ਗੁਰੂ ਗ੍ਰੰਥ ਸਾਹਿਬ 499 · Raag Gujri · Guru Arjan Dev Ji
1ਬਲਵੰਤਿ ਬਿਆਪਿ ਰਹੀ ਸਭ ਮਹੀ ॥
2ਅਵਰੁ ਨ ਜਾਨਸਿ ਕੋਊ ਮਰਮਾ ਗੁਰ ਕਿਰਪਾ ਤੇ ਲਹੀ ॥੧॥ ਰਹਾਉ ॥
3ਜੀਤਿ ਜੀਤਿ ਜੀਤੇ ਸਭਿ ਥਾਨਾ ਸਗਲ ਭਵਨ ਲਪਟਹੀ ॥
4ਕਹੁ ਨਾਨਕ ਸਾਧ ਤੇ ਭਾਗੀ ਹੋਇ ਚੇਰੀ ਚਰਨ ਗਹੀ ॥੨॥੫॥੧੪॥
5ਗੂਜਰੀ ਮਹਲਾ ੫ ॥
6ਦੁਇ ਕਰ ਜੋੜਿ ਕਰੀ ਬੇਨੰਤੀ ਠਾਕੁਰੁ ਅਪਨਾ ਧਿਆਇਆ ॥
7ਹਾਥ ਦੇਇ ਰਾਖੇ ਪਰਮੇਸਰਿ ਸਗਲਾ ਦੁਰਤੁ ਮਿਟਾਇਆ ॥੧॥
8ਠਾਕੁਰ ਹੋਏ ਆਪਿ ਦਇਆਲ ॥
9ਭਈ ਕਲਿਆਣ ਆਨੰਦ ਰੂਪ ਹੁਈ ਹੈ ਉਬਰੇ ਬਾਲ ਗੁਪਾਲ ॥੧॥ ਰਹਾਉ ॥
10ਮਿਲਿ ਵਰ ਨਾਰੀ ਮੰਗਲੁ ਗਾਇਆ ਠਾਕੁਰ ਕਾ ਜੈਕਾਰੁ ॥
11ਕਹੁ ਨਾਨਕ ਤਿਸੁ ਗੁਰ ਬਲਿਹਾਰੀ ਜਿਨਿ ਸਭ ਕਾ ਕੀਆ ਉਧਾਰੁ ॥੨॥੬॥੧੫॥
12ਗੂਜਰੀ ਮਹਲਾ ੫ ॥
13ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ ॥
14ਅਨਿਕ ਰੰਗ ਮਾਇਆ ਕੇ ਪੇਖੇ ਕਿਛੁ ਸਾਥਿ ਨ ਚਾਲੈ ਭੋਰਾ ॥੧॥
15ਠਾਕੁਰ ਤੁਝ ਬਿਨੁ ਆਹਿ ਨ ਮੋਰਾ ॥
16ਮੋਹਿ ਅਨਾਥ ਨਿਰਗੁਨ ਗੁਣੁ ਨਾਹੀ ਮੈ ਆਹਿਓ ਤੁਮੑਰਾ ਧੋਰਾ ॥੧॥ ਰਹਾਉ ॥
17ਬਲਿ ਬਲਿ ਬਲਿ ਬਲਿ ਚਰਣ ਤੁਮੑਾਰੇ ਈਹਾ ਊਹਾ ਤੁਮੑਾਰਾ ਜੋਰਾ ॥
18ਸਾਧਸੰਗਿ ਨਾਨਕ ਦਰਸੁ ਪਾਇਓ ਬਿਨਸਿਓ ਸਗਲ ਨਿਹੋਰਾ ॥੨॥੭॥੧੬॥
19ਗੂਜਰੀ ਮਹਲਾ ੫ ॥
20ਆਲ ਜਾਲ ਭ੍ਰਮ ਮੋਹ ਤਜਾਵੈ ਪ੍ਰਭ ਸੇਤੀ ਰੰਗੁ ਲਾਈ ॥
21ਮਨ ਕਉ ਇਹ ਉਪਦੇਸੁ ਦ੍ਰਿੜਾਵੈ ਸਹਜਿ ਸਹਜਿ ਗੁਣ ਗਾਈ ॥੧॥
22ਸਾਜਨ ਐਸੋ ਸੰਤੁ ਸਹਾਈ ॥
23ਜਿਸੁ ਭੇਟੇ ਤੂਟਹਿ ਮਾਇਆ ਬੰਧ ਬਿਸਰਿ ਨ ਕਬਹੂੰ ਜਾਈ ॥੧॥ ਰਹਾਉ ॥
24ਕਰਤ ਕਰਤ ਅਨਿਕ ਬਹੁ ਭਾਤੀ ਨੀਕੀ ਇਹ ਠਹਰਾਈ ॥
25ਮਿਲਿ ਸਾਧੂ ਹਰਿ ਜਸੁ ਗਾਵੈ ਨਾਨਕ ਭਵਜਲੁ ਪਾਰਿ ਪਰਾਈ ॥੨॥੮॥੧੭॥
26ਗੂਜਰੀ ਮਹਲਾ ੫ ॥
27ਖਿਨ ਮਹਿ ਥਾਪਿ ਉਥਾਪਨਹਾਰਾ ਕੀਮਤਿ ਜਾਇ ਨ ਕਰੀ ॥
28ਰਾਜਾ ਰੰਕੁ ਕਰੈ ਖਿਨ ਭੀਤਰਿ ਨੀਚਹ ਜੋਤਿ ਧਰੀ ॥੧॥
29ਧਿਆਈਐ ਅਪਨੋ ਸਦਾ ਹਰੀ ॥
30ਸੋਚ ਅੰਦੇਸਾ ਤਾ ਕਾ ਕਹਾ ਕਰੀਐ ਜਾ ਮਹਿ ਏਕ ਘਰੀ ॥੧॥ ਰਹਾਉ ॥
31ਤੁਮੑਰੀ ਟੇਕ ਪੂਰੇ ਮੇਰੇ ਸਤਿਗੁਰ ਮਨ ਸਰਨਿ ਤੁਮੑਾਰੈ ਪਰੀ ॥
32ਅਚੇਤ ਇਆਨੇ ਬਾਰਿਕ ਨਾਨਕ ਹਮ ਤੁਮ ਰਾਖਹੁ ਧਾਰਿ ਕਰੀ ॥੨॥੯॥੧੮॥
33ਗੂਜਰੀ ਮਹਲਾ ੫ ॥
34ਤੂੰ ਦਾਤਾ ਜੀਆ ਸਭਨਾ ਕਾ ਬਸਹੁ ਮੇਰੇ ਮਨ ਮਾਹੀ ॥
35ਚਰਣ ਕਮਲ ਰਿਦ ਮਾਹਿ ਸਮਾਏ ਤਹ ਭਰਮੁ ਅੰਧੇਰਾ ਨਾਹੀ ॥੧॥
36ਠਾਕੁਰ ਜਾ ਸਿਮਰਾ ਤੂੰ ਤਾਹੀ ॥
37ਕਰਿ ਕਿਰਪਾ ਸਰਬ ਪ੍ਰਤਿਪਾਲਕ ਪ੍ਰਭ ਕਉ ਸਦਾ ਸਲਾਹੀ ॥੧॥ ਰਹਾਉ ॥
38ਸਾਸਿ ਸਾਸਿ ਤੇਰਾ ਨਾਮੁ ਸਮਾਰਉ ਤੁਮ ਹੀ ਕਉ ਪ੍ਰਭ ਆਹੀ ॥
39ਨਾਨਕ ਟੇਕ ਭਈ ਕਰਤੇ ਕੀ ਹੋਰ ਆਸ ਬਿਡਾਣੀ ਲਾਹੀ ॥੨॥੧੦॥੧੯॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath