ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 495 · Raag Gujri

1ਗੂਜਰੀ ਮਹਲਾ ੫ ਚਉਪਦੇ ਘਰੁ ੧

2ੴ ਸਤਿਗੁਰ ਪ੍ਰਸਾਦਿ ॥

3ਕਾਹੇ ਰੇ ਮਨ ਚਿਤਵਹਿ ਉਦਮੁ ਜਾ ਆਹਰਿ ਹਰਿ ਜੀਉ ਪਰਿਆ ॥

4ਸੈਲ ਪਥਰ ਮਹਿ ਜੰਤ ਉਪਾਏ ਤਾ ਕਾ ਰਿਜਕੁ ਆਗੈ ਕਰਿ ਧਰਿਆ ॥੧॥

5ਮੇਰੇ ਮਾਧਉ ਜੀ ਸਤਸੰਗਤਿ ਮਿਲੇ ਸਿ ਤਰਿਆ ॥

6ਗੁਰ ਪਰਸਾਦਿ ਪਰਮ ਪਦੁ ਪਾਇਆ ਸੂਕੇ ਕਾਸਟ ਹਰਿਆ ॥੧॥ ਰਹਾਉ ॥

7ਜਨਨਿ ਪਿਤਾ ਲੋਕ ਸੁਤ ਬਨਿਤਾ ਕੋਇ ਨ ਕਿਸ ਕੀ ਧਰਿਆ ॥

8ਸਿਰਿ ਸਿਰਿ ਰਿਜਕੁ ਸੰਬਾਹੇ ਠਾਕੁਰੁ ਕਾਹੇ ਮਨ ਭਉ ਕਰਿਆ ॥੨॥

9ਊਡੈ ਊਡਿ ਆਵੈ ਸੈ ਕੋਸਾ ਤਿਸੁ ਪਾਛੈ ਬਚਰੇ ਛਰਿਆ ॥

10ਉਨ ਕਵਨੁ ਖਲਾਵੈ ਕਵਨੁ ਚੁਗਾਵੈ ਮਨ ਮਹਿ ਸਿਮਰਨੁ ਕਰਿਆ ॥੩॥

11ਸਭ ਨਿਧਾਨ ਦਸ ਅਸਟ ਸਿਧਾਨ ਠਾਕੁਰ ਕਰ ਤਲ ਧਰਿਆ ॥

12ਜਨ ਨਾਨਕ ਬਲਿ ਬਲਿ ਸਦ ਬਲਿ ਜਾਈਐ ਤੇਰਾ ਅੰਤੁ ਨ ਪਾਰਾਵਰਿਆ ॥੪॥੧॥

13ਗੂਜਰੀ ਮਹਲਾ ੫ ਚਉਪਦੇ ਘਰੁ ੨

14ੴ ਸਤਿਗੁਰ ਪ੍ਰਸਾਦਿ ॥

15ਕਿਰਿਆਚਾਰ ਕਰਹਿ ਖਟੁ ਕਰਮਾ ਇਤੁ ਰਾਤੇ ਸੰਸਾਰੀ ॥

16ਅੰਤਰਿ ਮੈਲੁ ਨ ਉਤਰੈ ਹਉਮੈ ਬਿਨੁ ਗੁਰ ਬਾਜੀ ਹਾਰੀ ॥੧॥

17ਮੇਰੇ ਠਾਕੁਰ ਰਖਿ ਲੇਵਹੁ ਕਿਰਪਾ ਧਾਰੀ ॥

18ਕੋਟਿ ਮਧੇ ਕੋ ਵਿਰਲਾ ਸੇਵਕੁ ਹੋਰਿ ਸਗਲੇ ਬਿਉਹਾਰੀ ॥੧॥ ਰਹਾਉ ॥

19ਸਾਸਤ ਬੇਦ ਸਿਮ੍ਰਿਤਿ ਸਭਿ ਸੋਧੇ ਸਭ ਏਕਾ ਬਾਤ ਪੁਕਾਰੀ ॥

20ਬਿਨੁ ਗੁਰ ਮੁਕਤਿ ਨ ਕੋਊ ਪਾਵੈ ਮਨਿ ਵੇਖਹੁ ਕਰਿ ਬੀਚਾਰੀ ॥੨॥

21ਅਠਸਠਿ ਮਜਨੁ ਕਰਿ ਇਸਨਾਨਾ ਭ੍ਰਮਿ ਆਏ ਧਰ ਸਾਰੀ ॥

22ਅਨਿਕ ਸੋਚ ਕਰਹਿ ਦਿਨ ਰਾਤੀ ਬਿਨੁ ਸਤਿਗੁਰ ਅੰਧਿਆਰੀ ॥੩॥

23ਧਾਵਤ ਧਾਵਤ ਸਭੁ ਜਗੁ ਧਾਇਓ ਅਬ ਆਏ ਹਰਿ ਦੁਆਰੀ ॥

24ਦੁਰਮਤਿ ਮੇਟਿ ਬੁਧਿ ਪਰਗਾਸੀ ਜਨ ਨਾਨਕ ਗੁਰਮੁਖਿ ਤਾਰੀ ॥੪॥੧॥੨॥

25ਗੂਜਰੀ ਮਹਲਾ ੫ ॥

26ਹਰਿ ਧਨੁ ਜਾਪ ਹਰਿ ਧਨੁ ਤਾਪ ਹਰਿ ਧਨੁ ਭੋਜਨੁ ਭਾਇਆ ॥

27ਨਿਮਖ ਨ ਬਿਸਰਉ ਮਨ ਤੇ ਹਰਿ ਹਰਿ ਸਾਧਸੰਗਤਿ ਮਹਿ ਪਾਇਆ ॥੧॥

28ਮਾਈ ਖਾਟਿ ਆਇਓ ਘਰਿ ਪੂਤਾ ॥

29ਹਰਿ ਧਨੁ ਚਲਤੇ ਹਰਿ ਧਨੁ ਬੈਸੇ ਹਰਿ ਧਨੁ ਜਾਗਤ ਸੂਤਾ ॥੧॥ ਰਹਾਉ ॥

30ਹਰਿ ਧਨੁ ਇਸਨਾਨੁ ਹਰਿ ਧਨੁ ਗਿਆਨੁ ਹਰਿ ਸੰਗਿ ਲਾਇ ਧਿਆਨਾ ॥

31ਹਰਿ ਧਨੁ ਤੁਲਹਾ ਹਰਿ ਧਨੁ ਬੇੜੀ ਹਰਿ ਹਰਿ ਤਾਰਿ ਪਰਾਨਾ ॥੨॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath