ਤਬ ਜੋ ਕਿਛੁ ਕਰੇ ਸੁ ਮੇਰੇ ਹਰਿ ਪ੍ਰਭ ਭਾਈ ॥੩॥
28ਜਿਤੁ ਕਾਰੈ ਕੰਮਿ ਹਮ ਹਰਿ ਲਾਏ ॥
29ਸੋ ਹਮ ਕਰਹ ਜੁ ਆਪਿ ਕਰਾਏ ॥੪॥
30ਜਿਨ ਕੀ ਭਗਤਿ ਮੇਰੇ ਪ੍ਰਭ ਭਾਈ ॥
31ਤੇ ਜਨ ਨਾਨਕ ਰਾਮ ਨਾਮ ਲਿਵ ਲਾਈ ॥੫॥੧॥੭॥੧੬॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath