ਗੁਰੂ ਗ੍ਰੰਥ ਸਾਹਿਬ 497 · Raag Gujri · Guru Arjan Dev Ji
1ਕਲਿ ਕਲੇਸ ਮਿਟੇ ਖਿਨ ਭੀਤਰਿ ਨਾਨਕ ਸਹਜਿ ਸਮਾਇਆ ॥੪॥੫॥੬॥
2ਗੂਜਰੀ ਮਹਲਾ ੫ ॥
3ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥
4ਪਾਰਬ੍ਰਹਮੁ ਜਿਨਿ ਰਿਦੈ ਅਰਾਧਿਆ ਤਿਨਿ ਭਉ ਸਾਗਰੁ ਤਰਿਆ ॥੧॥
5ਗੁਰ ਹਰਿ ਬਿਨੁ ਕੋ ਨ ਬ੍ਰਿਥਾ ਦੁਖੁ ਕਾਟੈ ॥
6ਪ੍ਰਭੁ ਤਜਿ ਅਵਰ ਸੇਵਕੁ ਜੇ ਹੋਈ ਹੈ ਤਿਤੁ ਮਾਨੁ ਮਹਤੁ ਜਸੁ ਘਾਟੈ ॥੧॥ ਰਹਾਉ ॥
7ਮਾਇਆ ਕੇ ਸਨਬੰਧ ਸੈਨ ਸਾਕ ਕਿਤ ਹੀ ਕਾਮਿ ਨ ਆਇਆ ॥
8ਹਰਿ ਕਾ ਦਾਸੁ ਨੀਚ ਕੁਲੁ ਊਚਾ ਤਿਸੁ ਸੰਗਿ ਮਨ ਬਾਂਛਤ ਫਲ ਪਾਇਆ ॥੨॥
9ਲਾਖ ਕੋਟਿ ਬਿਖਿਆ ਕੇ ਬਿੰਜਨ ਤਾ ਮਹਿ ਤ੍ਰਿਸਨ ਨ ਬੂਝੀ ॥
10ਸਿਮਰਤ ਨਾਮੁ ਕੋਟਿ ਉਜੀਆਰਾ ਬਸਤੁ ਅਗੋਚਰ ਸੂਝੀ ॥੩॥
11ਫਿਰਤ ਫਿਰਤ ਤੁਮੑਰੈ ਦੁਆਰਿ ਆਇਆ ਭੈ ਭੰਜਨ ਹਰਿ ਰਾਇਆ ॥
12ਸਾਧ ਕੇ ਚਰਨ ਧੂਰਿ ਜਨੁ ਬਾਛੈ ਸੁਖੁ ਨਾਨਕ ਇਹੁ ਪਾਇਆ ॥੪॥੬॥੭॥
13ਗੂਜਰੀ ਮਹਲਾ ੫ ਪੰਚਪਦਾ ਘਰੁ ੨
14ੴ ਸਤਿਗੁਰ ਪ੍ਰਸਾਦਿ ॥
15ਪ੍ਰਥਮੇ ਗਰਭ ਮਾਤਾ ਕੈ ਵਾਸਾ ਊਹਾ ਛੋਡਿ ਧਰਨਿ ਮਹਿ ਆਇਆ ॥
16ਚਿਤ੍ਰ ਸਾਲ ਸੁੰਦਰ ਬਾਗ ਮੰਦਰ ਸੰਗਿ ਨ ਕਛਹੂ ਜਾਇਆ ॥੧॥
17ਅਵਰ ਸਭ ਮਿਥਿਆ ਲੋਭ ਲਬੀ ॥
18ਗੁਰਿ ਪੂਰੈ ਦੀਓ ਹਰਿ ਨਾਮਾ ਜੀਅ ਕਉ ਏਹਾ ਵਸਤੁ ਫਬੀ ॥੧॥ ਰਹਾਉ ॥
19ਇਸਟ ਮੀਤ ਬੰਧਪ ਸੁਤ ਭਾਈ ਸੰਗਿ ਬਨਿਤਾ ਰਚਿ ਹਸਿਆ ॥
20ਜਬ ਅੰਤੀ ਅਉਸਰੁ ਆਇ ਬਨਿਓ ਹੈ ਉਨੑ ਪੇਖਤ ਹੀ ਕਾਲਿ ਗ੍ਰਸਿਆ ॥੨॥
21ਕਰਿ ਕਰਿ ਅਨਰਥ ਬਿਹਾਝੀ ਸੰਪੈ ਸੁਇਨਾ ਰੂਪਾ ਦਾਮਾ ॥
22ਭਾੜੀ ਕਉ ਓਹੁ ਭਾੜਾ ਮਿਲਿਆ ਹੋਰੁ ਸਗਲ ਭਇਓ ਬਿਰਾਨਾ ॥੩॥
23ਹੈਵਰ ਗੈਵਰ ਰਥ ਸੰਬਾਹੇ ਗਹੁ ਕਰਿ ਕੀਨੇ ਮੇਰੇ ॥
24ਜਬ ਤੇ ਹੋਈ ਲਾਂਮੀ ਧਾਈ ਚਲਹਿ ਨਾਹੀ ਇਕ ਪੈਰੇ ॥੪॥
25ਨਾਮੁ ਧਨੁ ਨਾਮੁ ਸੁਖ ਰਾਜਾ ਨਾਮੁ ਕੁਟੰਬ ਸਹਾਈ ॥
26ਨਾਮੁ ਸੰਪਤਿ ਗੁਰਿ ਨਾਨਕ ਕਉ ਦੀਈ ਓਹ ਮਰੈ ਨ ਆਵੈ ਜਾਈ ॥੫॥੧॥੮॥
27ਗੂਜਰੀ ਮਹਲਾ ੫ ਤਿਪਦੇ ਘਰੁ ੨
28ੴ ਸਤਿਗੁਰ ਪ੍ਰਸਾਦਿ ॥
29ਦੁਖ ਬਿਨਸੇ ਸੁਖ ਕੀਆ ਨਿਵਾਸਾ ਤ੍ਰਿਸਨਾ ਜਲਨਿ ਬੁਝਾਈ ॥
30ਨਾਮੁ ਨਿਧਾਨੁ ਸਤਿਗੁਰੂ ਦ੍ਰਿੜਾਇਆ ਬਿਨਸਿ ਨ ਆਵੈ ਜਾਈ ॥੧॥
31ਹਰਿ ਜਪਿ ਮਾਇਆ ਬੰਧਨ ਤੂਟੇ ॥
32ਭਏ ਕ੍ਰਿਪਾਲ ਦਇਆਲ ਪ੍ਰਭ ਮੇਰੇ ਸਾਧਸੰਗਤਿ ਮਿਲਿ ਛੂਟੇ ॥੧॥ ਰਹਾਉ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath