ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 498 · Raag Gujri · Guru Arjan Dev Ji

1ਆਠ ਪਹਰ ਹਰਿ ਕੇ ਗੁਨ ਗਾਵੈ ਭਗਤਿ ਪ੍ਰੇਮ ਰਸਿ ਮਾਤਾ ॥

2ਹਰਖ ਸੋਗ ਦੁਹੁ ਮਾਹਿ ਨਿਰਾਲਾ ਕਰਣੈਹਾਰੁ ਪਛਾਤਾ ॥੨॥

3ਜਿਸ ਕਾ ਸਾ ਤਿਨ ਹੀ ਰਖਿ ਲੀਆ ਸਗਲ ਜੁਗਤਿ ਬਣਿ ਆਈ ॥

4ਕਹੁ ਨਾਨਕ ਪ੍ਰਭ ਪੁਰਖ ਦਇਆਲਾ ਕੀਮਤਿ ਕਹਣੁ ਨ ਜਾਈ ॥੩॥੧॥੯॥

5ਗੂਜਰੀ ਮਹਲਾ ੫ ਦੁਪਦੇ ਘਰੁ ੨

6ੴ ਸਤਿਗੁਰ ਪ੍ਰਸਾਦਿ ॥

7ਪਤਿਤ ਪਵਿਤ੍ਰ ਲੀਏ ਕਰਿ ਅਪੁਨੇ ਸਗਲ ਕਰਤ ਨਮਸਕਾਰੋ ॥

8ਬਰਨੁ ਜਾਤਿ ਕੋਊ ਪੂਛੈ ਨਾਹੀ ਬਾਛਹਿ ਚਰਨ ਰਵਾਰੋ ॥੧॥

9ਠਾਕੁਰ ਐਸੋ ਨਾਮੁ ਤੁਮੑਾਰੋ ॥

10ਸਗਲ ਸ੍ਰਿਸਟਿ ਕੋ ਧਣੀ ਕਹੀਜੈ ਜਨ ਕੋ ਅੰਗੁ ਨਿਰਾਰੋ ॥੧॥ ਰਹਾਉ ॥

11ਸਾਧਸੰਗਿ ਨਾਨਕ ਬੁਧਿ ਪਾਈ ਹਰਿ ਕੀਰਤਨੁ ਆਧਾਰੋ ॥

12ਨਾਮਦੇਉ ਤ੍ਰਿਲੋਚਨੁ ਕਬੀਰ ਦਾਸਰੋ ਮੁਕਤਿ ਭਇਓ ਚੰਮਿਆਰੋ ॥੨॥੧॥੧੦॥

13ਗੂਜਰੀ ਮਹਲਾ ੫ ॥

14ਹੈ ਨਾਹੀ ਕੋਊ ਬੂਝਨਹਾਰੋ ਜਾਨੈ ਕਵਨੁ ਭਤਾ ॥

15ਸਿਵ ਬਿਰੰਚਿ ਅਰੁ ਸਗਲ ਮੋਨਿ ਜਨ ਗਹਿ ਨ ਸਕਾਹਿ ਗਤਾ ॥੧॥

16ਪ੍ਰਭ ਕੀ ਅਗਮ ਅਗਾਧਿ ਕਥਾ ॥

17ਸੁਨੀਐ ਅਵਰ ਅਵਰ ਬਿਧਿ ਬੁਝੀਐ ਬਕਨ ਕਥਨ ਰਹਤਾ ॥੧॥ ਰਹਾਉ ॥

18ਆਪੇ ਭਗਤਾ ਆਪਿ ਸੁਆਮੀ ਆਪਨ ਸੰਗਿ ਰਤਾ ॥

19ਨਾਨਕ ਕੋ ਪ੍ਰਭੁ ਪੂਰਿ ਰਹਿਓ ਹੈ ਪੇਖਿਓ ਜਤ੍ਰ ਕਤਾ ॥੨॥੨॥੧੧॥

20ਗੂਜਰੀ ਮਹਲਾ ੫ ॥

21ਮਤਾ ਮਸੂਰਤਿ ਅਵਰ ਸਿਆਨਪ ਜਨ ਕਉ ਕਛੂ ਨ ਆਇਓ ॥

22ਜਹ ਜਹ ਅਉਸਰੁ ਆਇ ਬਨਿਓ ਹੈ ਤਹਾ ਤਹਾ ਹਰਿ ਧਿਆਇਓ ॥੧॥

23ਪ੍ਰਭ ਕੋ ਭਗਤਿ ਵਛਲੁ ਬਿਰਦਾਇਓ ॥

24ਕਰੇ ਪ੍ਰਤਿਪਾਲ ਬਾਰਿਕ ਕੀ ਨਿਆਈ ਜਨ ਕਉ ਲਾਡ ਲਡਾਇਓ ॥੧॥ ਰਹਾਉ ॥

25ਜਪ ਤਪ ਸੰਜਮ ਕਰਮ ਧਰਮ ਹਰਿ ਕੀਰਤਨੁ ਜਨਿ ਗਾਇਓ ॥

26ਸਰਨਿ ਪਰਿਓ ਨਾਨਕ ਠਾਕੁਰ ਕੀ ਅਭੈ ਦਾਨੁ ਸੁਖੁ ਪਾਇਓ ॥੨॥੩॥੧੨॥

27ਗੂਜਰੀ ਮਹਲਾ ੫ ॥

28ਦਿਨੁ ਰਾਤੀ ਆਰਾਧਹੁ ਪਿਆਰੋ ਨਿਮਖ ਨ ਕੀਜੈ ਢੀਲਾ ॥

29ਸੰਤ ਸੇਵਾ ਕਰਿ ਭਾਵਨੀ ਲਾਈਐ ਤਿਆਗਿ ਮਾਨੁ ਹਾਠੀਲਾ ॥੧॥

30ਮੋਹਨੁ ਪ੍ਰਾਨ ਮਾਨ ਰਾਗੀਲਾ ॥

31ਬਾਸਿ ਰਹਿਓ ਹੀਅਰੇ ਕੈ ਸੰਗੇ ਪੇਖਿ ਮੋਹਿਓ ਮਨੁ ਲੀਲਾ ॥੧॥ ਰਹਾਉ ॥

32ਜਿਸੁ ਸਿਮਰਤ ਮਨਿ ਹੋਤ ਅਨੰਦਾ ਉਤਰੈ ਮਨਹੁ ਜੰਗੀਲਾ ॥

33ਮਿਲਬੇ ਕੀ ਮਹਿਮਾ ਬਰਨਿ ਨ ਸਾਕਉ ਨਾਨਕ ਪਰੈ ਪਰੀਲਾ ॥੨॥੪॥੧੩॥

34ਗੂਜਰੀ ਮਹਲਾ ੫ ॥

35ਮੁਨਿ ਜੋਗੀ ਸਾਸਤ੍ਰਗਿ ਕਹਾਵਤ ਸਭ ਕੀਨੑੇ ਬਸਿ ਅਪਨਹੀ ॥

36ਤੀਨਿ ਦੇਵ ਅਰੁ ਕੋੜਿ ਤੇਤੀਸਾ ਤਿਨ ਕੀ ਹੈਰਤਿ ਕਛੁ ਨ ਰਹੀ ॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath