ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 503 · Raag Gujri · Guru Arjan Dev Ji

1ਕਵਲ ਪ੍ਰਗਾਸ ਭਏ ਸਾਧਸੰਗੇ ਦੁਰਮਤਿ ਬੁਧਿ ਤਿਆਗੀ ॥੨॥

2ਆਠ ਪਹਰ ਹਰਿ ਕੇ ਗੁਣ ਗਾਵੈ ਸਿਮਰੈ ਦੀਨ ਦੈਆਲਾ ॥

3ਆਪਿ ਤਰੈ ਸੰਗਤਿ ਸਭ ਉਧਰੈ ਬਿਨਸੇ ਸਗਲ ਜੰਜਾਲਾ ॥੩॥

4ਚਰਣ ਅਧਾਰੁ ਤੇਰਾ ਪ੍ਰਭ ਸੁਆਮੀ ਓਤਿ ਪੋਤਿ ਪ੍ਰਭੁ ਸਾਥਿ ॥

5ਸਰਨਿ ਪਰਿਓ ਨਾਨਕ ਪ੍ਰਭ ਤੁਮਰੀ ਦੇ ਰਾਖਿਓ ਹਰਿ ਹਾਥ ॥੪॥੨॥੩੨॥

6ਗੂਜਰੀ ਅਸਟਪਦੀਆ ਮਹਲਾ ੧ ਘਰੁ ੧

7ੴ ਸਤਿਗੁਰ ਪ੍ਰਸਾਦਿ ॥

8ਏਕ ਨਗਰੀ ਪੰਚ ਚੋਰ ਬਸੀਅਲੇ ਬਰਜਤ ਚੋਰੀ ਧਾਵੈ ॥

9ਤ੍ਰਿਹਦਸ ਮਾਲ ਰਖੈ ਜੋ ਨਾਨਕ ਮੋਖ ਮੁਕਤਿ ਸੋ ਪਾਵੈ ॥੧॥

10ਚੇਤਹੁ ਬਾਸੁਦੇਉ ਬਨਵਾਲੀ ॥

11ਰਾਮੁ ਰਿਦੈ ਜਪਮਾਲੀ ॥੧॥ ਰਹਾਉ ॥

12ਉਰਧ ਮੂਲ ਜਿਸੁ ਸਾਖ ਤਲਾਹਾ ਚਾਰਿ ਬੇਦ ਜਿਤੁ ਲਾਗੇ ॥

13ਸਹਜ ਭਾਇ ਜਾਇ ਤੇ ਨਾਨਕ ਪਾਰਬ੍ਰਹਮ ਲਿਵ ਜਾਗੇ ॥੨॥

14ਪਾਰਜਾਤੁ ਘਰਿ ਆਗਨਿ ਮੇਰੈ ਪੁਹਪ ਪਤ੍ਰ ਤਤੁ ਡਾਲਾ ॥

15ਸਰਬ ਜੋਤਿ ਨਿਰੰਜਨ ਸੰਭੂ ਛੋਡਹੁ ਬਹੁਤੁ ਜੰਜਾਲਾ ॥੩॥

16ਸੁਣਿ ਸਿਖਵੰਤੇ ਨਾਨਕੁ ਬਿਨਵੈ ਛੋਡਹੁ ਮਾਇਆ ਜਾਲਾ ॥

17ਮਨਿ ਬੀਚਾਰਿ ਏਕ ਲਿਵ ਲਾਗੀ ਪੁਨਰਪਿ ਜਨਮੁ ਨ ਕਾਲਾ ॥੪॥

18ਸੋ ਗੁਰੂ ਸੋ ਸਿਖੁ ਕਥੀਅਲੇ ਸੋ ਵੈਦੁ ਜਿ ਜਾਣੈ ਰੋਗੀ ॥

19ਤਿਸੁ ਕਾਰਣਿ ਕੰਮੁ ਨ ਧੰਧਾ ਨਾਹੀ ਧੰਧੈ ਗਿਰਹੀ ਜੋਗੀ ॥੫॥

20ਕਾਮੁ ਕ੍ਰੋਧੁ ਅਹੰਕਾਰੁ ਤਜੀਅਲੇ ਲੋਭੁ ਮੋਹੁ ਤਿਸ ਮਾਇਆ ॥

21ਮਨਿ ਤਤੁ ਅਵਿਗਤੁ ਧਿਆਇਆ ਗੁਰ ਪਰਸਾਦੀ ਪਾਇਆ ॥੬॥

22ਗਿਆਨੁ ਧਿਆਨੁ ਸਭ ਦਾਤਿ ਕਥੀਅਲੇ ਸੇਤ ਬਰਨ ਸਭਿ ਦੂਤਾ ॥

23ਬ੍ਰਹਮ ਕਮਲ ਮਧੁ ਤਾਸੁ ਰਸਾਦੰ ਜਾਗਤ ਨਾਹੀ ਸੂਤਾ ॥੭॥

24ਮਹਾ ਗੰਭੀਰ ਪਤ੍ਰ ਪਾਤਾਲਾ ਨਾਨਕ ਸਰਬ ਜੁਆਇਆ ॥

25ਉਪਦੇਸ ਗੁਰੂ ਮਮ ਪੁਨਹਿ ਨ ਗਰਭੰ ਬਿਖੁ ਤਜਿ ਅੰਮ੍ਰਿਤੁ ਪੀਆਇਆ ॥੮॥੧॥

26ਗੂਜਰੀ ਮਹਲਾ ੧ ॥

27ਕਵਨ ਕਵਨ ਜਾਚਹਿ ਪ੍ਰਭ ਦਾਤੇ ਤਾ ਕੇ ਅੰਤ ਨ ਪਰਹਿ ਸੁਮਾਰ ॥

28ਜੈਸੀ ਭੂਖ ਹੋਇ ਅਭ ਅੰਤਰਿ ਤੂੰ ਸਮਰਥੁ ਸਚੁ ਦੇਵਣਹਾਰ ॥੧॥

29ਐ ਜੀ ਜਪੁ ਤਪੁ ਸੰਜਮੁ ਸਚੁ ਅਧਾਰ ॥

30ਹਰਿ ਹਰਿ ਨਾਮੁ ਦੇਹਿ ਸੁਖੁ ਪਾਈਐ ਤੇਰੀ ਭਗਤਿ ਭਰੇ ਭੰਡਾਰ ॥੧॥ ਰਹਾਉ ॥

31ਸੁੰਨ ਸਮਾਧਿ ਰਹਹਿ ਲਿਵ ਲਾਗੇ ਏਕਾ ਏਕੀ ਸਬਦੁ ਬੀਚਾਰ ॥

32ਜਲੁ ਥਲੁ ਧਰਣਿ ਗਗਨੁ ਤਹ ਨਾਹੀ ਆਪੇ ਆਪੁ ਕੀਆ ਕਰਤਾਰ ॥੨॥

33ਨਾ ਤਦਿ ਮਾਇਆ ਮਗਨੁ ਨ ਛਾਇਆ ਨਾ ਸੂਰਜ ਚੰਦ ਨ ਜੋਤਿ ਅਪਾਰ ॥

34ਸਰਬ ਦ੍ਰਿਸਟਿ ਲੋਚਨ ਅਭ ਅੰਤਰਿ ਏਕਾ ਨਦਰਿ ਸੁ ਤ੍ਰਿਭਵਣ ਸਾਰ ॥੩॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath