ਗੁਰੂ ਗ੍ਰੰਥ ਸਾਹਿਬ 4 · Jap · Guru Nanak Dev Ji
1ਅਸੰਖ ਭਗਤ ਗੁਣ ਗਿਆਨ ਵੀਚਾਰ ॥
2ਅਸੰਖ ਸਤੀ ਅਸੰਖ ਦਾਤਾਰ ॥
3ਅਸੰਖ ਸੂਰ ਮੁਹ ਭਖ ਸਾਰ ॥
4ਅਸੰਖ ਮੋਨਿ ਲਿਵ ਲਾਇ ਤਾਰ ॥
5ਕੁਦਰਤਿ ਕਵਣ ਕਹਾ ਵੀਚਾਰੁ ॥
6ਵਾਰਿਆ ਨ ਜਾਵਾ ਏਕ ਵਾਰ ॥
7ਜੋ ਤੁਧੁ ਭਾਵੈ ਸਾਈ ਭਲੀ ਕਾਰ ॥
8ਤੂ ਸਦਾ ਸਲਾਮਤਿ ਨਿਰੰਕਾਰ ॥੧੭॥
9ਅਸੰਖ ਮੂਰਖ ਅੰਧ ਘੋਰ ॥
10ਅਸੰਖ ਚੋਰ ਹਰਾਮਖੋਰ ॥
11ਅਸੰਖ ਅਮਰ ਕਰਿ ਜਾਹਿ ਜੋਰ ॥
12ਅਸੰਖ ਗਲਵਢ ਹਤਿਆ ਕਮਾਹਿ ॥
13ਅਸੰਖ ਪਾਪੀ ਪਾਪੁ ਕਰਿ ਜਾਹਿ ॥
14ਅਸੰਖ ਕੂੜਿਆਰ ਕੂੜੇ ਫਿਰਾਹਿ ॥
15ਅਸੰਖ ਮਲੇਛ ਮਲੁ ਭਖਿ ਖਾਹਿ ॥
16ਅਸੰਖ ਨਿੰਦਕ ਸਿਰਿ ਕਰਹਿ ਭਾਰੁ ॥
17ਨਾਨਕੁ ਨੀਚੁ ਕਹੈ ਵੀਚਾਰੁ ॥
18ਵਾਰਿਆ ਨ ਜਾਵਾ ਏਕ ਵਾਰ ॥
19ਜੋ ਤੁਧੁ ਭਾਵੈ ਸਾਈ ਭਲੀ ਕਾਰ ॥
20ਤੂ ਸਦਾ ਸਲਾਮਤਿ ਨਿਰੰਕਾਰ ॥੧੮॥
21ਅਸੰਖ ਨਾਵ ਅਸੰਖ ਥਾਵ ॥
22ਅਗੰਮ ਅਗੰਮ ਅਸੰਖ ਲੋਅ ॥
23ਅਸੰਖ ਕਹਹਿ ਸਿਰਿ ਭਾਰੁ ਹੋਇ ॥
24ਅਖਰੀ ਨਾਮੁ ਅਖਰੀ ਸਾਲਾਹ ॥
25ਅਖਰੀ ਗਿਆਨੁ ਗੀਤ ਗੁਣ ਗਾਹ ॥
26ਅਖਰੀ ਲਿਖਣੁ ਬੋਲਣੁ ਬਾਣਿ ॥
27ਅਖਰਾ ਸਿਰਿ ਸੰਜੋਗੁ ਵਖਾਣਿ ॥
28ਜਿਨਿ ਏਹਿ ਲਿਖੇ ਤਿਸੁ ਸਿਰਿ ਨਾਹਿ ॥
29ਜਿਵ ਫੁਰਮਾਏ ਤਿਵ ਤਿਵ ਪਾਹਿ ॥
30ਜੇਤਾ ਕੀਤਾ ਤੇਤਾ ਨਾਉ ॥
31ਵਿਣੁ ਨਾਵੈ ਨਾਹੀ ਕੋ ਥਾਉ ॥
32ਕੁਦਰਤਿ ਕਵਣ ਕਹਾ ਵੀਚਾਰੁ ॥
33ਵਾਰਿਆ ਨ ਜਾਵਾ ਏਕ ਵਾਰ ॥
34ਜੋ ਤੁਧੁ ਭਾਵੈ ਸਾਈ ਭਲੀ ਕਾਰ ॥
35ਤੂ ਸਦਾ ਸਲਾਮਤਿ ਨਿਰੰਕਾਰ ॥੧੯॥
36ਭਰੀਐ ਹਥੁ ਪੈਰੁ ਤਨੁ ਦੇਹ ॥
37ਪਾਣੀ ਧੋਤੈ ਉਤਰਸੁ ਖੇਹ ॥
38ਮੂਤ ਪਲੀਤੀ ਕਪੜੁ ਹੋਇ ॥
39ਦੇ ਸਾਬੂਣੁ ਲਈਐ ਓਹੁ ਧੋਇ ॥
40ਭਰੀਐ ਮਤਿ ਪਾਪਾ ਕੈ ਸੰਗਿ ॥
41ਓਹੁ ਧੋਪੈ ਨਾਵੈ ਕੈ ਰੰਗਿ ॥
42ਪੁੰਨੀ ਪਾਪੀ ਆਖਣੁ ਨਾਹਿ ॥
43ਕਰਿ ਕਰਿ ਕਰਣਾ ਲਿਖਿ ਲੈ ਜਾਹੁ ॥
44ਆਪੇ ਬੀਜਿ ਆਪੇ ਹੀ ਖਾਹੁ ॥
45ਨਾਨਕ ਹੁਕਮੀ ਆਵਹੁ ਜਾਹੁ ॥੨੦॥
46ਤੀਰਥੁ ਤਪੁ ਦਇਆ ਦਤੁ ਦਾਨੁ ॥
47ਜੇ ਕੋ ਪਾਵੈ ਤਿਲ ਕਾ ਮਾਨੁ ॥
48ਸੁਣਿਆ ਮੰਨਿਆ ਮਨਿ ਕੀਤਾ ਭਾਉ ॥
49ਅੰਤਰਗਤਿ ਤੀਰਥਿ ਮਲਿ ਨਾਉ ॥
50ਸਭਿ ਗੁਣ ਤੇਰੇ ਮੈ ਨਾਹੀ ਕੋਇ ॥
51ਵਿਣੁ ਗੁਣ ਕੀਤੇ ਭਗਤਿ ਨ ਹੋਇ ॥
52ਸੁਅਸਤਿ ਆਥਿ ਬਾਣੀ ਬਰਮਾਉ ॥
53ਸਤਿ ਸੁਹਾਣੁ ਸਦਾ ਮਨਿ ਚਾਉ ॥
54ਕਵਣੁ ਸੁ ਵੇਲਾ ਵਖਤੁ ਕਵਣੁ ਕਵਣ ਥਿਤਿ ਕਵਣੁ ਵਾਰੁ ॥
55ਕਵਣਿ ਸਿ ਰੁਤੀ ਮਾਹੁ ਕਵਣੁ ਜਿਤੁ ਹੋਆ ਆਕਾਰੁ ॥
56ਵੇਲ ਨ ਪਾਈਆ ਪੰਡਤੀ ਜਿ ਹੋਵੈ ਲੇਖੁ ਪੁਰਾਣੁ ॥
57ਵਖਤੁ ਨ ਪਾਇਓ ਕਾਦੀਆ ਜਿ ਲਿਖਨਿ ਲੇਖੁ ਕੁਰਾਣੁ ॥
58ਥਿਤਿ ਵਾਰੁ ਨਾ ਜੋਗੀ ਜਾਣੈ ਰੁਤਿ ਮਾਹੁ ਨਾ ਕੋਈ ॥
59ਜਾ ਕਰਤਾ ਸਿਰਠੀ ਕਉ ਸਾਜੇ ਆਪੇ ਜਾਣੈ ਸੋਈ ॥
60ਕਿਵ ਕਰਿ ਆਖਾ ਕਿਵ ਸਾਲਾਹੀ ਕਿਉ ਵਰਨੀ ਕਿਵ ਜਾਣਾ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath