ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 501 · Raag Gujri · Guru Arjan Dev Ji

1ਧੰਧਾ ਕਰਤ ਬਿਹਾਨੀ ਅਉਧਹਿ ਗੁਣ ਨਿਧਿ ਨਾਮੁ ਨ ਗਾਇਓ ॥੧॥ ਰਹਾਉ ॥

2ਕਉਡੀ ਕਉਡੀ ਜੋਰਤ ਕਪਟੇ ਅਨਿਕ ਜੁਗਤਿ ਕਰਿ ਧਾਇਓ ॥

3ਬਿਸਰਤ ਪ੍ਰਭ ਕੇਤੇ ਦੁਖ ਗਨੀਅਹਿ ਮਹਾ ਮੋਹਨੀ ਖਾਇਓ ॥੧॥

4ਕਰਹੁ ਅਨੁਗ੍ਰਹੁ ਸੁਆਮੀ ਮੇਰੇ ਗਨਹੁ ਨ ਮੋਹਿ ਕਮਾਇਓ ॥

5ਗੋਬਿੰਦ ਦਇਆਲ ਕ੍ਰਿਪਾਲ ਸੁਖ ਸਾਗਰ ਨਾਨਕ ਹਰਿ ਸਰਣਾਇਓ ॥੨॥੧੬॥੨੫॥

6ਗੂਜਰੀ ਮਹਲਾ ੫ ॥

7ਰਸਨਾ ਰਾਮ ਰਾਮ ਰਵੰਤ ॥

8ਛੋਡਿ ਆਨ ਬਿਉਹਾਰ ਮਿਥਿਆ ਭਜੁ ਸਦਾ ਭਗਵੰਤ ॥੧॥ ਰਹਾਉ ॥

9ਨਾਮੁ ਏਕੁ ਅਧਾਰੁ ਭਗਤਾ ਈਤ ਆਗੈ ਟੇਕ ॥

10ਕਰਿ ਕ੍ਰਿਪਾ ਗੋਬਿੰਦ ਦੀਆ ਗੁਰ ਗਿਆਨੁ ਬੁਧਿ ਬਿਬੇਕ ॥੧॥

11ਕਰਣ ਕਾਰਣ ਸੰਮ੍ਰਥ ਸ੍ਰੀਧਰ ਸਰਣਿ ਤਾ ਕੀ ਗਹੀ ॥

12ਮੁਕਤਿ ਜੁਗਤਿ ਰਵਾਲ ਸਾਧੂ ਨਾਨਕ ਹਰਿ ਨਿਧਿ ਲਹੀ ॥੨॥੧੭॥੨੬॥

13ਗੂਜਰੀ ਮਹਲਾ ੫ ਘਰੁ ੪ ਚਉਪਦੇ

14ੴ ਸਤਿਗੁਰ ਪ੍ਰਸਾਦਿ ॥

15ਛਾਡਿ ਸਗਲ ਸਿਆਣਪਾ ਸਾਧ ਸਰਣੀ ਆਉ ॥

16ਪਾਰਬ੍ਰਹਮ ਪਰਮੇਸਰੋ ਪ੍ਰਭੂ ਕੇ ਗੁਣ ਗਾਉ ॥੧॥

17ਰੇ ਚਿਤ ਚਰਣ ਕਮਲ ਅਰਾਧਿ ॥

18ਸਰਬ ਸੂਖ ਕਲਿਆਣ ਪਾਵਹਿ ਮਿਟੈ ਸਗਲ ਉਪਾਧਿ ॥੧॥ ਰਹਾਉ ॥

19ਮਾਤ ਪਿਤਾ ਸੁਤ ਮੀਤ ਭਾਈ ਤਿਸੁ ਬਿਨਾ ਨਹੀ ਕੋਇ ॥

20ਈਤ ਊਤ ਜੀਅ ਨਾਲਿ ਸੰਗੀ ਸਰਬ ਰਵਿਆ ਸੋਇ ॥੨॥

21ਕੋਟਿ ਜਤਨ ਉਪਾਵ ਮਿਥਿਆ ਕਛੁ ਨ ਆਵੈ ਕਾਮਿ ॥

22ਸਰਣਿ ਸਾਧੂ ਨਿਰਮਲਾ ਗਤਿ ਹੋਇ ਪ੍ਰਭ ਕੈ ਨਾਮਿ ॥੩॥

23ਅਗਮ ਦਇਆਲ ਪ੍ਰਭੂ ਊਚਾ ਸਰਣਿ ਸਾਧੂ ਜੋਗੁ ॥

24ਤਿਸੁ ਪਰਾਪਤਿ ਨਾਨਕਾ ਜਿਸੁ ਲਿਖਿਆ ਧੁਰਿ ਸੰਜੋਗੁ ॥੪॥੧॥੨੭॥

25ਗੂਜਰੀ ਮਹਲਾ ੫ ॥

26ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥

27ਸਾਸਿ ਸਾਸਿ ਅਰਾਧਿ ਹਰਿ ਹਰਿ ਲਹਿ ਜਾਇ ਮਨ ਕੀ ਚਿੰਦ ॥੧॥

28ਮੇਰੇ ਮਨ ਜਾਪਿ ਪ੍ਰਭ ਕਾ ਨਾਉ ॥

29ਸੂਖ ਸਹਜ ਅਨੰਦ ਪਾਵਹਿ ਮਿਲੀ ਨਿਰਮਲ ਥਾਉ ॥੧॥ ਰਹਾਉ ॥

30ਸਾਧਸੰਗਿ ਉਧਾਰਿ ਇਹੁ ਮਨੁ ਆਠ ਪਹਰ ਆਰਾਧਿ ॥

31ਕਾਮੁ ਕ੍ਰੋਧੁ ਅਹੰਕਾਰੁ ਬਿਨਸੈ ਮਿਟੈ ਸਗਲ ਉਪਾਧਿ ॥੨॥

32ਅਟਲ ਅਛੇਦ ਅਭੇਦ ਸੁਆਮੀ ਸਰਣਿ ਤਾ ਕੀ ਆਉ ॥

33ਚਰਣ ਕਮਲ ਅਰਾਧਿ ਹਿਰਦੈ ਏਕ ਸਿਉ ਲਿਵ ਲਾਉ ॥੩॥

34ਪਾਰਬ੍ਰਹਮਿ ਪ੍ਰਭਿ ਦਇਆ ਧਾਰੀ ਬਖਸਿ ਲੀਨੑੇ ਆਪਿ ॥

35ਸਰਬ ਸੁਖ ਹਰਿ ਨਾਮੁ ਦੀਆ ਨਾਨਕ ਸੋ ਪ੍ਰਭੁ ਜਾਪਿ ॥੪॥੨॥੨੮॥

36ਗੂਜਰੀ ਮਹਲਾ ੫ ॥

37ਗੁਰ ਪ੍ਰਸਾਦੀ ਪ੍ਰਭੁ ਧਿਆਇਆ ਗਈ ਸੰਕਾ ਤੂਟਿ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath