ਗੁਰੂ ਗ੍ਰੰਥ ਸਾਹਿਬ 49 · Siree Raag · Guru Arjan Dev Ji
1ਸੰਤਾ ਸੰਗਤਿ ਮਨਿ ਵਸੈ ਪ੍ਰਭੁ ਪ੍ਰੀਤਮੁ ਬਖਸਿੰਦੁ ॥
2ਜਿਨਿ ਸੇਵਿਆ ਪ੍ਰਭੁ ਆਪਣਾ ਸੋਈ ਰਾਜ ਨਰਿੰਦੁ ॥੨॥
3ਅਉਸਰਿ ਹਰਿ ਜਸੁ ਗੁਣ ਰਮਣ ਜਿਤੁ ਕੋਟਿ ਮਜਨ ਇਸਨਾਨੁ ॥
4ਰਸਨਾ ਉਚਰੈ ਗੁਣਵਤੀ ਕੋਇ ਨ ਪੁਜੈ ਦਾਨੁ ॥
5ਦ੍ਰਿਸਟਿ ਧਾਰਿ ਮਨਿ ਤਨਿ ਵਸੈ ਦਇਆਲ ਪੁਰਖੁ ਮਿਹਰਵਾਨੁ ॥
6ਜੀਉ ਪਿੰਡੁ ਧਨੁ ਤਿਸ ਦਾ ਹਉ ਸਦਾ ਸਦਾ ਕੁਰਬਾਨੁ ॥੩॥
7ਮਿਲਿਆ ਕਦੇ ਨ ਵਿਛੁੜੈ ਜੋ ਮੇਲਿਆ ਕਰਤਾਰਿ ॥
8ਦਾਸਾ ਕੇ ਬੰਧਨ ਕਟਿਆ ਸਾਚੈ ਸਿਰਜਣਹਾਰਿ ॥
9ਭੂਲਾ ਮਾਰਗਿ ਪਾਇਓਨੁ ਗੁਣ ਅਵਗੁਣ ਨ ਬੀਚਾਰਿ ॥
10ਨਾਨਕ ਤਿਸੁ ਸਰਣਾਗਤੀ ਜਿ ਸਗਲ ਘਟਾ ਆਧਾਰੁ ॥੪॥੧੮॥੮੮॥
11ਸਿਰੀਰਾਗੁ ਮਹਲਾ ੫ ॥
12ਰਸਨਾ ਸਚਾ ਸਿਮਰੀਐ ਮਨੁ ਤਨੁ ਨਿਰਮਲੁ ਹੋਇ ॥
13ਮਾਤ ਪਿਤਾ ਸਾਕ ਅਗਲੇ ਤਿਸੁ ਬਿਨੁ ਅਵਰੁ ਨ ਕੋਇ ॥
14ਮਿਹਰ ਕਰੇ ਜੇ ਆਪਣੀ ਚਸਾ ਨ ਵਿਸਰੈ ਸੋਇ ॥੧॥
15ਮਨ ਮੇਰੇ ਸਾਚਾ ਸੇਵਿ ਜਿਚਰੁ ਸਾਸੁ ॥
16ਬਿਨੁ ਸਚੇ ਸਭ ਕੂੜੁ ਹੈ ਅੰਤੇ ਹੋਇ ਬਿਨਾਸੁ ॥੧॥ ਰਹਾਉ ॥
17ਸਾਹਿਬੁ ਮੇਰਾ ਨਿਰਮਲਾ ਤਿਸੁ ਬਿਨੁ ਰਹਣੁ ਨ ਜਾਇ ॥
18ਮੇਰੈ ਮਨਿ ਤਨਿ ਭੁਖ ਅਤਿ ਅਗਲੀ ਕੋਈ ਆਣਿ ਮਿਲਾਵੈ ਮਾਇ ॥
19ਚਾਰੇ ਕੁੰਡਾ ਭਾਲੀਆ ਸਹ ਬਿਨੁ ਅਵਰੁ ਨ ਜਾਇ ॥੨॥
20ਤਿਸੁ ਆਗੈ ਅਰਦਾਸਿ ਕਰਿ ਜੋ ਮੇਲੇ ਕਰਤਾਰੁ ॥
21ਸਤਿਗੁਰੁ ਦਾਤਾ ਨਾਮ ਕਾ ਪੂਰਾ ਜਿਸੁ ਭੰਡਾਰੁ ॥
22ਸਦਾ ਸਦਾ ਸਾਲਾਹੀਐ ਅੰਤੁ ਨ ਪਾਰਾਵਾਰੁ ॥੩॥
23ਪਰਵਦਗਾਰੁ ਸਾਲਾਹੀਐ ਜਿਸ ਦੇ ਚਲਤ ਅਨੇਕ ॥
24ਸਦਾ ਸਦਾ ਆਰਾਧੀਐ ਏਹਾ ਮਤਿ ਵਿਸੇਖ ॥
25ਮਨਿ ਤਨਿ ਮਿਠਾ ਤਿਸੁ ਲਗੈ ਜਿਸੁ ਮਸਤਕਿ ਨਾਨਕ ਲੇਖ ॥੪॥੧੯॥੮੯॥
26ਸਿਰੀਰਾਗੁ ਮਹਲਾ ੫ ॥
27ਸੰਤ ਜਨਹੁ ਮਿਲਿ ਭਾਈਹੋ ਸਚਾ ਨਾਮੁ ਸਮਾਲਿ ॥
28ਤੋਸਾ ਬੰਧਹੁ ਜੀਅ ਕਾ ਐਥੈ ਓਥੈ ਨਾਲਿ ॥
29ਗੁਰ ਪੂਰੇ ਤੇ ਪਾਈਐ ਅਪਣੀ ਨਦਰਿ ਨਿਹਾਲਿ ॥
30ਕਰਮਿ ਪਰਾਪਤਿ ਤਿਸੁ ਹੋਵੈ ਜਿਸ ਨੋ ਹੋਇ ਦਇਆਲੁ ॥੧॥
31ਮੇਰੇ ਮਨ ਗੁਰ ਜੇਵਡੁ ਅਵਰੁ ਨ ਕੋਇ ॥
32ਦੂਜਾ ਥਾਉ ਨ ਕੋ ਸੁਝੈ ਗੁਰ ਮੇਲੇ ਸਚੁ ਸੋਇ ॥੧॥ ਰਹਾਉ ॥
33ਸਗਲ ਪਦਾਰਥ ਤਿਸੁ ਮਿਲੇ ਜਿਨਿ ਗੁਰੁ ਡਿਠਾ ਜਾਇ ॥
34ਗੁਰ ਚਰਣੀ ਜਿਨ ਮਨੁ ਲਗਾ ਸੇ ਵਡਭਾਗੀ ਮਾਇ ॥
35ਗੁਰੁ ਦਾਤਾ ਸਮਰਥੁ ਗੁਰੁ ਗੁਰੁ ਸਭ ਮਹਿ ਰਹਿਆ ਸਮਾਇ ॥
36ਗੁਰੁ ਪਰਮੇਸਰੁ ਪਾਰਬ੍ਰਹਮੁ ਗੁਰੁ ਡੁਬਦਾ ਲਏ ਤਰਾਇ ॥੨॥
37ਕਿਤੁ ਮੁਖਿ ਗੁਰੁ ਸਾਲਾਹੀਐ ਕਰਣ ਕਾਰਣ ਸਮਰਥੁ ॥
38ਸੇ ਮਥੇ ਨਿਹਚਲ ਰਹੇ ਜਿਨ ਗੁਰਿ ਧਾਰਿਆ ਹਥੁ ॥
39ਗੁਰਿ ਅੰਮ੍ਰਿਤ ਨਾਮੁ ਪੀਆਲਿਆ ਜਨਮ ਮਰਨ ਕਾ ਪਥੁ ॥
40ਗੁਰੁ ਪਰਮੇਸਰੁ ਸੇਵਿਆ ਭੈ ਭੰਜਨੁ ਦੁਖ ਲਥੁ ॥੩॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath