ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 504 · Raag Gujri · Guru Nanak Dev Ji

1ਪਵਣੁ ਪਾਣੀ ਅਗਨਿ ਤਿਨਿ ਕੀਆ ਬ੍ਰਹਮਾ ਬਿਸਨੁ ਮਹੇਸ ਅਕਾਰ ॥

2ਸਰਬੇ ਜਾਚਿਕ ਤੂੰ ਪ੍ਰਭੁ ਦਾਤਾ ਦਾਤਿ ਕਰੇ ਅਪੁਨੈ ਬੀਚਾਰ ॥੪॥

3ਕੋਟਿ ਤੇਤੀਸ ਜਾਚਹਿ ਪ੍ਰਭ ਨਾਇਕ ਦੇਦੇ ਤੋਟਿ ਨਾਹੀ ਭੰਡਾਰ ॥

4ਊਂਧੈ ਭਾਂਡੈ ਕਛੁ ਨ ਸਮਾਵੈ ਸੀਧੈ ਅੰਮ੍ਰਿਤੁ ਪਰੈ ਨਿਹਾਰ ॥੫॥

5ਸਿਧ ਸਮਾਧੀ ਅੰਤਰਿ ਜਾਚਹਿ ਰਿਧਿ ਸਿਧਿ ਜਾਚਿ ਕਰਹਿ ਜੈਕਾਰ ॥

6ਜੈਸੀ ਪਿਆਸ ਹੋਇ ਮਨ ਅੰਤਰਿ ਤੈਸੋ ਜਲੁ ਦੇਵਹਿ ਪਰਕਾਰ ॥੬॥

7ਬਡੇ ਭਾਗ ਗੁਰੁ ਸੇਵਹਿ ਅਪੁਨਾ ਭੇਦੁ ਨਾਹੀ ਗੁਰਦੇਵ ਮੁਰਾਰ ॥

8ਤਾ ਕਉ ਕਾਲੁ ਨਾਹੀ ਜਮੁ ਜੋਹੈ ਬੂਝਹਿ ਅੰਤਰਿ ਸਬਦੁ ਬੀਚਾਰ ॥੭॥

9ਅਬ ਤਬ ਅਵਰੁ ਨ ਮਾਗਉ ਹਰਿ ਪਹਿ ਨਾਮੁ ਨਿਰੰਜਨ ਦੀਜੈ ਪਿਆਰਿ ॥

10ਨਾਨਕ ਚਾਤ੍ਰਿਕੁ ਅੰਮ੍ਰਿਤ ਜਲੁ ਮਾਗੈ ਹਰਿ ਜਸੁ ਦੀਜੈ ਕਿਰਪਾ ਧਾਰਿ ॥੮॥੨॥

11ਗੂਜਰੀ ਮਹਲਾ ੧ ॥

12ਐ ਜੀ ਜਨਮਿ ਮਰੈ ਆਵੈ ਫੁਨਿ ਜਾਵੈ ਬਿਨੁ ਗੁਰ ਗਤਿ ਨਹੀ ਕਾਈ ॥

13ਗੁਰਮੁਖਿ ਪ੍ਰਾਣੀ ਨਾਮੇ ਰਾਤੇ ਨਾਮੇ ਗਤਿ ਪਤਿ ਪਾਈ ॥੧॥

14ਭਾਈ ਰੇ ਰਾਮ ਨਾਮਿ ਚਿਤੁ ਲਾਈ ॥

15ਗੁਰ ਪਰਸਾਦੀ ਹਰਿ ਪ੍ਰਭ ਜਾਚੇ ਐਸੀ ਨਾਮ ਬਡਾਈ ॥੧॥ ਰਹਾਉ ॥

16ਐ ਜੀ ਬਹੁਤੇ ਭੇਖ ਕਰਹਿ ਭਿਖਿਆ ਕਉ ਕੇਤੇ ਉਦਰੁ ਭਰਨ ਕੈ ਤਾਈ ॥

17ਬਿਨੁ ਹਰਿ ਭਗਤਿ ਨਾਹੀ ਸੁਖੁ ਪ੍ਰਾਨੀ ਬਿਨੁ ਗੁਰ ਗਰਬੁ ਨ ਜਾਈ ॥੨॥

18ਐ ਜੀ ਕਾਲੁ ਸਦਾ ਸਿਰ ਊਪਰਿ ਠਾਢੇ ਜਨਮਿ ਜਨਮਿ ਵੈਰਾਈ ॥

19ਸਾਚੈ ਸਬਦਿ ਰਤੇ ਸੇ ਬਾਚੇ ਸਤਿਗੁਰ ਬੂਝ ਬੁਝਾਈ ॥੩॥

20ਗੁਰ ਸਰਣਾਈ ਜੋਹਿ ਨ ਸਾਕੈ ਦੂਤੁ ਨ ਸਕੈ ਸੰਤਾਈ ॥

21ਅਵਿਗਤ ਨਾਥ ਨਿਰੰਜਨਿ ਰਾਤੇ ਨਿਰਭਉ ਸਿਉ ਲਿਵ ਲਾਈ ॥੪॥

22ਐ ਜੀਉ ਨਾਮੁ ਦਿੜਹੁ ਨਾਮੇ ਲਿਵ ਲਾਵਹੁ ਸਤਿਗੁਰ ਟੇਕ ਟਿਕਾਈ ॥

23ਜੋ ਤਿਸੁ ਭਾਵੈ ਸੋਈ ਕਰਸੀ ਕਿਰਤੁ ਨ ਮੇਟਿਆ ਜਾਈ ॥੫॥

24ਐ ਜੀ ਭਾਗਿ ਪਰੇ ਗੁਰ ਸਰਣਿ ਤੁਮੑਾਰੀ ਮੈ ਅਵਰ ਨ ਦੂਜੀ ਭਾਈ ॥

25ਅਬ ਤਬ ਏਕੋ ਏਕੁ ਪੁਕਾਰਉ ਆਦਿ ਜੁਗਾਦਿ ਸਖਾਈ ॥੬॥

26ਐ ਜੀ ਰਾਖਹੁ ਪੈਜ ਨਾਮ ਅਪੁਨੇ ਕੀ ਤੁਝ ਹੀ ਸਿਉ ਬਨਿ ਆਈ ॥

27ਕਰਿ ਕਿਰਪਾ ਗੁਰ ਦਰਸੁ ਦਿਖਾਵਹੁ ਹਉਮੈ ਸਬਦਿ ਜਲਾਈ ॥੭॥

28ਐ ਜੀ ਕਿਆ ਮਾਗਉ ਕਿਛੁ ਰਹੈ ਨ ਦੀਸੈ ਇਸੁ ਜਗ ਮਹਿ ਆਇਆ ਜਾਈ ॥

29ਨਾਨਕ ਨਾਮੁ ਪਦਾਰਥੁ ਦੀਜੈ ਹਿਰਦੈ ਕੰਠਿ ਬਣਾਈ ॥੮॥੩॥

30ਗੂਜਰੀ ਮਹਲਾ ੧ ॥

31ਐ ਜੀ ਨਾ ਹਮ ਉਤਮ ਨੀਚ ਨ ਮਧਿਮ ਹਰਿ ਸਰਣਾਗਤਿ ਹਰਿ ਕੇ ਲੋਗ ॥

32ਨਾਮ ਰਤੇ ਕੇਵਲ ਬੈਰਾਗੀ ਸੋਗ ਬਿਜੋਗ ਬਿਸਰਜਿਤ ਰੋਗ ॥੧॥

33ਭਾਈ ਰੇ ਗੁਰ ਕਿਰਪਾ ਤੇ ਭਗਤਿ ਠਾਕੁਰ ਕੀ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath