ਗੁਰੂ ਗ੍ਰੰਥ ਸਾਹਿਬ 505 · Raag Gujri · Guru Nanak Dev Ji
1ਸਤਿਗੁਰ ਵਾਕਿ ਹਿਰਦੈ ਹਰਿ ਨਿਰਮਲੁ ਨਾ ਜਮ ਕਾਣਿ ਨ ਜਮ ਕੀ ਬਾਕੀ ॥੧॥ ਰਹਾਉ ॥
2ਹਰਿ ਗੁਣ ਰਸਨ ਰਵਹਿ ਪ੍ਰਭ ਸੰਗੇ ਜੋ ਤਿਸੁ ਭਾਵੈ ਸਹਜਿ ਹਰੀ ॥
3ਬਿਨੁ ਹਰਿ ਨਾਮ ਬ੍ਰਿਥਾ ਜਗਿ ਜੀਵਨੁ ਹਰਿ ਬਿਨੁ ਨਿਹਫਲ ਮੇਕ ਘਰੀ ॥੨॥
4ਐ ਜੀ ਖੋਟੇ ਠਉਰ ਨਾਹੀ ਘਰਿ ਬਾਹਰਿ ਨਿੰਦਕ ਗਤਿ ਨਹੀ ਕਾਈ ॥
5ਰੋਸੁ ਕਰੈ ਪ੍ਰਭੁ ਬਖਸ ਨ ਮੇਟੈ ਨਿਤ ਨਿਤ ਚੜੈ ਸਵਾਈ ॥੩॥
6ਐ ਜੀ ਗੁਰ ਕੀ ਦਾਤਿ ਨ ਮੇਟੈ ਕੋਈ ਮੇਰੈ ਠਾਕੁਰਿ ਆਪਿ ਦਿਵਾਈ ॥
7ਨਿੰਦਕ ਨਰ ਕਾਲੇ ਮੁਖ ਨਿੰਦਾ ਜਿਨੑ ਗੁਰ ਕੀ ਦਾਤਿ ਨ ਭਾਈ ॥੪॥
8ਐ ਜੀ ਸਰਣਿ ਪਰੇ ਪ੍ਰਭੁ ਬਖਸਿ ਮਿਲਾਵੈ ਬਿਲਮ ਨ ਅਧੂਆ ਰਾਈ ॥
9ਆਨਦ ਮੂਲੁ ਨਾਥੁ ਸਿਰਿ ਨਾਥਾ ਸਤਿਗੁਰੁ ਮੇਲਿ ਮਿਲਾਈ ॥੫॥
10ਐ ਜੀ ਸਦਾ ਦਇਆਲੁ ਦਇਆ ਕਰਿ ਰਵਿਆ ਗੁਰਮਤਿ ਭ੍ਰਮਨਿ ਚੁਕਾਈ ॥
11ਪਾਰਸੁ ਭੇਟਿ ਕੰਚਨੁ ਧਾਤੁ ਹੋਈ ਸਤਸੰਗਤਿ ਕੀ ਵਡਿਆਈ ॥੬॥
12ਹਰਿ ਜਲੁ ਨਿਰਮਲੁ ਮਨੁ ਇਸਨਾਨੀ ਮਜਨੁ ਸਤਿਗੁਰੁ ਭਾਈ ॥
13ਪੁਨਰਪਿ ਜਨਮੁ ਨਾਹੀ ਜਨ ਸੰਗਤਿ ਜੋਤੀ ਜੋਤਿ ਮਿਲਾਈ ॥੭॥
14ਤੂੰ ਵਡ ਪੁਰਖੁ ਅਗੰਮ ਤਰੋਵਰੁ ਹਮ ਪੰਖੀ ਤੁਝ ਮਾਹੀ ॥
15ਨਾਨਕ ਨਾਮੁ ਨਿਰੰਜਨ ਦੀਜੈ ਜੁਗਿ ਜੁਗਿ ਸਬਦਿ ਸਲਾਹੀ ॥੮॥੪॥
16ਗੂਜਰੀ ਮਹਲਾ ੧ ਘਰੁ ੪
17ੴ ਸਤਿਗੁਰ ਪ੍ਰਸਾਦਿ ॥
18ਭਗਤਿ ਪ੍ਰੇਮ ਆਰਾਧਿਤੰ ਸਚੁ ਪਿਆਸ ਪਰਮ ਹਿਤੰ ॥
19ਬਿਲਲਾਪ ਬਿਲਲ ਬਿਨੰਤੀਆ ਸੁਖ ਭਾਇ ਚਿਤ ਹਿਤੰ ॥੧॥
20ਜਪਿ ਮਨ ਨਾਮੁ ਹਰਿ ਸਰਣੀ ॥
21ਸੰਸਾਰ ਸਾਗਰ ਤਾਰਿ ਤਾਰਣ ਰਮ ਨਾਮ ਕਰਿ ਕਰਣੀ ॥੧॥ ਰਹਾਉ ॥
22ਏ ਮਨ ਮਿਰਤ ਸੁਭ ਚਿੰਤੰ ਗੁਰ ਸਬਦਿ ਹਰਿ ਰਮਣੰ ॥
23ਮਤਿ ਤਤੁ ਗਿਆਨੰ ਕਲਿਆਣ ਨਿਧਾਨੰ ਹਰਿ ਨਾਮ ਮਨਿ ਰਮਣੰ ॥੨॥
24ਚਲ ਚਿਤ ਵਿਤ ਭ੍ਰਮਾ ਭ੍ਰਮੰ ਜਗੁ ਮੋਹ ਮਗਨ ਹਿਤੰ ॥
25ਥਿਰੁ ਨਾਮੁ ਭਗਤਿ ਦਿੜੰ ਮਤੀ ਗੁਰ ਵਾਕਿ ਸਬਦ ਰਤੰ ॥੩॥
26ਭਰਮਾਤਿ ਭਰਮੁ ਨ ਚੂਕਈ ਜਗੁ ਜਨਮਿ ਬਿਆਧਿ ਖਪੰ ॥
27ਅਸਥਾਨੁ ਹਰਿ ਨਿਹਕੇਵਲੰ ਸਤਿ ਮਤੀ ਨਾਮ ਤਪੰ ॥੪॥
28ਇਹੁ ਜਗੁ ਮੋਹ ਹੇਤ ਬਿਆਪਿਤੰ ਦੁਖੁ ਅਧਿਕ ਜਨਮ ਮਰਣੰ ॥
29ਭਜੁ ਸਰਣਿ ਸਤਿਗੁਰ ਊਬਰਹਿ ਹਰਿ ਨਾਮੁ ਰਿਦ ਰਮਣੰ ॥੫॥
30ਗੁਰਮਤਿ ਨਿਹਚਲ ਮਨਿ ਮਨੁ ਮਨੰ ਸਹਜ ਬੀਚਾਰੰ ॥
31ਸੋ ਮਨੁ ਨਿਰਮਲੁ ਜਿਤੁ ਸਾਚੁ ਅੰਤਰਿ ਗਿਆਨ ਰਤਨੁ ਸਾਰੰ ॥੬॥
32ਭੈ ਭਾਇ ਭਗਤਿ ਤਰੁ ਭਵਜਲੁ ਮਨਾ ਚਿਤੁ ਲਾਇ ਹਰਿ ਚਰਣੀ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath