ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 502 · Raag Gujri · Guru Arjan Dev Ji

1ਦੁਖ ਅਨੇਰਾ ਭੈ ਬਿਨਾਸੇ ਪਾਪ ਗਏ ਨਿਖੂਟਿ ॥੧॥

2ਹਰਿ ਹਰਿ ਨਾਮ ਕੀ ਮਨਿ ਪ੍ਰੀਤਿ ॥

3ਮਿਲਿ ਸਾਧ ਬਚਨ ਗੋਬਿੰਦ ਧਿਆਏ ਮਹਾ ਨਿਰਮਲ ਰੀਤਿ ॥੧॥ ਰਹਾਉ ॥

4ਜਾਪ ਤਾਪ ਅਨੇਕ ਕਰਣੀ ਸਫਲ ਸਿਮਰਤ ਨਾਮ ॥

5ਕਰਿ ਅਨੁਗ੍ਰਹੁ ਆਪਿ ਰਾਖੇ ਭਏ ਪੂਰਨ ਕਾਮ ॥੨॥

6ਸਾਸਿ ਸਾਸਿ ਨ ਬਿਸਰੁ ਕਬਹੂੰ ਬ੍ਰਹਮ ਪ੍ਰਭ ਸਮਰਥ ॥

7ਗੁਣ ਅਨਿਕ ਰਸਨਾ ਕਿਆ ਬਖਾਨੈ ਅਗਨਤ ਸਦਾ ਅਕਥ ॥੩॥

8ਦੀਨ ਦਰਦ ਨਿਵਾਰਿ ਤਾਰਣ ਦਇਆਲ ਕਿਰਪਾ ਕਰਣ ॥

9ਅਟਲ ਪਦਵੀ ਨਾਮ ਸਿਮਰਣ ਦ੍ਰਿੜੁ ਨਾਨਕ ਹਰਿ ਹਰਿ ਸਰਣ ॥੪॥੩॥੨੯॥

10ਗੂਜਰੀ ਮਹਲਾ ੫ ॥

11ਅਹੰਬੁਧਿ ਬਹੁ ਸਘਨ ਮਾਇਆ ਮਹਾ ਦੀਰਘ ਰੋਗੁ ॥

12ਹਰਿ ਨਾਮੁ ਅਉਖਧੁ ਗੁਰਿ ਨਾਮੁ ਦੀਨੋ ਕਰਣ ਕਾਰਣ ਜੋਗੁ ॥੧॥

13ਮਨਿ ਤਨਿ ਬਾਛੀਐ ਜਨ ਧੂਰਿ ॥

14ਕੋਟਿ ਜਨਮ ਕੇ ਲਹਹਿ ਪਾਤਿਕ ਗੋਬਿੰਦ ਲੋਚਾ ਪੂਰਿ ॥੧॥ ਰਹਾਉ ॥

15ਆਦਿ ਅੰਤੇ ਮਧਿ ਆਸਾ ਕੂਕਰੀ ਬਿਕਰਾਲ ॥

16ਗੁਰ ਗਿਆਨ ਕੀਰਤਨ ਗੋਬਿੰਦ ਰਮਣੰ ਕਾਟੀਐ ਜਮ ਜਾਲ ॥੨॥

17ਕਾਮ ਕ੍ਰੋਧ ਲੋਭ ਮੋਹ ਮੂਠੇ ਸਦਾ ਆਵਾ ਗਵਣ ॥

18ਪ੍ਰਭ ਪ੍ਰੇਮ ਭਗਤਿ ਗੁਪਾਲ ਸਿਮਰਣ ਮਿਟਤ ਜੋਨੀ ਭਵਣ ॥੩॥

19ਮਿਤ੍ਰ ਪੁਤ੍ਰ ਕਲਤ੍ਰ ਸੁਰ ਰਿਦ ਤੀਨਿ ਤਾਪ ਜਲੰਤ ॥

20ਜਪਿ ਰਾਮ ਰਾਮਾ ਦੁਖ ਨਿਵਾਰੇ ਮਿਲੈ ਹਰਿ ਜਨ ਸੰਤ ॥੪॥

21ਸਰਬ ਬਿਧਿ ਭ੍ਰਮਤੇ ਪੁਕਾਰਹਿ ਕਤਹਿ ਨਾਹੀ ਛੋਟਿ ॥

22ਹਰਿ ਚਰਣ ਸਰਣ ਅਪਾਰ ਪ੍ਰਭ ਕੇ ਦ੍ਰਿੜੁ ਗਹੀ ਨਾਨਕ ਓਟ ॥੫॥੪॥੩੦॥

23ਗੂਜਰੀ ਮਹਲਾ ੫ ਘਰੁ ੪ ਦੁਪਦੇ

24ੴ ਸਤਿਗੁਰ ਪ੍ਰਸਾਦਿ ॥

25ਆਰਾਧਿ ਸ੍ਰੀਧਰ ਸਫਲ ਮੂਰਤਿ ਕਰਣ ਕਾਰਣ ਜੋਗੁ ॥

26ਗੁਣ ਰਮਣ ਸ੍ਰਵਣ ਅਪਾਰ ਮਹਿਮਾ ਫਿਰਿ ਨ ਹੋਤ ਬਿਓਗੁ ॥੧॥

27ਮਨ ਚਰਣਾਰਬਿੰਦ ਉਪਾਸ ॥

28ਕਲਿ ਕਲੇਸ ਮਿਟੰਤ ਸਿਮਰਣਿ ਕਾਟਿ ਜਮਦੂਤ ਫਾਸ ॥੧॥ ਰਹਾਉ ॥

29ਸਤ੍ਰੁ ਦਹਨ ਹਰਿ ਨਾਮ ਕਹਨ ਅਵਰ ਕਛੁ ਨ ਉਪਾਉ ॥

30ਕਰਿ ਅਨੁਗ੍ਰਹੁ ਪ੍ਰਭੂ ਮੇਰੇ ਨਾਨਕ ਨਾਮ ਸੁਆਉ ॥੨॥੧॥੩੧॥

31ਗੂਜਰੀ ਮਹਲਾ ੫ ॥

32ਤੂੰ ਸਮਰਥੁ ਸਰਨਿ ਕੋ ਦਾਤਾ ਦੁਖ ਭੰਜਨੁ ਸੁਖ ਰਾਇ ॥

33ਜਾਹਿ ਕਲੇਸ ਮਿਟੇ ਭੈ ਭਰਮਾ ਨਿਰਮਲ ਗੁਣ ਪ੍ਰਭ ਗਾਇ ॥੧॥

34ਗੋਵਿੰਦ ਤੁਝ ਬਿਨੁ ਅਵਰੁ ਨ ਠਾਉ ॥

35ਕਰਿ ਕਿਰਪਾ ਪਾਰਬ੍ਰਹਮ ਸੁਆਮੀ ਜਪੀ ਤੁਮਾਰਾ ਨਾਉ ॥ ਰਹਾਉ ॥

36ਸਤਿਗੁਰ ਸੇਵਿ ਲਗੇ ਹਰਿ ਚਰਨੀ ਵਡੈ ਭਾਗਿ ਲਿਵ ਲਾਗੀ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath