ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 500 · Raag Gujri

1ਗੂਜਰੀ ਮਹਲਾ ੫ ॥

2ਕਰਿ ਕਿਰਪਾ ਅਪਨਾ ਦਰਸੁ ਦੀਜੈ ਜਸੁ ਗਾਵਉ ਨਿਸਿ ਅਰੁ ਭੋਰ ॥

3ਕੇਸ ਸੰਗਿ ਦਾਸ ਪਗ ਝਾਰਉ ਇਹੈ ਮਨੋਰਥ ਮੋਰ ॥੧॥

4ਠਾਕੁਰ ਤੁਝ ਬਿਨੁ ਬੀਆ ਨ ਹੋਰ ॥

5ਚਿਤਿ ਚਿਤਵਉ ਹਰਿ ਰਸਨ ਅਰਾਧਉ ਨਿਰਖਉ ਤੁਮਰੀ ਓਰ ॥੧॥ ਰਹਾਉ ॥

6ਦਇਆਲ ਪੁਰਖ ਸਰਬ ਕੇ ਠਾਕੁਰ ਬਿਨਉ ਕਰਉ ਕਰ ਜੋਰਿ ॥

7ਨਾਮੁ ਜਪੈ ਨਾਨਕੁ ਦਾਸੁ ਤੁਮਰੋ ਉਧਰਸਿ ਆਖੀ ਫੋਰ ॥੨॥੧੧॥੨੦॥

8ਗੂਜਰੀ ਮਹਲਾ ੫ ॥

9ਬ੍ਰਹਮ ਲੋਕ ਅਰੁ ਰੁਦ੍ਰ ਲੋਕ ਆਈ ਇੰਦ੍ਰ ਲੋਕ ਤੇ ਧਾਇ ॥

10ਸਾਧਸੰਗਤਿ ਕਉ ਜੋਹਿ ਨ ਸਾਕੈ ਮਲਿ ਮਲਿ ਧੋਵੈ ਪਾਇ ॥੧॥

11ਅਬ ਮੋਹਿ ਆਇ ਪਰਿਓ ਸਰਨਾਇ ॥

12ਗੁਹਜ ਪਾਵਕੋ ਬਹੁਤੁ ਪ੍ਰਜਾਰੈ ਮੋ ਕਉ ਸਤਿਗੁਰਿ ਦੀਓ ਹੈ ਬਤਾਇ ॥੧॥ ਰਹਾਉ ॥

13ਸਿਧ ਸਾਧਿਕ ਅਰੁ ਜਖੵ ਕਿੰਨਰ ਨਰ ਰਹੀ ਕੰਠਿ ਉਰਝਾਇ ॥

14ਜਨ ਨਾਨਕ ਅੰਗੁ ਕੀਆ ਪ੍ਰਭਿ ਕਰਤੈ ਜਾ ਕੈ ਕੋਟਿ ਐਸੀ ਦਾਸਾਇ ॥੨॥੧੨॥੨੧॥

15ਗੂਜਰੀ ਮਹਲਾ ੫ ॥

16ਅਪਜਸੁ ਮਿਟੈ ਹੋਵੈ ਜਗਿ ਕੀਰਤਿ ਦਰਗਹ ਬੈਸਣੁ ਪਾਈਐ ॥

17ਜਮ ਕੀ ਤ੍ਰਾਸ ਨਾਸ ਹੋਇ ਖਿਨ ਮਹਿ ਸੁਖ ਅਨਦ ਸੇਤੀ ਘਰਿ ਜਾਈਐ ॥੧॥

18ਜਾ ਤੇ ਘਾਲ ਨ ਬਿਰਥੀ ਜਾਈਐ ॥

19ਆਠ ਪਹਰ ਸਿਮਰਹੁ ਪ੍ਰਭੁ ਅਪਨਾ ਮਨਿ ਤਨਿ ਸਦਾ ਧਿਆਈਐ ॥੧॥ ਰਹਾਉ ॥

20ਮੋਹਿ ਸਰਨਿ ਦੀਨ ਦੁਖ ਭੰਜਨ ਤੂੰ ਦੇਹਿ ਸੋਈ ਪ੍ਰਭ ਪਾਈਐ ॥

21ਚਰਣ ਕਮਲ ਨਾਨਕ ਰੰਗਿ ਰਾਤੇ ਹਰਿ ਦਾਸਹ ਪੈਜ ਰਖਾਈਐ ॥੨॥੧੩॥੨੨॥

22ਗੂਜਰੀ ਮਹਲਾ ੫ ॥

23ਬਿਸ੍ਵੰਭਰ ਜੀਅਨ ਕੋ ਦਾਤਾ ਭਗਤਿ ਭਰੇ ਭੰਡਾਰ ॥

24ਜਾ ਕੀ ਸੇਵਾ ਨਿਫਲ ਨ ਹੋਵਤ ਖਿਨ ਮਹਿ ਕਰੇ ਉਧਾਰ ॥੧॥

25ਮਨ ਮੇਰੇ ਚਰਨ ਕਮਲ ਸੰਗਿ ਰਾਚੁ ॥

26ਸਗਲ ਜੀਅ ਜਾ ਕਉ ਆਰਾਧਹਿ ਤਾਹੂ ਕਉ ਤੂੰ ਜਾਚੁ ॥੧॥ ਰਹਾਉ ॥

27ਨਾਨਕ ਸਰਣਿ ਤੁਮੑਾਰੀ ਕਰਤੇ ਤੂੰ ਪ੍ਰਭ ਪ੍ਰਾਨ ਅਧਾਰ ॥

28ਹੋਇ ਸਹਾਈ ਜਿਸੁ ਤੂੰ ਰਾਖਹਿ ਤਿਸੁ ਕਹਾ ਕਰੇ ਸੰਸਾਰੁ ॥੨॥੧੪॥੨੩॥

29ਗੂਜਰੀ ਮਹਲਾ ੫ ॥

30ਜਨ ਕੀ ਪੈਜ ਸਵਾਰੀ ਆਪ ॥

31ਹਰਿ ਹਰਿ ਨਾਮੁ ਦੀਓ ਗੁਰਿ ਅਵਖਧੁ ਉਤਰਿ ਗਇਓ ਸਭੁ ਤਾਪ ॥੧॥ ਰਹਾਉ ॥

32ਹਰਿਗੋਬਿੰਦੁ ਰਖਿਓ ਪਰਮੇਸਰਿ ਅਪੁਨੀ ਕਿਰਪਾ ਧਾਰਿ ॥

33ਮਿਟੀ ਬਿਆਧਿ ਸਰਬ ਸੁਖ ਹੋਏ ਹਰਿ ਗੁਣ ਸਦਾ ਬੀਚਾਰਿ ॥੧॥

34ਅੰਗੀਕਾਰੁ ਕੀਓ ਮੇਰੈ ਕਰਤੈ ਗੁਰ ਪੂਰੇ ਕੀ ਵਡਿਆਈ ॥

35ਅਬਿਚਲ ਨੀਵ ਧਰੀ ਗੁਰ ਨਾਨਕ ਨਿਤ ਨਿਤ ਚੜੈ ਸਵਾਈ ॥੨॥੧੫॥੨੪॥

36ਗੂਜਰੀ ਮਹਲਾ ੫ ॥

37ਕਬਹੂ ਹਰਿ ਸਿਉ ਚੀਤੁ ਨ ਲਾਇਓ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath