ਗੁਰੂ ਗ੍ਰੰਥ ਸਾਹਿਬ 496 · Raag Gujri · Guru Arjan Dev Ji
1ਹਰਿ ਧਨ ਮੇਰੀ ਚਿੰਤ ਵਿਸਾਰੀ ਹਰਿ ਧਨਿ ਲਾਹਿਆ ਧੋਖਾ ॥
2ਹਰਿ ਧਨ ਤੇ ਮੈ ਨਵ ਨਿਧਿ ਪਾਈ ਹਾਥਿ ਚਰਿਓ ਹਰਿ ਥੋਕਾ ॥੩॥
3ਖਾਵਹੁ ਖਰਚਹੁ ਤੋਟਿ ਨ ਆਵੈ ਹਲਤ ਪਲਤ ਕੈ ਸੰਗੇ ॥
4ਲਾਦਿ ਖਜਾਨਾ ਗੁਰਿ ਨਾਨਕ ਕਉ ਦੀਆ ਇਹੁ ਮਨੁ ਹਰਿ ਰੰਗਿ ਰੰਗੇ ॥੪॥੨॥੩॥
5ਗੂਜਰੀ ਮਹਲਾ ੫ ॥
6ਜਿਸੁ ਸਿਮਰਤ ਸਭਿ ਕਿਲਵਿਖ ਨਾਸਹਿ ਪਿਤਰੀ ਹੋਇ ਉਧਾਰੋ ॥
7ਸੋ ਹਰਿ ਹਰਿ ਤੁਮੑ ਸਦ ਹੀ ਜਾਪਹੁ ਜਾ ਕਾ ਅੰਤੁ ਨ ਪਾਰੋ ॥੧॥
8ਪੂਤਾ ਮਾਤਾ ਕੀ ਆਸੀਸ ॥
9ਨਿਮਖ ਨ ਬਿਸਰਉ ਤੁਮੑ ਕਉ ਹਰਿ ਹਰਿ ਸਦਾ ਭਜਹੁ ਜਗਦੀਸ ॥੧॥ ਰਹਾਉ ॥
10ਸਤਿਗੁਰੁ ਤੁਮੑ ਕਉ ਹੋਇ ਦਇਆਲਾ ਸੰਤਸੰਗਿ ਤੇਰੀ ਪ੍ਰੀਤਿ ॥
11ਕਾਪੜੁ ਪਤਿ ਪਰਮੇਸਰੁ ਰਾਖੀ ਭੋਜਨੁ ਕੀਰਤਨੁ ਨੀਤਿ ॥੨॥
12ਅੰਮ੍ਰਿਤੁ ਪੀਵਹੁ ਸਦਾ ਚਿਰੁ ਜੀਵਹੁ ਹਰਿ ਸਿਮਰਤ ਅਨਦ ਅਨੰਤਾ ॥
13ਰੰਗ ਤਮਾਸਾ ਪੂਰਨ ਆਸਾ ਕਬਹਿ ਨ ਬਿਆਪੈ ਚਿੰਤਾ ॥੩॥
14ਭਵਰੁ ਤੁਮੑਾਰਾ ਇਹੁ ਮਨੁ ਹੋਵਉ ਹਰਿ ਚਰਣਾ ਹੋਹੁ ਕਉਲਾ ॥
15ਨਾਨਕ ਦਾਸੁ ਉਨ ਸੰਗਿ ਲਪਟਾਇਓ ਜਿਉ ਬੂੰਦਹਿ ਚਾਤ੍ਰਿਕੁ ਮਉਲਾ ॥੪॥੩॥੪॥
16ਗੂਜਰੀ ਮਹਲਾ ੫ ॥
17ਮਤਾ ਕਰੈ ਪਛਮ ਕੈ ਤਾਈ ਪੂਰਬ ਹੀ ਲੈ ਜਾਤ ॥
18ਖਿਨ ਮਹਿ ਥਾਪਿ ਉਥਾਪਨਹਾਰਾ ਆਪਨ ਹਾਥਿ ਮਤਾਤ ॥੧॥
19ਸਿਆਨਪ ਕਾਹੂ ਕਾਮਿ ਨ ਆਤ ॥
20ਜੋ ਅਨਰੂਪਿਓ ਠਾਕੁਰਿ ਮੇਰੈ ਹੋਇ ਰਹੀ ਉਹ ਬਾਤ ॥੧॥ ਰਹਾਉ ॥
21ਦੇਸੁ ਕਮਾਵਨ ਧਨ ਜੋਰਨ ਕੀ ਮਨਸਾ ਬੀਚੇ ਨਿਕਸੇ ਸਾਸ ॥
22ਲਸਕਰ ਨੇਬ ਖਵਾਸ ਸਭ ਤਿਆਗੇ ਜਮ ਪੁਰਿ ਊਠਿ ਸਿਧਾਸ ॥੨॥
23ਹੋਇ ਅਨੰਨਿ ਮਨਹਠ ਕੀ ਦ੍ਰਿੜਤਾ ਆਪਸ ਕਉ ਜਾਨਾਤ ॥
24ਜੋ ਅਨਿੰਦੁ ਨਿੰਦੁ ਕਰਿ ਛੋਡਿਓ ਸੋਈ ਫਿਰਿ ਫਿਰਿ ਖਾਤ ॥੩॥
25ਸਹਜ ਸੁਭਾਇ ਭਏ ਕਿਰਪਾਲਾ ਤਿਸੁ ਜਨ ਕੀ ਕਾਟੀ ਫਾਸ ॥
26ਕਹੁ ਨਾਨਕ ਗੁਰੁ ਪੂਰਾ ਭੇਟਿਆ ਪਰਵਾਣੁ ਗਿਰਸਤ ਉਦਾਸ ॥੪॥੪॥੫॥
27ਗੂਜਰੀ ਮਹਲਾ ੫ ॥
28ਨਾਮੁ ਨਿਧਾਨੁ ਜਿਨਿ ਜਨਿ ਜਪਿਓ ਤਿਨ ਕੇ ਬੰਧਨ ਕਾਟੇ ॥
29ਕਾਮ ਕ੍ਰੋਧ ਮਾਇਆ ਬਿਖੁ ਮਮਤਾ ਇਹ ਬਿਆਧਿ ਤੇ ਹਾਟੇ ॥੧॥
30ਹਰਿ ਜਸੁ ਸਾਧਸੰਗਿ ਮਿਲਿ ਗਾਇਓ ॥
31ਗੁਰ ਪਰਸਾਦਿ ਭਇਓ ਮਨੁ ਨਿਰਮਲੁ ਸਰਬ ਸੁਖਾ ਸੁਖ ਪਾਇਅਉ ॥੧॥ ਰਹਾਉ ॥
32ਜੋ ਕਿਛੁ ਕੀਓ ਸੋਈ ਭਲ ਮਾਨੈ ਐਸੀ ਭਗਤਿ ਕਮਾਨੀ ॥
33ਮਿਤ੍ਰ ਸਤ੍ਰੁ ਸਭ ਏਕ ਸਮਾਨੇ ਜੋਗ ਜੁਗਤਿ ਨੀਸਾਨੀ ॥੨॥
34ਪੂਰਨ ਪੂਰਿ ਰਹਿਓ ਸ੍ਰਬ ਥਾਈ ਆਨ ਨ ਕਤਹੂੰ ਜਾਤਾ ॥
35ਘਟ ਘਟ ਅੰਤਰਿ ਸਰਬ ਨਿਰੰਤਰਿ ਰੰਗਿ ਰਵਿਓ ਰੰਗਿ ਰਾਤਾ ॥੩॥
36ਭਏ ਕ੍ਰਿਪਾਲ ਦਇਆਲ ਗੁਪਾਲਾ ਤਾ ਨਿਰਭੈ ਕੈ ਘਰਿ ਆਇਆ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath